
ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ)- ਸਿਡਾਨਾ ਇੰਟਰਨੈਸ਼ਨਲ ਸਕੂਲ, ਖਿਆਲਾ ਖ਼ੁਰਦ ਵਿਖੇ ਆਜ਼ਾਦੀ ਦਿਵਸ ਨੂੰ ਲੈ ਕੇ ਖ਼ਾਸ ਪ੍ਰੋਗਰਾਮ ਬਹੁਤ ਹੀ ਉਤਸ਼ਾਹ ਪੂਰਨ ਢੰਗ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਖ਼ਾਸ ਤੌਰ ਤੇ ਸਕੂਲ ਦੀ ਦਸਵੀਂ ਜਮਾਤ ਵੱਲੋਂ ਪੇਸ਼ ਕੀਤਾ ਗਿਆ। ਜਿਸ ਵਿਚ ਜਮਾਤ ਦੇ ਹਰ ਬੱਚੇ ਨੇ ਆਪਣੀ ਕਲਾ ਦਾ ਜੌਹਰ ਦਿਖਾਇਆ ਜਿਵੇਂ ਕਿ ਦੇਸ਼ ਭਗਤੀ ਦੇ ਗੀਤ, ਸ਼ਬਦ, ਭੰਗੜਾ ਆਦਿ ਨੂੰ ਪੇਸ਼ ਕੀਤਾ ਗਿਆ। ਇਸ ਦੌਰਾਨ ਸਕੂਲ ਵਿਚ ਤਿੰਨ ਰੰਗਾਂ ਦਾ ਭੋਜਨ ਮੁਕਾਬਲਾ ਵੀ ਕਰਵਾਇਆ ਗਿਆ। ਜਿਸ ਵਿਚ ਬੱਚਿਆਂ ਨੇ ਬੜੇ ਹੀ ਜੋਸ਼ ਨਾਲ ਹਿੱਸਾ ਲਿਆ। ਇਸ ਮੌਕੇ ਜੇਤੂ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ, ਇਸ ਸਮੇਂ ਪ੍ਰਿੰਸੀਪਲ ਸ਼੍ਰੀਮਤੀ ਨੀਤੂ ਕੁਮਾਰ ਨੇ ਆਪਣੇ ਵਿਚਾਰ ਪੇਸ਼ ਕਰਦੇ ਦੱਸਿਆ ਕਿ ਜੀਵਨ ਵਿਚ ਹਮੇਸ਼ਾ ਅੱਗੇ ਵੱਧਣ ਲਈ ਭਰਪੂਰ ਯਤਨ ਕਰਦੇ ਰਹਿਣਾ ਚਾਹੀਦਾ ਹੈ, ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਡਾ: ਜੀਵਨ ਜੋਤੀ ਸਿਡਾਨਾ (ਡਾਇਰੈਕਟਰ) ਨੇ ਸ਼ਿਰਕਤ ਕੀਤੀ।ਉਹਨਾਂ ਤੋਂ ਇਲਾਵਾ ਇਸ ਸਮੇਂ ਪੀ.ਐਸ.ਗਿੱਲ (ਪ੍ਰਬੰਧਕ ਸਿਡਾਨਾ ਇੰਟਰਨੈਸ਼ਨਲ ਸਕੂਲ), ਬੀ.ਕੇ.ਗੁਪਤਾ (ਪ੍ਰਿੰਸੀਪਲ ਸਿਡਾਨਾ ਇੰਟਰਨੈਸ਼ਨਲ ਸਕੂਲ), ਅਧਿਆਪਕ ਅਤੇ ਵਿਦਿਆਰਥੀ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਸਿਡਾਨਾ ਇੰਟਰਨੈਸ਼ਨਲ ਆਪਣੇ ਵਿਦਿਆਰਥੀਆਂ ਵਿਚ ਦੇਸ਼ ਭਗਤੀ ਦਾ ਜ਼ਜ਼ਬਾ ਜਗਾਉਣ ਲਈ ਸਮੇਂ ਸਮੇਂ ਤੇ ਅਜਿਹੇ ਯਤਨ ਕਰਦਾ ਰਹਿੰਦਾ ਹੈ।
Punjab Post Daily Online Newspaper & Print Media