ਸੰਦੌੜ, 24 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੱਸਿਆ ਹੈ ਕਿ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ‘ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਦੇ ਸ਼ਹੀਦ ਹੋਏ ਭਾਈ ਗੁਰਮੀਤ ਸਿੰਘ ਦੀ ਯਾਦ `ਚ ਗੁਰਦੁਆਰਾ ਵੱਡੀ ਬੋਹੜ ਪਿੰਡ ਖੁੱਡਾ ਜਿਲ੍ਹਾ ਹੁਸ਼ਿਆਰਪੁਰ ਵਿਖੇ 34ਵਾਂ ਸ਼ਹੀਦੀ ਸਮਾਗਮ 25 ਜੂਨ ਨੂੰ ਕਰਵਾਇਆ ਜਾਵੇਗਾ।ਇਸ ਮੌਕੇ ਸ਼ਹੀਦ ਦੇ ਭਰਾਤਾ ਭਾਈ ਸੁਰਜੀਤ ਸਿੰਘ ਗ੍ਰੰਥੀ, ਜਥੇਦਾਰ ਭਾਈ ਜਗਜੀਤ ਸਿੰਘ ਨਿਹੰਗ, ਭਾਈ ਦਲਜੀਤ ਸਿੰਘ, ਗਿਆਨੀ ਸਿਮਰਨਜੀਤ ਸਿੰਘ, ਭਾਈ ਰਾਜਿੰਦਰ ਸਿੰਘ ਰਾਮਪੁਰ ਆਦਿ ਹਾਜਰ ਸਨ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media