Friday, July 4, 2025
Breaking News

ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵਰਦੀ ਖਰੀਦਣ ਲਈ ਦਿੱਤੇ ਜਾਣਗੇ ਪੈਸੇ – ਸੋਨੀ

ਮਾਸਟਰ ਕਾਡਰ `ਚ ਭਰਤੀ ਕੀਤੇ 2022 ਉਮੀਦਵਾਰਾਂ ਨੂੰ ਦਿੱਤੇ ਨਿਯੁੱਕਤੀ ਪੱਤਰ
ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਐਲਾਨ ਕੀਤਾ ਕਿ ਅਗਲੇ ਵਰ੍ਹੇ ਵਿਚ ਸਰਕਾਰੀ ਸਕੂਲਾਂ ਵਿਚ ਪੜ੍ਹਦੇ PPN2906201813ਬੱਚਿਆਂ ਨੂੰ ਸਕੂਲ ਦੀ ਵਰਦੀ ਖਰੀਦਣ ਲਈ ਪੈਸੇ ਉਨਾਂ ਦੇ ਬੈਂਕ ਖਾਤਿਆਂ ਵਿਚ ਪਾਏ ਜਾਣਗੇ, ਨਾ ਕਿ ਸਰਕਾਰ ਵਰਦੀ ਖਰੀਦ ਕੇ ਦੇਵੇਗੀ। ਉਨਾਂ ਕਿਹਾ ਕਿ ਅਜਿਹਾ ਇਸ ਕਰਕੇ ਕੀਤਾ ਜਾ ਰਿਹਾ ਤਾਂ ਕਿ ਬੱਚਿਆਂ ਦੇ ਮਾਪੇ ਆਪਣੀ ਪਸੰਦ ਦੇ ਕੱਪੜੇ ਖ਼ੁਦ ਖ੍ਰੀਦ ਸਕਣ।ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸਕੂਲਾਂ ਵਿਚ ਚੱਲਦੀ ਮਿਡ ਡੇਅ ਮੀਲ ਵਿਚ ਆ ਰਹੀਆਂ ਸ਼ਿਕਾਇਤਾਂ ਨੂੰ ਵੇਖਦੇ ਹੋਏ ਇਸ ਵਿਚ ਠੇਕੇਦਾਰੀ ਪ੍ਰਣਾਲੀ ਬੰਦ ਕੀਤੀ ਜਾਵੇਗੀ ਅਤੇ ਕੋਸ਼ਿਸ਼ ਕੀਤੀ ਜਾਵੇਗੀ ਕਿ ਇਹ ਪੈਸੇ ਵੀ ਬੱਚਿਆਂ ਦੇ ਮਾਪਿਆਂ ਨੂੰ ਬੈਂਕਾਂ ਜ਼ਰੀਏ ਦੇ ਦਿੱਤੇ ਜਾਣ, ਤਾਂ ਕਿ ਖਾਣੇ ਦੀ ਸ਼ਿਕਾਇਤ ਹੀ ਬੰਦ ਹੋ ਜਾਵੇ।ਸੋਨੀ ਨੇ ਇਹ ਐਲਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਘਰ-ਘਰ ਰੋਜ਼ਗਾਰ ਦੇਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਾਸਟਰ ਕਾਡਰ ਅਧੀਨ ਭਰਤੀ ਕੀਤੇ ਗਏ 2022 ਉਮੀਦਵਾਰਾਂ ਨੂੰ ਨੌਕਰੀ ਪੇਸ਼ਕਸ ਪੱਤਰ ਦੇਣ ਲਈ ਅੰਮ੍ਰਿਤਸਰ ਵਿਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਕੀਤਾ।ਸੋਨੀ ਨੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਅਗਲੇ ਵਿਦਿਅਕ ਵਰ੍ਹੇ ਤੋਂ ਸਕੂਲਾਂ ਵਿਚ ਮਿਲਦੀਆਂ ਕਿਤਾਬਾਂ ਵਿਚ ਦੇਰੀ ਨਹੀਂ ਹੋਵੇਗੀ ਅਤੇ ਕਿਤਾਬਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮਿਲਣਗੀਆਂ।  
     PPN2906201814ਦੱਸਣਯੋਗ ਹੈ ਕਿ 3582 ਮਾਸਟਰ ਕਾਡਰ ਅਸਾਮੀਆਂ ਲਈ ਦਸੰਬਰ 2017 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪ੍ਰੀਖਿਆ ਲਈ ਸੀ।ਇਸ ਵਿਚੋਂ 2022 ਉਮੀਦਵਾਰਾਂ ਨੂੰ ਅੱਜ ਨਿਯੁੱਕਤੀ ਪੇਸਕਸ਼ ਪੱਤਰ ਦਿੱਤੇ ਗਏ ਹਨ, ਜਦਕਿ ਬਾਕੀ ਖਾਲੀ ਰਹਿ ਗਈਆਂ ਪੋਸਟਾਂ ਰਿਜ਼ਰਵ ਸ੍ਰੇਣੀ ਵਿਚ ਹੋਣ ਕਾਰਨ ਉਮੀਦਵਾਰ ਨਹੀਂ ਮਿਲ ਸਕੇ, ਜਿੰਨਾ ਨੂੰ ਡੀ-ਰੀਜ਼ਰਵ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।ਅੱਜ ਭਰਤੀ ਕੀਤੇ ਅਧਿਆਪਕਾਂ ਵਿੱਚ ਸਮਾਜਿਕ ਸਿੱਖਿਆ ਦੇ 252, ਹਿਸਾਬ ਦੇ 504, ਸਾਇੰਸ ਦੇ 977 ਅਤੇ ਪੰਜਾਬੀ ਦੇ 289 ਉਮੀਦਵਾਰਾਂ ਨੂੰ ਨਿਯੁੱਕਤੀ ਪੱਤਰ ਜਾਰੀ ਕੀਤੇ ਗਏ।
             ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੁਣੇ ਗਏ ਉਮੀਦਾਵਰਾਂ ਨੂੰ ਨੌਕਰੀ ਦਾ ਪ੍ਰਸਤਾਵ ਪੱਤਰ ਦੇਣ ਖ਼ੁਦ ਆਉਣਾ ਸੀ, ਪਰ ਮੌਸਮ ਦੀ ਖਰਾਬੀ ਕਾਰਨ ਉਨਾਂ ਦੇ ਹੈਲੀਕਾਪਟਰ ਨੂੰ ਉਡਾਨ ਭਰਨ ਦੀ ਆਗਿਆ ਨਹੀਂ ਮਿਲ ਸਕੀ। ਉਨਾਂ ਮੁੱਖ ਮੰਤਰੀ ਪੰਜਾਬ ਵੱਲੋਂ ਚੁਣੇ ਹੋਏ ਉਮੀਦਾਵਰਾਂ ਨੂੰ ਨਵੀਂ ਸ਼ੁਰੂਆਤ ਲਈ ਵਧਾਈ ਦਿੰਦੇ ਕਿਹਾ ਕਿ ਮੇਰੇ ਵਿਭਾਗ ਵਲੋਂ ਉਨਾਂ ਨੂੰ ਕਿਸੇ ਤਰਾਂ ਦੀ ਸ਼ਿਕਾਇਤ ਨਹੀਂ ਆਵੇਗੀ, ਉਹ ਡਟ ਕੇ ਕੰਮ ਕਰਨ ਅਤੇ ਪੰਜਾਬ ਦਾ ਭਵਿੱਖ ਸਵਾਰੋ।ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਸਿੱਖਿਆ, ਸਿਹਤ ਤੇ ਵਾਤਾਵਰਣ ਨੂੰ ਲੈ ਕੇ ਬੇਹੱਦ ਚਿੰਤਤ ਹਨ ਅਤੇ ਉਨਾਂ ਦੀ ਚੰਗੀ ਸੋਚ ਦੇ ਚੰਗੇ ਨਤੀਜੇ ਆਉਣਗੇ।ਉਨਾਂ ਦੱਸਿਆ ਕਿ ਪਿਛਲੇ ਸਾਲ ਸਰਕਾਰ ਨੇ ਸਕੂਲ ਸਿੱਖਿਆ ਵਿਚ ਸੁਧਾਰ ਲਈ 1200 ਕਰੋੜ ਰੁਪਏ ਦਿੱਤੇ ਸਨ ਅਤੇ ਮੁੱਖ ਮੰਤਰੀ ਸਿੱਖਿਆ ਦੇ ਸੁਧਾਰ ਵਿਚ ਪੈਸੇ ਨੂੰ ਰੁਕਾਵਟ ਨਹੀਂ ਬਣਨ ਦੇਣਗੇ, ਬਸ ਤੁਸੀਂ ਨੇਕ ਨੀਅਤ ਨਾਲ ਕੰਮ ਕਰੋ।
           ਨਵੇਂ ਚੁਣੇ ਅਧਿਆਪਕਾਂ ਨੂੰ ਅਸ਼ੀਰਵਾਦ ਦਿੰਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਡਿੱਗ ਚੁੱਕਾ ਪੱਧਰ ਉਚਾ ਚੁੱਕਣ ਲਈ ਦ੍ਰਿੜ ਹੈ, ਸੋ ਅਧਿਆਪਕਾਂ ਤੋਂ ਸਰਕਾਰ ਤੇ ਸਮਾਜ ਨੂੰ ਵੱਡੀ ਆਸ ਹੈ।ਉਨਾਂ ਕਿਹਾ ਕਿ ਕਿਤਾਬੀ ਪੜਾਈ ਦੇ ਨਾਲ-ਨਾਲ ਬੱਚਿਆਂ ਨੂੰ ਚੰਗਾ ਇਨਸਾਨ ਬਨਾਉਣ ਦੀ ਜ਼ਿੰਮੇਵਾਰੀ ਵੀ ਤੁਹਾਡੀ ਹੈ ਅਤੇ ਤੁਸੀਂ ਵੱਖ-ਵੱਖ ਕੁਦਰਤੀ ਸਮੱਸਿਆਵਾਂ ਪ੍ਰਤੀ ਬੱਚਿਆਂ ਨੂੰ ਸਮਝਾਉ, ਤਾਂ ਜੋ ਪੰਜਾਬ ਦਾ ਪੌਣ-ਪਾਣੀ ਸੰਭਾਲਣ ਲਈ ਇਹ ਬੱਚੇ ਅੱਗੇ ਆਉਣ।ਉਨਾਂ ਕਿਹਾ ਕਿ ਜੇਕਰ ਅਸੀਂ ਅਤੇ ਸਾਡੇ ਬੱਚੇ ਨਾ ਸੰਭਲੇ ਤਾਂ ਆਉਣ ਵਾਲੇ 25 ਸਾਲਾਂ ਵਿਚ ਪੰਜਾਬ ਦਾ ਵੱਡਾ ਹਿੱਸਾ ਪਾਣੀ ਨੂੰ ਤਰਸੇਗਾ।
              ਇਸ ਮੌਕੇ ਸੰਬੋਧਨ ਕਰਦੇ ਸੈਕਟਰੀ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਸਿੱਖਿਆ ਵਿਭਾਗ ਦੀ ਤਰਫੋਂ ਅਧਿਆਪਕਾਂ ਨੂੰ ਹਰ ਤਰਾਂ ਦਾ ਸਹਿਯੋਗ ਦੇਣ ਦਾ ਵਾਅਦਾ ਕਰਦੇ ਕਿਹਾ ਕਿ ਤੁਸੀਂ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰੋ, ਸਰਕਾਰ ਤੁਹਾਡੇ ਨਾਲ ਹੈ।ਉਨਾਂ ਸਕੂਲ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਅਧਿਆਪਕ ਵਰਗ ਤੋਂ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਵਿਧਾਇਕ ਰਾਜ ਕੁਮਾਰ ਵੇਰਕਾ, ਵਿਧਾਇਕ ਸੁਨੀਲ ਦੱਤੀ ਨੇ ਵੀ ਸੰਬੋਧਨ ਕੀਤਾ।ਸਮਾਗਮ ਵਿਚ ਮੇਅਰ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਐਸ.ਸ੍ਰੀਵਾਸਤਵ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਧਰਮਬੀਰ ਅਗਨੀਹੋਤਰੀ, ਵਿਧਾਇਕ ਤਰਸੇਮ ਸਿੰਘ ਡੀ.ਸੀ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਿਸ, ਮਮਤਾ ਦੱਤਾ ਅਤੇ ਕਾਂਗਰਸ ਦੇ ਹੋਰ ਸੀਨੀਅਰ ਨੇਤਾ ਵੀ ਹਾਜ਼ਰ ਸਨ।

Check Also

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ 8 ਜੁਲਾਈ ਨੂੰ

ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ …

Leave a Reply