ਪਠਾਨਕੋਟ, 25 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਪਠਾਨਕੋਟ ਵਿਖੇ ਅੱਜ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਾ. ਭੁਪਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਮਲੇਰੀਆ ਤੋਂ ਬਚਾਅ ਸਬੰਧੀ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਵਿੱਚ ਲੋਕਾਂ ਨੂੰ ਮਲੇਰੀਆ ਦੀ ਬੀਮਾਰੀ ਤੇ ਬਚਾਵ ਬਾਰੇ ਜਾਗਰੂਕ ਕੀਤਾ ਗਿਆ।ਇਸ ਸੈਮੀਨਾਰ ਵਿੱਚ ਡਾ. ਸੁਨੀਤਾ ਸ਼ਰਮਾ ਜ਼ਿਲ੍ਹਾ ਐਪੀਡੇਮੋਲੋਜਿਸਟ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਏ।
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਯੋਜਿਤ ਕੀਤੇ ਗਏ ਮਲੇਰੀਆਂ ਤੋਂ ਬਚਾਵ ਸਬੰਧੀ ਸੈਮੀਨਾਰ ਵਿੱਚ ਮੈਡੀਕਲ ਸਪੈਸ਼ਲਿਸਟ ਡਾ. ਮੋਹਨ ਲਾਲ ਅਤੱਰੀ ਨੇ ਹਾਜਰ ਲੋਕਾਂ ਨੂੰ ਮਲੇਰੀਆ ਤੋਂ ਬਚਣ ਦੇ ਉਪਾਇਆ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸਾਨੂੰ ਆਪਣੇ ਆਲਾ-ਦੁਆਲਾ ਸਾਫ ਸੁੱਥਰਾ ਰੱਖਣਾ ਚਾਹੀਦਾ ਹੈ, ਜਿਸ ਵਿੱਚ ਗੰਦਗੀ ਨਾ ਹੋਵੇ। ਉਨ੍ਹਾਂ ਅੱਗੇ ਦੱਸਿਆ ਕਿ ਸਾਨੂੰ ਆਪਣੇ ਘਰਾਂ ਨੇੜੇ ਪਏ ਟੋਇਆਂ, ਕੂਲਰਾਂ, ਪਾਣੀ ਦੀਆਂ ਟੈਂਕੀਆਂ, ਟਾਇਰ ਆਦਿ ਵਿੱਚ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਹੈ ਕਿਉਂਕਿ ਮੱਛਰ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ।ਉਨ੍ਹਾਂ ਦੱਸਿਆ ਕਿ ਹਫਤੇ ਵਿੱਚ ਇੱਕ ਦਿਨ ਡਰਾਈ-ਡੇ ਵਜੋਂ ਮਨਾਉਣਾ ਚਾਹੀਦਾ ਹੈ ਅਤੇ ਆਪਣੇ ਘਰਾਂ ਵਿੱਚ ਪਏ ਕੂਲਰਾਂ, ਗਮਲਿਆਂ, ਘਰਾਂ ਦੀਆਂ ਛੱਤਾਂ ‘ਤੇ ਰੱਖੀ ਕੋਈ ਵੀ ਵਸਤੂ ਜਿਸ ਵਿੱਚ ਪਾਣੀ ਇਕੱਠਾ ਹੋ ਸਕਦਾ ਹੈ, ਉਸ ਦੀ ਸਫਾਈ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਮਲੇਰੀਆ ਤੋਂ ਬਚਾਅ ਲਈ ਸਾਨੂੰ ਕੋਈ ਕ੍ਰੀਮ ਜਾਂ ਮੱਛਰਦਾਨੀ ਜਾਂ ਮੱਛਰ ਨੂੰ ਭਜਾਉਣ ਵਾਲੀ ਟਿਕੀ ਦਾ ਪ੍ਰਯੋਗ ਕਰਨਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨੂੰ ਬੁਖਾਰ ਹੋ ਜਾਂਦਾ ਹੈ ਤਾਂ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਜਾ ਕੇ ਦਵਾਈ ਲੈਣੀ ਚਾਹੀਦੀ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …