Saturday, August 22, 2026

ਫੋਜ ਵਿੱਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਕੋਰਸ ਸ਼ੁਰੂ

ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਜਾਣਕਾਰੀ Army Col Amarbir S Chahalਦਿੰਦਿਆਂ ਦੱਸਿਆ ਇਸ ਸੈਂਟਰ ਵਿਖੇ ਫੌਜ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ।ਫੋਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੂਟਮੈਂਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ ਲਾਗੂ ਹੈ ਅਤੇ ਨਵਾਂ ਕੋਰਸ 2 ਜੁਲਾਈ ਤੋਂ ਚਲਾਇਆ ਜਾ ਰਿਹਾ ਹੈ, ਜਿਸ ਲਈ ਦਾਖਲਾ ਸ਼ੁਰੂ ਹੈ।ਜਿਸ ਵਿੱਚ ਅਕਤੂਬਰ 2018 ਨੂੰ ਖਾਸਾ ਵਿੱਚ ਹੋਣ ਵਾਲੀ ਭਰਤੀ ਦੀ ਤਿਆਰੀ ਅਤੇ 29 ਜੁਲਾਈ 2018 ਨੂੰ ਵੱਖ-ਵੱਖ ਰੈਜੀਮੈਂਟਲ ਸੈਂਟਰਾਂ ਵਿੱਚ ਹੋਣ ਵਾਲੇ ਲਿਖਤੀ ਪੇਪਰ ਦੀ ਤਿਆਰੀ ਵੀ ਕਰਵਾਈ ਜਾਵੇਗੀ।ਚਾਹਵਾਨ ਉਮੀਦਵਾਰ ਦਾਖਲਾ ਲੈ ਕੇ ਲਾਭ ਉਠਾ ਸਕਦੇ ਹਨ।ਕਰਨਲ ਚਾਹਲ ਨੇ ਅੱਗੇ ਦੱਸਿਆ ਕਿ ਇਸ ਸੈਂਟਰ ਵਿਖੇ 120 ਘੰਟੇ ਦਾ ਆਈ.ਐਸ.ਓ ਸਰਟੀਫਾਈਡ ਬੇਸਕ ਕੰਪਿਊਟਰ ਕੋਰਸ ਵੀ ਕਰਾਇਆ ਜਾਂਦਾ ਹੈ, ਜੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਵਧੇਰੇ ਜਾਣਕਾਰੀ ਲਈ ਦਫਤਰੀ ਸਮੇਂ ਵਿਚ ਆ ਕੇ ਜਾਂ ਫੋਨ ਨੰ: 0183-2212103, 9653875872, 9914423731 ਤੇ ਸੰਪਰਕ ਕਰ ਸਕਦੇ ਹਨ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply