ਸੰਦੌੜ, 21 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿਵਲ ਸਰਜਨ ਸੰਗਰੂਰ ਡਾ. ਮਨਜੀਤ ਸਿੰਘ ਦੇੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਢਲਾ ਸਿਹਤ ਕੇਂਦਰ ਫਤਹਿਗੜ੍ਹ ਪੰਜਗਰਾਈਆਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਵਿੰਦਰ ਸਿੰਘ ਦੀ ਅਗਵਾਈ ਹੇਠ ‘ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਪਿੰਡ ਕੁਠਾਲਾ ਵਿਖੇ ਸਿਹਤ ਮਹਿਕਮੇ ਵੱਲੋਂ ਨਸ਼ਿਆਂ ਤੋਂ ਬਚਾਉਣ ਲਈ ਲੋਕਾਂ ਨੂੂੰ ਜਾਗਰੂਕ ਕੀਤਾ ਗਿਆ। ਮੈਡੀਕਲ ਅਫ਼ਸਰ ਡਾ. ਜਨਪ੍ਰੀਤ ਸਿੰਘ, ਬਲਾਕ ਐਜੂਕੇਟਰ ਨਰਿੰਦਰ ਪਾਲ ਸਿੰਘ ਅਤੇ ਜਸਪਾਲ ਸਿੰਘ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਨੁੱਖੀ ਜਿੰਦਗੀ ਲਈ ਨਸ਼ੇ ਬਹੁਤ ਘਾਤਕ ਹਨ।ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਪੂਰੀ ਤਰ੍ਹਾਂ ਖਾਤਮੇ ਲਈ ਸਰਕਾਰੀ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜਿਥੇ ਮਰੀਜਾਂਂ ਨੂੰ ਨਸ਼ੇ ਛੱਡਣ ਦੀਆਂ ਦਵਾਈਆਂ ਬਿਲਕੁੱਲ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜਾਂ ਦੀ ਮਾਹਿਰਾਂ ਵੱਲੋਂ ਕਾਊਂਸਲਿੰਗ ਵੀ ਕੀਤੀ ਜਾਂਦੀ ਹੈ ਜਿਸ ਨਾਲ ਮਰੀਜ਼ ਬਿਨਾਂ ਕਿਸੇ ਤਕਲੀਫ਼ ਤੋਂ ਨਸ਼ੇ ਛੱਡ ਸਕਦੇ ਹਨ ਅਤੇ ਚੰਗੀ ਜਿੰਦਗੀ ਬਤੀਤ ਕਰ ਸਕਦੇ ਹਨ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media