ਅੰਮ੍ਰਿਤਸਰ, 23 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਰਤੀ ਹਾਕੀ ਦੇ ਪ੍ਰਧਾਨ ਰਜਿੰਦਰ ਸਿੰਘ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਦੀ ਪਤਨੀ ਬੀਬੀ ਹਰਜੀਤ ਕੌਰ ਅਤੇ ਸਪੁੱਤਰ ਕਰਨਬੀਰ ਸਿੰਘ ਤੇ ਮਨਮੋਹਿਤ ਸਿੰਘ ਵੀ ਮੌਜੂਦ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਰਜਿੰਦਰ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਮੈਂਬਰ ਲਖਬੀਰ ਸਿੰਘ ਅਰਾਈਆਂਵਾਲਾ, ਸਕੱਤਰ ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।ਇਸ ਸਮੇਂ ਗੱਲਬਾਤ ਕਰਦਿਆਂ ਰਜਿੰਦਰ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੇ ਅਧਿਆਤਮਿਕ ਕੇਂਦਰ ਹਨ ਅਤੇ ਇਥੇ ਪੁੱਜ ਕੇ ਮਨੁੱਖੀ ਮਨ ਨੂੰ ਸ਼ਾਂਤੀ ਮਿਲਦੀ ਹੈ।ਇਸ ਮੌਕੇ ਮੁਖਤਾਰ ਸਿੰਘ ਮੈਨੇਜਰ ਸਰਾਵਾਂ, ਅੰਮ੍ਰਿਤਪਾਲ ਸਿੰਘ, ਹਰਿੰਦਰ ਸਿੰਘ ਰੋਮੀ, ਨਰਿੰਦਰ ਬੱਤਰਾ, ਬੀਬੀ ਚੇਤਨਾ ਬੱਤਰਾ, ਰਾਜੀਵ ਸ਼ਰਮਾ, ਰਾਜ ਕੁਮਾਰ, ਗੁਰਮੀਤ ਸਿੰਘ ਮੀਤਾ, ਜਥੇਦਾਰ ਰਾਮ ਸਿੰਘ, ਬਲਦੇਵ ਸਿੰਘ ਮੁੱਖ ਹਾਕੀ ਕੋਚ, ਸੁਰਜੀਤ ਸਿੰਘ, ਪ੍ਰੇਮ ਸਿੰਘ, ਭੁਪਿੰਦਰ ਸਿੰਘ, ਪ੍ਰਕਾਸ਼ ਸਿੰਘ, ਅਵਤਾਰ ਸਿੰਘ ਆਦਿ ਮੌਜੂਦ ਸਨ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media