Wednesday, April 8, 2026

ਵੋਟਾਂ ਵਿੱਚ ਨਸ਼ੇ ਵੰਡਣ ਵਾਲੇ ਲੀਡਰਾਂ ਦਾ ਲੋਕ ਕਰਨ ਬਾਈਕਾਟ – ਭਾਈ ਗੋਨਿਆਣਾ

PPN2706201816ਬਠਿੰਡਾ, 27 (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਹਰੇਕ ਰਾਜਨੀਤਿਕ ਪਾਰਟੀ ਵੋਟਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਲਈ ਸੌ ਤਰ੍ਹਾਂ ਦੀਆਂ ਸਕੀਮਾਂ ਦਾ ਐਲਾਨ ਕਰਦੀ ਹੈ ਤੇ ਨਸ਼ਿਆਂ ਦੀ ਪਾਬੰਦੀ ਲਈ ਵੀ ਅਕਸਰ ਬਿਆਨ ਦਿੱਤੇ ਜਾਂਦੇ ਹਨ, ਪਰ ਸਤਾ `ਤੇ ਆਉਣ ਤੋਂ ਬਾਅਦ ਪਾਰਟੀ ਲੀਡਰ ਇਹਨਾਂ ਸਮੱਸਿਆਵਾਂ ਤੇ ਮੁਸ਼ਕਲਾਂ ਤੋਂ ਮੂੰਹ ਮੋੜ ਲੈਂਦੇ ਹਨ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਏਕਨੂਰ ਖਾਲਸਾ ਫੌਜ ਦੇ ਜਿਲ੍ਹਾ ਪ੍ਰਧਾਨ ਭਾਈ ਸੁਖਪਾਲ ਸਿੰਘ ਗੋਨਿਆਣਾ ਨੇ ਕੀਤਾ। ਉਹਨਾਂ ਕਿਹਾ ਕਿ ਭਾਵੇਂ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਵੋਟਾਂ ਤੋਂ ਪਹਿਲਾਂ ਨਸ਼ਾ ਚਾਰ ਹਫਤਿਆਂ ਵਿੱਚ ਖਤਮ ਕਰਨ ਲਈ ਸਹੁੰ ਖਾਧੀ ਸੀ।ਪਰ ਅੱਜ ਵੀ ਨੌਜਵਾਨ ਨਸ਼ਿਆਂ ਨਾਲ ਮਰ ਰਹੇ ਹਨ ਜੋ ਕਿ ਪੰਜਾਬ ਲਈ ਗੰਭੀਰ ਮੁੱਦਾ ਹੈ। ਉਹਨਾਂ ਕਿਹਾ ਕਿ ਆਉਣ ਵਾਲੀਆਂ ਪੰਚਾਇਤੀ, ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਨਸ਼ਾ ਵੰਡਣ ਵਾਲੇ ਲੀਡਰਾਂ ਦਾ ਪਿੰਡਾਂ ਵਿੱਚ ਬਾਈਕਾਟ ਹੋਵੇ ਤੇ ਜੋ ਵੀ ਲੀਡਰ ਨਸ਼ਾ ਰਹਿਤ ਚੋਣ ਲੜੇਗਾ ਲੋਕ ਉਸ ਦਾ ਡੱਟ ਕੇ ਸਾਥ ਦੇਣ।ਉਹਨਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਏਕਨੂਰ ਖਾਲਸਾ ਫੌਜ ਵੱਲੋਂ ਵੀ ਪਿੰਡ ਪਿੰਡ ਨਸ਼ਿਆਂ ਦੇ ਖਿਲਾਫ ਮੀਟਿੰਗਾਂ ਕੀਤੀਆਂ ਜਾਣਗੀਆਂ।
ਇਸ ਮੌਕੇ ਗੁਰਸੇਵਕ ਸਿੰਘ ਜਨਰਲ ਸਕੱਤਰ ਬੀਜੇਪੀ, ਮਨਜੀਤ ਸਿੰਘ ਕਲੱਬ ਪ੍ਰਧਾਨ, ਭੋਲਾ ਸਿੰਘ ਨੰਬਰਦਾਰ, ਜਸਵੰਤ ਸਿੰਘ, ਜਗਤਾਰ ਸਿੰਘ ਨੰਬਰਦਾਰ, ਮਨਜੀਤ ਸਿੰਘ ਮਾਸਟਰ, ਰਣਜੀਤ ਸਿੰਘ, ਅਮਨਦੀਪ ਸਿੰਘ, ਰਵੀ ਕੁਮਾਰ ਸ਼ਰਮਾ, ਗੁਰਪ੍ਰੀਤ ਸਿੰਘ, ਕਰਨ ਸਿੰਘ, ਲਵਪ੍ਰੀਤ ਸਿੰਘ, ਚਰਨਜੀਤ ਸਿੰਘ ਪੱਪੀ, ਜਗਤਾਰ ਸਿੰਘ ਖਾਲਸਾ, ਬਲਦੇਵ ਸਿੰਘ, ਗੇਜਾ ਸਿੰਘ, ਬਾਬਾ ਜੋਰਾ ਸਿੰਘ, ਲੀਲਾ ਸਿੰਘ, ਜੱਗਾ ਸਿੰਘ ਤੇ ਸਮੂਹ ਨਗਰ ਨਿਵਾਸੀ ਹਾਜਰ ਸਨ।

Check Also

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …

Leave a Reply