ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਐਸ.ਐਸ ਸ੍ਰੀ ਵਾਸਤਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਤਰਨ ਤਾਰਨ ਰੋਡ ਸਥਿਤ ਇੱਕ ਪੈਲਸ `ਚ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕਰਵਾਈ ਗਈ। ਜਿਸ ਦੋਰਾਨ ਥਾਣਾ ਸੁਲਤਾਨਵਿੰਡ ਦੇ ਮੁੱਖੀ ਇੰਸਪੈਕਟਰ ਨੀਰਜ ਕੁਮਾਰ ਅਤੇ ਪੁਲਿਸ ਚੋਂਕੀ ਕੋਟ ਮਿੱਤ ਸਿੰਘ ਦੇ ਇੰਚਾਰਜ ਏ.ਐਸ.ਆਈ ਹਰਜੀਤ ਸਿੰਘ ਅਤੇ ਵਾਰਡ ਨੰ. 38, 39 ਤੇ 65 ਦੇ ਕੋਂਸਲਰਾਂ ਤੋਂ ਇਲਾਵਾ ਕਾਫੀ ਗਿਣਤੀ ‘ਚ ਇਲਾਕੇ ਦੇ ਪਤਵੰਤੇ ਤੇ ਹਰ ਵਰਗ ਨਾਲ ਸੰਬੰਧਤ ਲੋਕ ਸ਼ਾਮਲ ਹੋਏ।ਪਬਲਿਕ ਨੂੰ ਸੰਬੋਧਨ ਕਰਦਿਆਂ ਪੁਲਿਸ ਅੀਧਜਾਰੀਆਂ ਨੇ ਕਿਹਾ ਕਿ ਨੋਜਵਾਨ ਪੀੜੀ ਦਾ ਨਸ਼ਿਆਂ ਵੱਲ ਵਧ ਰਿਹਾ ਰੁਝਾਨ ਗੰਭੀਰ ਚਿੰਤਾ ਦਾ ਵਿਸ਼ਾ ਹੈ।ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਉਹ ਨਸ਼ਿਆਂ ਦਾ ਖਾਤਮਾ ਕਰਨ ਲਈ ਪੁਲਿਸ ਨੂੰ ਸਹਿਯੋਗ ਦੇਣ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media