Monday, June 22, 2026

ਤੰਦਰੁਸਤ ਪੰਜਾਬ ਦੀ ਕਾਮਯਾਬੀ ’ਤੇ ਟਿਕਿਆ ਹੈ ਸਾਡੀਆਂ ਪੀੜ੍ਹੀਆਂ ਦਾ ਭਵਿੱਖ – ਡੀ.ਸੀ

ਕਿਸੇ ਵੀ ਤਰਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

PPN2406201806ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ -ਮਨਜੀਤ ਸਿੰਘ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹੇ ਨੂੰ ਸਾਫ-ਸੁਥਰਾ, ਨੌਜਵਾਨਾਂ ਨੂੰ ਰਿਸ਼ਟ-ਪੁਸ਼ਟ ਅਤੇ ਵਾਤਾਵਰਣ ਨੂੰ ਹਰਾ-ਭਰਾ ਕਰਨ ਲਈ ਡਿਪਟੀ ਕਮਿਸ਼ਰਨ ਕਮਲਦੀਪ ਸਿੰਘ ਸੰਘਾ ਨੇ ਇਸ ਮਿਸ਼ਨ ਨੂੰ ਕਾਮਯਾਬ ਕਰਨ ਵਿਚ ਲੱਗੇ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਣ ਤੱਕ ਜਿਲ੍ਹੇ ਵਿਚ ਕੀਤੇ ਗਏ ਕੰਮਾਂ ਦਾ ਬਿੳੂਰਾ ਲਿਆ।ਉਨਾਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਦਾ ਨਤੀਜਾ ਹੈ ਅਤੇ ਇਸ ਦੀ ਕਾਮਯਾਬੀ ’ਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਟਿਕਿਆ ਹੋਇਆ ਹੈ, ਕਿਉਂਕਿ ਇਸ ਵਿਚ ਉਨਾਂ ਸਾਰੇ ਭੱਖਦੇ ਮਸਲਿਆਂ ਨੂੰ ਛੂਹਿਆ ਗਿਆ ਹੈ, ਜਿੰਨਾ ਦੀ ਅੱਜ ਦੇ ਸਮੇਂ ਵਿਚ ਪੰਜਾਬ ਨੂੰ ਵੱਡੀ ਲੋੜ ਹੈ।ਉਨਾਂ ਦੱਸਿਆ ਕਿ ਮੁੱਖ ਮੰਤਰੀ ਖ਼ੁਦ ਇਸ ਮਿਸ਼ਨ ਦੇ ਚੇਅਰਮੈਨ ਵਜੋਂ ਸਾਰੀਆਂ ਗਤੀਵਿਧੀਆਂ ਦੀ ਰਿਪੋਰਟ ਲੈ ਰਹੇ ਹਨ ਤੇ ਉਨਾਂ ਦੇ ਪ੍ਰਿੰਸੀਪਲ ਸਕੱਤਰ ਹਰ ਰੋਜ਼ ਹੋਣ ਵਾਲੇ ਕੰਮਾਂ ਦੇ ਨਿਰਦੇਸ਼ ਆਪ ਦਿੰਦੇ ਹਨ।
ਸੰਘਾ ਨੇ ਕਿਹਾ ਕਿ ਸਾਫ ਹਵਾ, ਸਾਫ ਪਾਣੀ ਤੇ ਸਾਫ ਸੁਥਰਾ ਵਾਤਾਵਰਣ ਸਾਰਿਆਂ ਦਾ ਮੌਲਿਕ ਅਧਿਕਾਰ ਹੈ ਤੇ ਹਵਾ ਨੂੰ ਦੂਸ਼ਿਤ ਕਰਨਾ, ਪਾਣੀ ਨੂੰ ਗੰਦਲਾ ਕਰਨਾ ਅਤੇ ਖਾਣਯੋਗ ਚੀਜ਼ਾਂ ਵਿਚ ਮਿਲਾਵਟ ਕਰਨੀ ਵੱਡਾ ਅਪਰਾਧ ਹੈ।ਉਨਾਂ ਕਿਹਾ ਕਿ ਭਾਵੇਂ ਅੱਜ ਤੋਂ ਪਹਿਲਾਂ ਇਹ ਮੁੱਦੇ ਅਣਦੇਖੇ ਰਹੇ ਹਨ, ਪਰ ਇਸ ਮਿਸ਼ਨ ਅਧੀਨ ਇਹ ਕੁਤਾਹੀ ਬਰਦਾਸ਼ਤਯੋਗ ਨਹੀਂ ਮੰਨੀ ਜਾਣੀ ਅਤੇ ਇਸ ਨੂੰ ਮਨੁੱਖੀ ਸਿਹਤ ਲਈ ਗੰਭੀਰ ਖ਼ਤਰਾ ਮੰਨਦੇ ਹੋਏ ਸਖਤ ਕਾਨੂੰਨੀ ਕਾਰਵਾਈ ਸੰਬਧਿਤ ਦੋਸ਼ੀ ਵਿਅਕਤੀਆਂ ’ਤੇ ਕੀਤੀ ਜਾਵੇਗੀ।
ਉਨਾਂ ਕਿਹਾ ਕਿ ਇਸ ਮਿਸ਼ਨ ਨੂੰ ਜਿਲ੍ਹੇ ਵਿਚ ਪੂਰੀ ਤਰਾਂ ਕਾਮਯਾਬ ਕਰਨਾ ਸਾਡਾ ਸਾਰਿਆਂ ਦਾ ਟੀਚਾ ਹੈ ਅਤੇ ਬਤੌਰ ਡਿਪਟੀ ਕਮਿਸ਼ਨਰ ਮੈਂ ਖ਼ੁਦ ਇਸ ਦੀ ਨਿਗਰਾਨੀ ਕਰ ਰਿਹਾ ਹਾਂ ਅਤੇ ਕਿਸੇ ਵੀ ਅਧਿਕਾਰੀ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਸੰਘਾ ਨੇ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਵਿੱਚ ਆਧਿਆਪਕ ਸਕੂਲਾਂ ਵਿੱਚ ਪਾਣੀ, ਬਿਜਲੀ ਬਚਾਉਣਾ, ਪੋਦੇ ਲਗਾਉਣੇ, ਪਲਾਸਟਿਕ ਲਿਫਾਫਿਆਂ ਦੀ ਵਰਤੋਂ ਨਾ ਕਰਨਾ, ਕੂੜਾ ਨੂੰ ਕੂੜੇਦਾਨ ਵਿਚ ਪਾਉਣਾ, ਜੰਕ ਫੂਡਾਂ ਦੀ ਵਰਤੋਂ ਨਾ ਕਰਨਾ ਸਿਖਾ ਕੇ ਇਸ ਨੂੰ ਕਾਮਯਾਬ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਅੱਜ ਦੇ ਬੱਚੇ ਹੀ ਸਾਡਾ ਕੱਲ ਦਾ ਭਵਿੱਖ ਹਨ ਜੇਕਰ ਅਸੀਂ ਇਨ੍ਹਾਂ ਨੂੰ ਸਹੀ ਦਿਸ਼ਾ ਦੇਵਾਂਗੇ ਤਾਂ ਹੀ ਇਹ ਉਸ ਰਸਤੇ ਤੇ ਚੱਲਣਗੇ।
ਉਨਾਂ ਦੱਸਿਆ ਕਿ ਭਾਵੇਂ ਸਾਰੇ ਵਿਭਾਗ ਇਸ ਮਿਸ਼ਨ ਦੀ ਪੂਰਤੀ ਲਈ ਕੰਮ ਕਰ ਰਹੇ ਹਨ, ਪਰ ਜਿਲ੍ਹੇ ਵਿਚ ਇਸ ਨੂੰ ਮੁਕੰਮਲ ਰੂਪ `ਚ ਲਾਗੂ ਕਰਨ ਲਈ ਸਿਹਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਟਰਾਂਸਪੋਰਟ ਵਿਭਾਗ, ਵਾਤਾਵਰਣ ਵਿਭਾਗ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜੰਗਲਾਤ ਵਿਭਾਗ, ਖੇਡ ਵਿਭਾਗ, ਲੋਕ ਨਿਰਮਾਣ ਵਿਭਾਗ ਅਤੇ ਜਲ ਸਰੋਤ ਵਿਭਾਗ ਨੂੰ ਇਕ ਟੀਮ ਵਜੋਂ ਵੱਡੀਆਂ ਜ਼ਿੰਮੇਵਾਰੀਆਂ ਉਨਾਂ ਦੇ ਵਿਭਾਗਾਂ ਅਨੁਸਾਰ ਦਿੱਤੀਆਂ ਜਾ ਚੁੱਕੀਆਂ ਹਨ।ਉਨਾਂ ਕਿਹਾ ਕਿ ਤੁਸੀਂ ਆਪਣੇ-ਆਪਣੇ ਖੇਤਰ ਨਾਲ ਸੰਬਧਤ ਕੰਮ ਇਸ ਮਿਸ਼ਨ ਦੀ ਪੂਰਤੀ ਲਈ ਕਰੋ ਅਤੇ ਮੈਂ ਹੋਰ ਵੇਲੇ ਤੁਹਾਡੇ ਨਾਲ ਹਰ ਥਾਂ ਖੜ੍ਹਾ ਹਾਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਭਾਸ਼ ਚੰਦਰ, ਐਸ.ਡੀ.ਐਮ ਅੰਮ੍ਰਿਤਸਰ-1 ਅਤੇ 2 ਵਿਕਾਸ ਹੀਰਾ ਅਤੇ ਨਿਤਿਸ਼ ਸਿੰਗਲਾ, ਐਸ.ਡੀ.ਐਮ ਬਾਬਾ ਬਕਾਲਾ ਰਵਿੰਦਰ ਸਿੰਘ ਅਰੋੜਾ, ਐਸ.ਡੀ.ਐਮ ਅਜਨਾਲਾ ਰਜਤ ਓਬਰਾਏ, ਕੁਲਦੀਪ ਬਾਵਾ ਸਹਾਇਕ ਕਮਿਸ਼ਨਰ, ਕਾਰਜਕਾਰੀ ਮੈਜਿਸਟਰੇਟ ਸ਼ਿਵਰਾਜ ਸਿੰਘ ਬੱਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਸਿਹਤਮੰਦ ਅਤੇ ਖੁਸ਼ਹਾਲ ਜ਼ਿੰਦਗੀ ਲਈ ਰੋਜ਼ਾਨਾ ਯੋਗ ਅਭਿਆਸ ਕਰੋ – ਮੇਅਰ ਮੋਤੀ ਭਾਟੀਆ

ਅੰਮ੍ਰਿਤਸਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਕੌਮਾਂਤਰੀ ਯੋਗਾ ਦਿਵਸ ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ) …

Leave a Reply