ਜੰਡਿਆਲਾ ਗੁਰੂ, 23 ਜੂਨ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਕਿਹਾ ਹੈ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸੂਬਾ ਪੱਧਰੀ ਕਨਵੈਨਸ਼ਨ 26 ਜੂਨ ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਕੀਤੀ ਜਾਵੇਗੀ। ਉਹਨਾਂ ਨੇ ਦੱਸਿਆ ਕਿ ਸਾਂਝੇ ਮੋਰਚੇ ਦੀਆ ਮੁੱਖ ਮੰਤਰੀ ਨਾਲ ਹੋਣ ਵਾਲੀਆਂ ਮੀਟਿੰਗਾਂ ਮੁਲਤਵੀ ਕੀਤੇ ਜਾਣ ਦੇ ਰੋਸ ਵਜੋਂ ਮੋਰਚੇ ਨੇ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ ਇਸ ਸੂਬਾ ਪੱਧਰੀ ਕਨਵੈਸ਼ਨ ਕੀਤੀ ਜਾ ਰਹੀ ਹੈ। ਲਾਹੌਰੀਆ ਨੇ ਪੰਜਾਬ ਦੀ ਜਨਤਕ ਸਿੱਖਿਆ ਬਚਾਉਣ, ਹਰ ਤਰੵਾਂ ਦੇ ਕੱਚੇ ਅਧਿਆਪਕਾਂ ਨੂੰ ਪੱਕਿਆ ਕਰਵਾਉਣ ਅਤੇ ਸਾਰੀਆਂ ਅਧਿਆਪਕ ਮੰਗਾਂ ਦੀ ਪ੍ਰਾਪਤੀ ਲਈ ਅਗਲੇ ਸੰਘਰਸ਼ ਦਾ ਐਲਾਨ ਕਰਨ ਹਿੱਤ 26 ਜੂਨ ਨੂੰ ਇਸ ਕਨਵੈਨਸ਼ਨ ਵਿੱਚ ਪਹੁੰਚਣ ਦੀ ਸਮੂਹ ਅਧਿਆਪਕ ਜਥੇਬੰਦੀਆਂ ਤੇ ਅਧਿਆਪਕਾਂ ਨੂੰ ਅਪੀਲ ਕੀਤੀ ਹੈ।
ਇਸ ਮੌਕੇ ਲਾਹੌਰੀਆ ਨਾਲ ਅਮਨਦੀਪ ਸ਼ਰਮਾ, ਸੁਖਰਾਜ ਸਿੰਘ ਕਾਹਲੋ, ਸੁਰੇਸ਼ ਗੁਪਤਾ, ਮਲਕੀਤ ਸਿੰਘ ਕੱਦਗਿੱਲ, ਸੁਖਧੀਰ ਸਿੰਘ ਸੇਖੋ, ਗੁਰਿੰਦਰ ਸਿੰਘ ਸਿੱਧੂ, ਹਰਜਿੰਦਰਪਾਲ ਸਿੰਘ, ਸੁਰਿੰਦਰ ਸਿੰਘ ਬਾਠ, ਸੁਲੱਖਣ ਸਿੰਘ ਬੇਰੀ, ਗੁਰਮੇਲ ਸਿੰਘ ਬਰੇ, ਜਸਪਾਲ ਸਿੰਘ ਕਪੂਰਥਲਾ ਤੇ ਪ੍ਰਭਜੋਤ ਸਿੰਘ ਮੁਹਾਲੀ ਆਦਿ ਆਗੂ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media