Monday, November 23, 2026

ਪੰਜਾਬ ਸਰਕਾਰ ਦੇ ਟੈਕਸ ਖਿਲਾਫ ਕਰਮਚਾਰੀਆਂ `ਚ ਰੋਸ

PPN2706201811ਬਠਿੰਡਾ, 27 (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਦੇ ਟੈਕਸ ਖਿਲਾਫ ਮਨਿਸਟਰੀਅਲ ਕਾਮਿਆਂ ਦਾ ਰੋਸ ਦਿਨੋਂ ਦਿਨ ਵਧਦਾ ਜਾ ਰਿਹਾ ਹੈ।ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਜਿਲਾ੍ਹ ਬਠਿੰਡਾ ਵਿੱਚ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਦੀ ਅਗਵਾਈ ਵਿਚ ਇੱਕ ਰੋਸ ਰੈਲੀ ਕਰਕੇ ਜਜੀਆ ਟੈਕਸ ਦੀਆਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਵਿਰੋਧ ਕੀਤਾ ਗਿਆ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਕਿਸੇ ਵੀ ਹਾਲਤ ਵਿਚ ਕਰਮਚਾਰੀ ਟੈਕਸ ਨਹੀਂ ਦੇਣਗੇ।ਰੈਲੀ ਨੂੰ ਸੰਬੋਧਨ ਕਰਦੇ ਹੋਏ ਗੁਰਪ੍ਰੀਤ ਸਿੰਘ ਬਰਾੜ ਜਿਲਾ ਸੀਨੀਅਰ ਮੀਤ ਪ੍ਰਧਾਨ, ਪੀ.ਐਸ.ਐਮ.ਐਸ.ਯੂ, ਅਨਿਲ ਕੁਮਾਰ ਜਿਲਾ੍ਹ ਪ੍ਰਧਾਨ ਕਰ ਤੇ ਆਬਕਾਰੀ ਵਿਭਾਗ, ਰਾਜਵੀਰ ਸਿੰਘ ਸੂਬਾ ਸੀਨੀਅਰ ਮੀਤ ਪ੍ਰਧਾਨ, ਖੇਤੀਬਾੜੀ ਵਿਭਾਗ, ਦੀਦਾਰ ਸਿੰਘ ਬਰਾੜ ਸੂਬਾ ਪ੍ਰਧਾਨ, ਭੂਮੀ ਰੱਖਿਆ ਵਿਭਾਗ, ਗੁਰਮੀਤ ਸਿੰਘ ਜਿਲਾ ਜਰਨਲ ਸਕੱਤਰ, ਡੀ.ਸੀ ਦਫਤਰ, ਕਰਮਚਾਰੀ ਯੂਨੀਅਨ, ਬਠਿੰਡਾ, ਹਰਿੰਦਰ ਸਿੰਘ ਖਾਲਸਾ ਖਜਾਨਾ ਦਫਤਰ ਬਠਿੰਡਾ ਅਤੇ ਮਨਜੀਤ ਸਿੰਘ ਜਿਲਾ ਪ੍ਰਧਾਨ ਦਰਜਾ ਚਾਰ ਕਰਮਚਾਰੀ ਯੂਨੀਅਨ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਵਾਧੂ ਟੈਕਸ ਵਾਪਿਸ ਨਾ ਲਿਆ ਅਤੇ ਡੀ.ਏ ਦਾ ਬਕਾਇਆ ਅਤੇ ਡੀ.ਏ ਦੀਆਂ ਤਿੰਨ ਕਿਸਤਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਪੰਜਾਬ ਦੇ ਸਮੂਹ ਕਰਮਚਾਰੀ ਇੱਕ ਵੱਡਾ ਸੰਘਰਸ਼ ਵਿੱਢਣਗੇ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply