Monday, December 23, 2024

ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਗੁਰਪੁਰਬ

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ PPN2906201819ਸ਼ੁੱਕਰਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਦੁਆਰਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਪਾਵਨ ਦਿਹਾੜੇ ’ਤੇ ਜਿਥੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕੀਤੇ, ਉਥੇ ਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮਾਂ ’ਚ ਹਾਜ਼ਰੀ ਭਰ ਕੇ ਗੁਰੂ ਜੱਸ ਸਰਵਣ ਕੀਤਾ।ਗੁਰਦੁਆਰਾ ਸ੍ਰੀ ਬਿਬੇਕਸਰ ਵਿਖੇ ਹਰ ਸਾਲ ਦੀ ਤਰ੍ਹਾਂ ਗੁਰਮਤਿ ਸਮਾਗਮ ਸਵੇਰੇ 10.00 ਵਜੇ ਆਰੰਭ ਹੋਇਆ ਜੋ ਦੇਰ ਰਾਤ ਤੱਕ ਜਾਰੀ ਰਿਹਾ।
        ਗੁਰਮਤਿ ਸਮਾਗਮ ਵਿਚ ਭਾਈ ਸਤਿੰਦਰਬੀਰ ਸਿੰਘ, ਭਾਈ ਸੁਖਜੀਤ ਸਿੰਘ, ਭਾਈ ਜਤਿੰਦਰਪਾਲ ਸਿੰਘ, ਭਾਈ ਮਨਦੀਪ ਸਿੰਘ, ਭਾਈ ਪਰਮਿੰਦਰ ਸਿੰਘ ਪ੍ਰੇਮੀ, ਭਾਈ ਗਗਨਦੀਪ ਸਿੰਘ, ਭਾਈ ਮਨਜੀਤ ਸਿੰਘ, ਭਾਈ ਗੁਰਇਕਬਾਲ ਸਿੰਘ, ਭਾਈ ਮਨਿੰਦਰ ਸਿੰਘ, ਭਾਈ ਹਰਵਿੰਦਰਪਾਲ ਸਿੰਘ, ਭਾਈ ਮਹਿਤਾਬ ਸਿੰਘ, ਬੀਬੀ ਪਰਮਜੀਤ ਕੌਰ, ਭਾਈ ਮਨਮੋਹਨ ਸਿੰਘ, ਭਾਈ ਸੁਖਵਿੰਦਰ ਸਿੰਘ ਤੇ ਢਾਡੀ ਭਾਈ ਹਰਪਾਲ ਸਿੰਘ ਢੰਡ ਦੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਗੁਰ ਇਤਿਹਾਸ ਨਾਲ ਜੋੜਿਆ।ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਸ਼੍ਰੋਮਣੀ ਕਮੇਟੀ ਨਾਲ ਸਬੰਧਤ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਉੱਘੀਆਂ ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ।ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸੁੰਦਰ ਤੇ ਮਨਮੋਹਕ ਦੀਪਮਾਲਾ ਕੀਤੀ ਗਈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply