ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਇੱਕ ਵਾਰ ਫੇਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਕਾਮ ਪਹਿਲਾ ਸਮੈਸਟਰ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਐਮ.ਕਾਮ ਪਹਿਲਾ ਸਮੈਸਟਰ ਦੇ ਇਸ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ 86% ਅੰਕ ਹਾਸਲ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਸ਼ਾਮਪ੍ਰੀਤ ਕੌਰ ਤੇ ਈਸ਼ਾ ਰਾਣੀ ਨੇ 80% ਅੰਕ ਹਾਸਲ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਅਤੇ ਕਮਲਪ੍ਰੀਤ ਕੌਰ ਨੇ 78% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਇਸ ਨਤੀਜੇ ਅਨੁਸਾਰ 3 ਵਿਦਿਆਰਥੀਆਂ ਨੇ 80% ਤੋਂ ਵਧੇਰੇ, 9 ਵਿਦਿਆਰਥੀਆਂ ਨੇ 70% ਤੋਂ ਵਧੇਰੇ ਅਤੇ 12 ਵਿਦਿਆਰਥੀਆਂ ਨੇ 65% ਤੋਂ ਵਧੇਰੇ ਅੰਕ ਹਾਸਲ ਕੀਤੇ ਹਨ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਨ੍ਹਾਂ ਸ਼ਾਨਦਾਰ ਨਤੀਜਿਆਂ ‘ਤੇ ਆਪਣੀ ਖੁਸ਼ੀ ਪ੍ਰਗਟ ਕਰਦਿਆਂ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।ਉਨ੍ਹਾਂ ਨੇ ਕਿਹਾ ਕਿ ਸੰਸਥਾ ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਤਹਿਤ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਮੇਂ-ਸਮੇਂ `ਤੇ ਸੰਸਥਾ ਵਿਖੇ ਪ੍ਰਸਿੱਧ ਸਿੱਖਿਆ ਸ਼ਾਸਤਰੀਆਂ/ਵਿਸ਼ਾ ਮਾਹਿਰਾਂ ਅਤੇ ਹੋਰ ਵਿਦਵਾਨਾਂ ਦੇ ਵਿਸਥਾਰ ਭਾਸ਼ਣ, ਸੈਮੀਨਾਰ ਆਦਿ ਆਯੋਜਿਤ ਹੁੰਦੇ ਰਹਿੰਦੇ ਹਨ ਅਤੇ ਇਸ ਤੋਂ ਇਲਾਵਾ ਗਰੁੱਪ ਡਿਸਕਸ਼ਨ, ਡੀਬੇਟ, ਭਾਸ਼ਣ ਆਦਿ ਗਤੀਵਿਧੀਆਂ ਵਿੱਚ ਹਰ ਵਿਦਿਆਰਥੀ ਹਿੱਸਾ ਲੈਂਦਾ ਹੈ, ਜਿਸ ਸਦਕਾ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਹੋ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਇਹ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਹਰ ਵਾਰ ਅਕਾਦਮਿਕ ਉਪਲੱਬਧੀਆਂ ਨਾਲ ਨਵੀਆਂ ਬੁਲੰਦੀਆਂ ਨੂੰ ਛੂਹ ਰਹੇ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …