Friday, November 22, 2024

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ `ਚ ਮੋਹਨਪੁਰਾ ਸਿੰਚਾਈ ਪ੍ਰੋਜੈਕਟ ਰਾਸ਼ਟਰ ਨੂੰ ਕੀਤਾ ਸਮਰਪਿਤ

 ਦਿੱਲੀ, 24 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੋਹਨਪੁਰਾ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤਾ। ਇਹ ਪ੍ਰੋਜੈਕਟ PPN2406201815ਰਾਜਗੜ੍ਹ ਜ਼ਿਲ੍ਹੇ ’ਚ ਖੇਤੀਬਾੜੀ ਲਈ ਸਿੰਚਾਈ ਸੁਵਿਧਾ ਪ੍ਰਦਾਨ ਕਰੇਗਾ। ਇਹ ਇਸ ਇਲਾਕੇ ਵਿੰਚ ਪਿੰਡਾਂ ਨੂੰ ਪੀਣਯੋਗ ਪਾਣੀ ਵੀ ਪ੍ਰਦਾਨ ਕਰੇਗਾ। ਪ੍ਰਧਾਨ ਮੰਤਰੀ ਨੇ ਕਈ ਪੇਅਜਲ ਸਕੀਮਾਂ ਦਾ ਨੀਂਹ ਪੱਥਰ ਵੀ ਰੱਖਿਆ।ਮੋਹਨਪੁਰਾ ’ਚ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਡਾ ਸਿਆਮਾ ਪ੍ਰਸਾਦ ਮੁਖਰਜੀ ਦੀ ਬਰਸੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।ਉਨ੍ਹਾਂ ਨੇ ਡਾ. ਮੁਖਰਜੀ ਦੇ ਸੰਦੇਸ਼ ਕਿ ਰਾਸ਼ਟਰ ਇਸ ਦੀ ਆਪਣੀ ਊਰਜਾ ਅਤੇ ਯਤਨਾ ਰਾਹੀਂ ਹੀ ਸੁਰੱਖਿਅਤ ਕੀਤਾ ਜਾ ਸਕਦਾ ਹੈ, ਨੂੰ ਯਾਦ ਕੀਤਾ।ਉਨ੍ਹਾਂ ਨੇ ਉਦਯੋਗਕ ਨੀਤੀ, ਸਿੱਖਿਆ ਅਤੇ ਮਹਿਲਾ ਸਸ਼ਕਤੀਕਰਨ ਵਰਗੇ ਕਈ ਖੇਤਰਾਂ ਵਿੱਚ ਡਾ ਸਿਆਮਾ ਪ੍ਰਸਾਦ ਮੁਖਰਜੀ ਦੇ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਡਾ. ਮੁਖਰਜੀ ਨੇ ਸਿੱਖਿਆ, ਸਿਹਤ ਅਤੇ ਸੁਰੱਖਿਆ ’ਤੇ ਸਭ ਤੋਂ ਵੱਧ ਜ਼ੋਰ ਦਿੱਤਾ।ਉਨ੍ਹਾਂ ਕਿਹਾ ਸਕਿੱਲ ਇੰਡੀਆ ਮਿਸ਼ਨ, ਸਟਾਰਟਅੱਪ ਇੰਡੀਆ, ਮੁਦਰਾ ਯੋਜਨਾ ਅਤੇ ਮੇਕ ਇਨ ਇੰਡੀਆ ਵਰਗੀਆਂ ਕੇਂਦਰ ਸਰਕਾਰ ਦੀਆਂ ਸਾਰੀਆਂ ਸਕੀਮਾਂ ਵਿੱਚ ਡਾ. ਮੁਖਰਜੀ ਦੇ ਵਿਜ਼ਨ ਦੇ ਤੱਤ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਜਗੜ੍ਹ ਜ਼ਿਲ੍ਹਾ ਸਰਕਾਰ ਵੱਲੋਂ ਸ਼ਨਾਖਤ ਕੀਤੇ ਖਾਹਿਸ਼ੀ ਜ਼ਿਲ੍ਹਿਆਂ ਵਿੱਚ ਹੈ, ਅਤੇ ਹੁਣ ਇੱਥੇ ਵਿਕਾਸ ਕਾਰਜ ਤੇਜ਼ ਗਤੀ ਨਾਲ ਹੋਵੇਗਾ।ਉਨ੍ਹਾਂ ਕਿਹਾ ਕੇਂਦਰ ਸਰਕਾਰ ਦੇਸ਼ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਸਮਰੱਥਾਵਾਂ ’ਤੇ ਭਰੋਸਾ ਕਰਦਿਆਂ ਭਾਰਤ ਨੂੰ 21ਵੀਂ ਸਦੀ ਵਿੱਚ ਨਵੀਆਂ ਉੱਚਾਈਆਂ ਵੱਲ ਲਿਜਾਣ ਲਈ ਕੰਮ ਕਰ ਰਹੀ ਹੈ।ਉਨ੍ਹਾਂ ਨੇ ਮੱਧ ਪ੍ਰਦੇਸ਼ ਸਰਕਾਰ ਦੀ ਖੇਤੀਬਾੜਈ ਖੇਤਰ ਵਿੱਚ ਕੀਤੇ ਇਸ ਦੇ ਕਾਰਜ ਅਤੇ ਵਿਕਾਸ ਉਪਰਾਲਿਆਂ ਲਈ ਪ੍ਰਸ਼ੰਸਾ ਕੀਤੀ।ਉਨ੍ਹਾਂ ਨੇ ਰਾਜ ਵਿੱਚ ਸਿੰਚਾਈ ਖੇਤਰ ਵਿੱਚ ਵਾਧੇ ਲਈ ਰਾਜ ਸਰਕਾਰ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਰਾਜ ਦੇ ਸਿੰਚਾਈ ਟੀਚਿਆਂ ਦੇ ਸਮਰਥਨ ਵਿੱਚ ਕੇਂਦਰ ਸਰਕਾਰ ਰਾਜ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਤੁਰੇਗੀ।ਉਨ੍ਹਾਂ ਕਿਹਾ ਕਿ ਰਾਜ ਵਿੱਚ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਤਹਿਤ ਵੀ 14 ਪ੍ਰੋਜੈਕਟ ਲਾਗੂ ਕੀਤੇ ਜਾ ਰਹੇ ਹਨ।ਉਨ੍ਹਾਂ ਅੱਗੇ ਕਿਹਾ ਕਿ ਲਘੂ ਸਿੰਚਾਈ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਖੇਤਰ ਲਈ ਭੂਮੀ ਸਿਹਤ ਕਾਰਡ, ਫ਼ਸਲ ਬੀਮਾ ਯੋਜਨਾ, ਈ-ਨਾਮ (e-NAM), ਆਦਿ ਵਰਗੇ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕੀਤਾ।ਉਨ੍ਹਾਂ ਨੇ ਉੱਜਵਲਾ ਯੋਜਨਾ ਮੁਦਰਾ ਯੋਜਨਾ ਦੇ ਲਾਭਾਂ ਬਾਰੇ ਵੀ ਦੱਸਿਆ।
 

Check Also

ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮਾਮਲਾ

ਐਡਵੋਕੇਟ ਧਾਮੀ ਨੇ ਭਾਰਤ ਦੇ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ ਅੰਮ੍ਰਿਤਸਰ, …

Leave a Reply