ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਸ਼ੋ੍ਰਮਣੀ ਕਮੇਟੀ ਤੇ ਸੱਚਖੰਡ ਸ੍ਰੀ
ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ।ਪਾਵਨ ਹੁਕਮਨਾਮੇ ਤੋਂ ਬਾਅਦ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਬੁੱਧੀਮਤਾ ਤੇ ਦੂਰ ਅੰਦੇਸ਼ੀ ਨਾਲ ਸਿੱਖ ਰਾਜ ਕਾਇਮ ਕੀਤਾ।ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ।ਉਨ੍ਹਾਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁਖਤਾਰ ਸਿੰਘ ਮੈਨੇਜਰ ਸਰਾਵਾਂ, ਐਡੀ: ਮੈਨੇਜਰ ਸੁਖਰਾਜ ਸਿੰਘ, ਲਖਵਿੰਦਰ ਸਿੰਘ ਬੱਦੋਵਾਲ ਤੇ ਇਕਬਾਲ ਸਿੰਘ ਮੁਖੀ, ਹਰਭਜਨ ਸਿੰਘ ਵਕਤਾ ਇੰਚਾਰਜ ਪਬਲੀਸਿਟੀ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਮੀਤ ਮੈਨੇਜਰ ਜਗਤਾਰ ਸਿੰਘ, ਕਾਬਲ ਸਿੰਘ, ਜਤਿੰਦਰ ਸਿੰਘ ਲਾਲੀ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media