Thursday, April 9, 2026

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਹੋਈ ਇਕੱਤਰਤਾ

PPN2706201817ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ’ਚ ਅੱਜ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਹੋਈ, ਜਿਸ ਵਿਚ ਪ੍ਰਬੰਧਕੀ ਕਾਰਜਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਇਲਾਕੇ ਵਿਚ ਧਰਮ ਪ੍ਰਚਾਰ ਸਬੰਧੀ ਚਰਚਾ ਕੀਤੀ ਗਈ।ਇਕੱਤਰਤਾ ਦੌਰਾਨ ਜਗੀਰ ਸਿੰਘ ਨੂੰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦਾ ਮੈਨੇਜਰ ਨਿਯੁਕਤ ਕਰਨ ਅਤੇ ਪਹਿਲਾਂ ਕਾਰਜਸ਼ੀਲ ਮੈਨੇਜਰ ਕੁਲਵੰਤ ਸਿੰਘ ਚੌਧਰੀ ਨੂੰ ਜਨਰਲ ਮੈਨੇਜਰ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ।ਪ੍ਰਧਾਨ ਲੌਂਗੋਵਾਲ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਪ੍ਰਬੰਧਾਂ ਦੀ ਹੋਰ ਬਿਹਤਰੀ ਲਈ ਗੁਰਦੁਆਰਾ ਸਾਹਿਬ ਦੇ ਮੈਨੇਜਰ ਕੁਲਵੰਤ ਸਿੰਘ ਨੂੰ ਜਨਰਲ ਮੈਨੇਜਰ ਅਤੇ ਉਨ੍ਹਾਂ ਦੀ ਥਾਂ ਜਗੀਰ ਸਿੰਘ ਨੂੰ ਮੈਨੇਜਰ ਨਿਯੁੱਕਤ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਇਤਿਹਾਸਿਕ ਮਹੱਤਤਾ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਇਥੇ ਪੁੱਜਦੀਆਂ ਹਨ ਅਤੇ ਪ੍ਰਬੰਧਕ ਕਮੇਟੀ ਸੰਗਤਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਹਰ ਤਰ੍ਹਾਂ ਵਚਨਬੱਧ ਹੈ।ਲੌਂਗੋੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਹਿਮਾਚਲ ਪ੍ਰਦੇਸ਼ ਅੰਦਰ ਧਰਮ ਪ੍ਰਚਾਰ ਲਹਿਰ ਨੂੰ ਸਿਖਰ ’ਤੇ ਲਿਜਾਇਆ ਜਾਵੇਗਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਲਈ ਕਾਰਜ ਕੀਤੇ ਜਾਣਗੇ।ਨਵ ਨਿਯੁਕਤ ਕੀਤੇ ਗਏ ਮੈਨੇਜਰ ਜਗੀਰ ਸਿੰਘ ਨੂੰ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰਾਂ ਨੇ ਗੁਰੂ ਬਖਸ਼ਿਸ਼ ਸਿਰੋਪਾਓ ਦਿੱਤਾ ਅਤੇ ਗੁਰੂ ਘਰ ਦੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਸ਼ੁਭ ਕਾਮਨਾਵਾਂ ਭੇਟ ਕੀਤੀਆਂ।ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ 100 ਕਮਰਿਆਂ ਦੀ ਤਿਆਰ ਕੀਤੀ ਜਾਣ ਵਾਲੀ ਸਰਾਂ ਦੇ ਸਥਾਨ ਦਾ ਮੌਕਾ ਵੀ ਵੇਖਿਆ ਅਤੇ ਇਸ ਸਬੰਧੀ ਜਲਦੀ ਹੀ ਕਾਰਜ ਸ਼ੁਰੂ ਕਰਨ ਦੀ ਗੱਲ ਆਖੀ।
ਇਸ ਮੌਕੇ ਹਰਭਜਨ ਸਿੰਘ ਮੀਤ ਪ੍ਰਧਾਨ, ਰਜਿੰਦਰ ਸਿੰਘ ਰਾਜਨ ਜਨਰਲ ਸਕੱਤਰ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਸਿਮਰਨ ਸਿੰਘ, ਸ ਹਰਪ੍ਰੀਤ ਸਿੰਘ, ਜੋਗਾ ਸਿੰਘ, ਬਾਬਾ ਨਾਗਰ ਸਿੰਘ, ਕੁਲਵੰਤ ਸਿੰਘ ਚੌਧਰੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਆਦਿ ਹਾਜ਼ਰ ਸਨ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …

Leave a Reply