Tuesday, April 7, 2026

ਪੈਟਰੋਲ ਅਤੇ ਡੀਜ਼ਲ `ਤੇ ਵੈਟ ਘਟਾਵੇ ਪੰਜਾਬ ਦੀ ਕਾਂਗਰਸ ਸਰਕਾਰ-ਅਕਾਲੀ ਦਲ

PPN2706201818 PPN2706201819 ਤਰਨ ਤਾਰਨ, 26 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਂਗਰਸ ਸਰਕਾਰ ਵੱਲੋਂ ਪੈਟਰੋਲ ਅਤੇ ਡੀਜਲ ਉਤੇ ਲਗਾਏ ਟੈਕਸ ਅਤੇ ਚੌਣਾਂ ਦੌਰਾਨ ਜੋ ਵਾਅਦੇ ਕੀਤੇ ਉਹ ਨਾ ਪੂਰਾ ਕਰਨ ਤੇ ਅੱਜ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਸ਼ਨ ਕੀਤਾ ਗਿਆ। ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੰਸਦ ਮੈਂਬਰ ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਵਿਸ਼ਾਲ ਰੋਸ਼ ਪ੍ਰਦਸ਼ਨ ਅਤੇ ਧਰਨਾ ਤਰਨ ਤਾਰਨ ਜਿਲ੍ਹਾ ਹੈਡਕੁਆਟਰ ਵਿਖੇ ਦਿੱਤਾ ਗਿਆ, ਜਿਸ ਵਿਚ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਹਰਮੀਤ ਸਿੰਘ ਸੰਧੂ, ਰਵਿੰਦਰ ਸਿੰਘ ਬ੍ਰਹਮਪੁਰਾ ਹਾਜਰ ਸਨ।ਜਿਲਾ ਡੀ.ਸੀ ਪ੍ਰਦੀਪ ਕੁਮਾਰ ਸਭਰਵਾਲ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਇਕ ਮੈਂਮੋਰੰਡਮ ਵੀ ਦਿੱਤਾ ਗਿਆ ਤਾਂ ਜੋ ਸੁਤੀ ਹੋਈ ਪੰਜਾਬ ਕਾਂਗਰਸ ਸਰਕਾਰ ਨੂੰ ਜਗਾਇਆ ਜਾ ਸਕੇ। PPN2706201820ਅੱਜ ਪੰਜਾਬ ਦੀ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ ਜਿਲਾ ਤਰਨ ਤਾਰਨ ਵਿਖੇ ਪਿੱਛਲੇ ਦੱਸ ਦਿਨਾਂ ਵਿਚ 15 ਨੋਜਵਾਨਾਂ ਦੀਆਂ ਨਸ਼ਿਆ ਕਾਰਨ ਮੌਤਾਂ ਹੋ ਗਈਆਂ ਹਨ, ਜਿਸ ਤੋਂ ਸਾਫ ਜਾਹਿਰ ਹੁੰਦਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਹਰ ਖੇਤਰ ਵਿਚ ਅਸਫਲ ਹੋ ਚੁੱਕੀ ਹੈ।ਇਸ ਦਾ ਜਵਾਬ ਲੋਕ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਦੇਣਗੇ। ਇਸ ਮੌਕੇ ਸ਼ੋ੍ਰਮਣੀ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ, ਦਲਬੀਰ ਸਿੰਘ ਜਹਾਂਗੀਰ, ਬਲਵਿੰਦਰ ਸਿੰਘ ਵੇਈਪੁਈ, ਸਤਨਾਮ ਸਿੰਘ ਚੌਹਲਾ ਸਾਹਿਬ, ਯਾਦਵਿੰਦਰ ਸਿੰਘ ਮਾਨੋਚਾਹਲ, ਚੇਅਰਮੈਨ ਗੁਰਸੇਵਕ ਸਿੰਘ ਸ਼ੇਖ, ਓ.ਐਸ.ਡੀ ਦਮਨਜੀਤ ਸਿੰਘ ਆਦਿ ਹਾਜਰ ਸਨ।

Check Also

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …

Leave a Reply