ਅੰਮ੍ਰਿਤਸਰ 14 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਸ.ਤਰਲੋਚਨ ਸਿੰਘ ਦੀ ਮਾਤਾ ਸਵਰਨ ਕੌਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਮਾਤਾ ਸਵਰਨ ਕੌਰ 87 ਵਰਿਆਂ ਦੇ ਸਨ। ਉਨ੍ਹਾਂ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਡਿਆਲ ਵਿਖੇ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ.ਰੂਪ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ.ਸਤਬੀਰ ਸਿੰਘ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਮਾਤਾ ਸਵਰਨ ਕੌਰ ਦੀ ਮ੍ਰਿਤਕ ਦੇਹ ਤੇ ਦੁਸ਼ਾਲਾ ਪਾਇਆ। ਇਸੇ ਤਰ੍ਹਾਂ ਸ.ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਨੇ ਸ.ਤਰਲੋਚਨ ਸਿੰਘ ਜੀ ਦੀ ਮਾਤਾ ਸਵਰਨ ਕੌਰ ਦੇ ਅਕਾਲ ਚਲਾਣੇ ਤੇ ਅਫ਼ਸੋਸ ਪ੍ਰਗਟ ਕੀਤਾ।
ਮਾਤਾ ਸਵਰਨ ਕੌਰ ਦੇ ਅੰਤਮ ਸੰਸਕਾਰ ਸਮੇਂ ਸ.ਜਗਜੀਤ ਸਿੰਘ ਮੀਤ ਸਕੱਤਰ ਤੇ ਸ.ਅਮਰਜੀਤ ਸਿੰਘ ਇੰਚਾਰਜ ਧਰਮ ਪ੍ਰਚਾਰ ਕਮੇਟੀ ਅਤੇ ਵੱਡੀ ਗਿਣਤੀ ਵਿੱਚ ਰਿਸ਼ਤੇਦਾਰ, ਸਨੇਹੀ ਸ਼ਾਮਲ ਹੋਏ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media