Sunday, August 23, 2026

ਸੰਤ ਬਾਬਾ ਅਤਰ ਸਿੰਘ ਜੀ ਦਾ 82ਵਾਂ ਜੋੜ ਮੇਲਾ ਮਨਾਇਆ ਗਿਆ

ਭੀਖੀ, 21 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) –  ਨੇੜਲੇ ਅਤਲਾ ਕਲਾ ਵਿਖੇ ਸੰਤ ਬਾਬਾ ਅਤਰ ਸਿੰਘ ਜੀ ਅਤੇ ਸਾਬਕਾ ਸਿੰਘ ਸਾਹਿਬ ਤਖਤ ਸ੍ਰੀ ਦਮਦਮਾ PPN2106201812ਸਹਿਬ ਸੰਤ ਬਾਬਾ ਲੱਖਾ ਸਿੰਘ ਜੀ ਦੇ ਸਥਾਨ `ਤੇ ਸੰਤ ਬਾਬਾ ਅਤਰ ਸਿੰਘ ਜੀ ਦਾ 82 ਵਾ ਜੋੜ ਮੇਲਾ ਮਨਾਇਆ ਗਿਆ।ਜੋੜ ਮੇਲੇ ਦੋਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਤਿੰਨੇ ਹੀ ਦਿਨ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਅਤੇ ਭੋਗ ਉਪਰੰਤ ਮਾਲ ਪੁੜਿਆਂ ਦਾ ਲੰਗਰ ਚੱਲਿਆ ਅਤੇ ਸ੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਆਗੂ ਭਾਈ ਸੁਖਚੈਨ ਸਿੰਘ ਅਤਲਾ ਅਤੇ ਸੰਤ ਬਾਬਾ ਲੱਖਾ ਸਿੰਘ ਤੋ ਵਿਦਿਆ ਪ੍ਰਾਪਤ ਕਰਨ ਵਾਲੇ ਗ੍ਰੰਥੀ ਸਿੰਘ ਦਾ ਹੈਡ ਗ੍ਰੰਥੀ ਬਾਬਾ ਨਾਜਰ ਸਿੰਘ ਨੇ ਸਿਰੋਪੇ ਅਤੇ ਸੰਤਾਂ ਦੀ ਤਸਵੀਰ ਦੇ ਕੇ ਸਨਮਾਨ ਕੀਤਾ ਅਤੇ ਹੈਡ ਗ੍ਰੰਥੀ ਬਾਬਾ ਨਾਜਰ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ।ਇਸ ਸਮੇ ਡਾ. ਮੱਖਣ ਸਿੰਘ ਚਮਕੋਰ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਾਕਮ ਸਿੰਘ ਰਾਜ ਸਿੰਘ ਗ੍ਰੰਥੀ ਰਾਮ ਸਿੰਘ ਗੁਰਦੁਆਰਾ ਕਮੇਟੀ ਦੇ ਸਮੂਹ ਅਹੁਦੇਦਾਰ ਸੁਖਰਾਜ ਸਿੰਘ ਅਤਲਾ, ਸੁਖਜੀਤ ਕੋਰ ਅਤਲਾ ਅਤੇ ਸੰਗਤਾ ਹਾਜਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …

Leave a Reply