ਹਰੇਕ ਮਨੁੱਖ ਨੂੰ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚੱਲਣਾ ਚਾਹੀਦਾ – ਮਜੀਠੀਆ
ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ਮੌਕੇ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਉੱਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ। ਇਸ ਮੌਕੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਗੁਰ ਜਸ ਗਾਇਨ ਕਰਕੇ ਆਈ ਸੰਗਤ ਨੂੰ ਨਿਹਾਲ ਕੀਤਾ।
ਮਜੀਠੀਆ ਨੇ ਸਮੂੰਹ ਸੰਗਤ ਤੇ ਦੇਸ਼-ਵਿਦੇਸ਼ ’ਚ ਵੱਸਦੇ ਲੋਕਾਂ ਨੂੰ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਮਹਾਰਾਜ ਜੀ ਨੇ ਧਾਰਮਿਕ, ਰਾਜਨੀਤਿਕ ਅਤੇ ਸੱਭਿਆਚਾਰਕ ਚੇਤਨਾ ਲੋਕਾਂ ਨੂੰ ਮੁਹੱਈਆ ਕਰਨ ਦੇ ਲਈ ਤਾਕਤਵਰ ਧਾਰਮਿਕ ਵਿਚਾਰਧਾਰਾ ਨੂੰ ਜਨਮ ਦਿੱਤਾ ਤਾਂ ਕਿ ਉਹ ਸਵਾਭਿਮਾਨੀ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋਵੇ।ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਗੁਰਤਾਗੱਦੀ ’ਤੇ ਬੈਠਣ ਸਮੇਂ 2 ਤਲਵਾਰਾਂ ‘ਮੀਰੀ-ਪੀਰੀ’ ਧਾਰਨ ਕੀਤੀਆਂ ਜੋ ਕਿ ਭਗਤੀ ਅਤੇ ਸ਼ਕਤੀ ਦਾ ਪ੍ਰਤੀਕ ਹਨ। ਉਨ੍ਹਾਂ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਡਾ. ਕੁਲਦੀਪ ਸਿੰਘ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।ਛੀਨਾ ਨੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਮੁਬਾਰਕਬਾਦ ਦਿੰਦਿਆ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਕਿਹਾ।ਮਜੀਠੀਆ ਨੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਕੌਂਸਲ ਦੇ ਚਾਂਸਲਰ ਰਾਜਮਹਿੰਦਰ ਸਿੰਘ ਮਜੀਠਾ, ਵਧੀਕ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਣ, ਨਿਰਮਲ ਸਿੰਘ, ਮੈਂਬਰ ਜਤਿੰਦਰ ਬਰਾੜ, ਪਰਮਜੀਤ ਸਿੰਘ ਬੱਲ, ਅਜੀਤ ਸਿੰਘ ਬਸਰਾ, ਗੁਰਪ੍ਰੀਤ ਸਿੰਘ, ਪ੍ਰਿੰਸੀਪਲ ਜਗਦੀਸ਼ ਸਿੰਘ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਹਰਭਜਨ ਸਿੰਘ, ਖਾਲਸਾ ਕਾਲਜ ਸੀਨੀ: ਸੈਕੰ: ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਕੌਰ ਗੋਗੋਆਣੀ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਅੰਡਰ ਸੈਕਟਰੀ ਡੀ.ਐਸ ਰਟੌਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …