Wednesday, April 8, 2026

ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

1070 ਰੁਪਏ ਜੁਰਮਾਨਾ ਲਗਾਇਆ ਗਿਆ

PPN2706201815ਬਠਿੰਡਾ, 27 (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਦੁਆਰਾ ਪੰਜਾਬੀਆਂ ਦੀ ਸਿਹਤ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਤੰਬਾਕੂ ਕੰਟਰੋਲ ਸੈਲ ਵੱਲੋਂ ਗਠਿਤ ਕੀਤੀ ਗਈ ਟੀਮ ਨੇ ਜ਼ਿਲੇ ਅੰਦਰ ਵੱਖ-ਵੱਖ ਇਲਾਕਿਆਂ ਵਿੱਚ ਤੰਬਾਕੂ ਵਿਰੋਧੀ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਤੇ ਲੋਕਾਂ ਨੂੰ ਤੰਬਾਕੂਨੋਸ਼ੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਵੀ ਕੀਤਾ ਗਿਆ।ਟੀਮ ਵਲੋਂ ਬਠਿੰਡਾ ਸ਼ਹਿਰ ਵਿਖੇ ਹਾਜ਼ੀ ਰਤਨ ਇਲਾਕੇ ਤੋਂ ਲੈ ਕੇ ਬੱਸ ਸਟੈਂਡ ਤੱਕ ਦੀ ਚੈਕਿੰਗ ਕੀਤੀ।ਚੈਕਿੰਗ ਦੌਰਾਨ ਸ਼ਹਿਰ ਵਿਚ 9 ਚਲਾਨ ਕੱੱਟੇ ਗਏ ਅਤੇ 1070 ਰੁਪਏ ਜੁਰਮਾਨਾ ਲਗਾਇਆ ਗਿਆ।ਟੀਮ ਵਲੋਂ ਹਾਜ਼ੀ ਰਤਨ ਚੌਕ ਤੇ ਬਾਲਮੀਕ  ਚੌਕ ਵਿਚ ਫਲਾਂ ਦੀਆਂ ਰੇਹੜੀਆਂ ਦੀ ਚੈਕਿੰਗ ਵੀ ਕੀਤੀ ਗਈ ਅਤੇ ਗਲੇ ਸੜੇ ਫਲਾਂ ਨੂੰ ਮੌਕੇ `ਤੇ ਹੀ ਨਸ਼ਟ ਕਰਵਾਇਆ ਗਿਆ।ਟੀਮ ਵਲੋਂ ਢਾਬਿਆਂ ਅਤੇ ਹੋਟਲਾਂ ਦਾ ਵੀ ਨਰੀਖਣ ਕੀਤਾ ਗਿਆ ਅਤੇ ਹਦਾਇਤ ਕੀਤੀ ਗਈ ਕਿ ਸਿਗਰਟਨੋਸ਼ੀ ਸਬੰਧੀ ਨੋ ਸਮੋਕਿੰਗ ਏਰੀਏ ਦੇ ਬੈਨਰਜ ਨੂੰ ਹਾਈਲਾਈਟ ਕੀਤਾ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਕਾਨੂੰਨ ਦੀ ਉਲੰਘਣਾ ਨਾ ਕਰ ਸਕੇ।ਖਾਣ-ਪੀਣ ਵਾਲੀਆਂ ਵਸਤਾਂ ਨੂੰ ਢੱਕ ਕੇ ਰੱਖਿਆ ਜਾਵੇ ਅਤੇ ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ।ਇਸ ਟੀਮ ਵਿੱਚ ਐਸ.ਆਈ ਹਰਜੀਤ ਸਿੰਘ, ਐਮ.ਪੀ.ਐਚ ਡਬਲਯੂ ਗਗਨਦੀਪ ਸਿੰਘ, ਸਤਵੰਤ ਰਾਏ, ਜਗਜੀਤ ਸਿੰਘ, ਸੋਸ਼ਲ  ਵਰਕਰ  ਤਜਿੰਦਰ ਸਿੰਘ ਅਤੇ ਤਰਸੇਮ ਸਿੰਘ ਸ਼ਾਮਲ ਸਨ।

Check Also

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …

Leave a Reply