ਅੰਮ੍ਰਿਤਸਰ, 23 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੀ ਵਿਸਥਾਰ ਕੀਤੀ ਇਮਾਰਤ ਦੀ ਬਾਹਰੀ ਦਿੱਖ ਦਾ ਕੰਮ ਮੁਕੰਮਲ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 24 ਜੂਨ ਨੂੰ ਕਾਰ ਸੇਵਾ ਆਰੰਭ ਕੀਤੀ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਵੱਧ ਰਹੀ ਆਮਦ ਕਾਰਨ ਲੰਗਰ ਸ੍ਰੀ ਗੁਰੂ ਰਾਮਦਾਸ ਦੀ ਇਮਾਰਤ ਦਾ ਵਿਸਥਾਰ ਕੀਤਾ ਗਿਆ ਹੈ, ਜਿਸ ਦੀ ਬਾਹਰੀ ਦਿੱਖ ਨੂੰ ਪਹਿਲਾਂ ਬਣੀ ਲੰਗਰ ਹਾਲ ਦੀ ਇਮਾਰਤ ਦੀ ਤਰਜ਼ ’ਤੇ ਪੁਰਾਤਨ ਦਿੱਖ ਦੇਣ ਲਈ ਛੋਟੀਆਂ ਇੱਟਾਂ ਲਗਾਈਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰਜ ਕਾਰ ਸੇਵਾ ਰਾਹੀਂ ਮੁਕੰਮਲ ਕਰਵਾਇਆ ਜਾਵੇਗਾ ਅਤੇ ਇਸ ਦੀ ਕਾਰ ਸੇਵਾ ਬਾਬਾ ਬਚਨ ਸਿੰਘ ਅਤੇ ਬਾਬਾ ਮਹਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਹੈ।ਸ਼੍ਰੋਮਣੀ ਕਮੇਟੀ ਬੁਲਾਰੇ ਅਨੁਸਾਰ ਇਸ ਸੇਵਾ ਦਾ ਆਰੰਭ ਭਲਕੇ 24 ਜੂਨ ਨੂੰ ਸਵੇਰੇ 10:30 ਵਜੇ ਕੀਤਾ ਜਾਵੇਗਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸਿੰਘ ਸਾਹਿਬਾਨ, ਕਾਰ ਸੇਵਾ ਵਾਲੇ ਮਹਾਂਪੁਰਖ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media