Tuesday, September 15, 2026

ਪੋਤਰੇ ਦੇ ਜਨਮ ਦਿਨ ਦੀ ਖੁਸ਼ੀ `ਚ ਕਰਵਾਇਆ ਧਾਰਮਿਕ ਸਮਾਗਮ

ਬਠਿੰਡਾ, 22 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਨਿਊ ਸ਼ਕਤੀ ਨਗਰ ਨਿਵਾਸੀ ਗੁਰਮਹੇਸ਼ ਲਾਲ ਵਲੋੀ ਆਪਣੇ ਪੋਤਰੇ ਸਿਬਾਏ ਦੇ PPN2206201806ਜਨਮ ਦਿਨ ਦੀ ਖੁਸ਼ੀ ਅਤੇ ਵਾਹਿਗੁਰੂ ਦੀਆਂ ਦਿੱਤੀਆਂ ਦਾਤਾਂ ਦੇ ਸ਼ੁਕਰਾਨੇ ਵਜੋਂ ਆਪਣੇ ਗ੍ਰਹਿ ਵਿਖੇ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ ਗੁਰਮਤਿ ਪ੍ਰੋਗਰਾਮ ਕਰਵਾਇਆ ਗਿਆ।ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਵਾਉਣ ਉਪਰੰਤ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਇਸ ਮੌਕੇ ਅਮਰਜੀਤ ਸਿੰਘ, ਅਵਤਾਰ ਸਿੰਘ, ਚਰਨਜੀਤ ਸਿੰਘ, ਗੁਰਦਰਸ਼ਨ ਸਿੰਘ, ਰਾਕੇਸ਼ ਸਿੰਘ, ਵੀਰਦਵਿੰਦਰ ਸਿੰਘ, ਜੋਗਿੰਦਰ ਸਿੰਘ, ਪ੍ਰਿਤਪਾਲ ਸਿੰਘ ਪਾਲੀ, ਗੁਰਿੰਦਰ ਸਿੰਘ ਅਤੇ ਦਿਲਜੀਤ ਸਿੰਘ ਆਦਿ ਮੈਂਬਰਾਂ ਨੇ ਭਾਗ ਲਿਆ।ਇਸ ਉਪਰੰਤ ਸੁਸਾਇਟੀ ਮੈਂਬਰਾਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ।ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਦੇ ਕੇ ਸੁਸਾਇਟੀ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ। 

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …

Leave a Reply