Monday, June 15, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਮਰ ਕੈਂਪ ਦਾ ਸੰਪਨ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂੂ) – ਸਥਾਨਕ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ

ACD Systems Digital Imaging
ACD Systems Digital Imaging

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. ਰੋਡ ਵਿਖੇ ਗਰਮੀਆਂ ਦੀਆਂ ਛੱਟੀਆਂ `ਚ ਆਯੋਜਿਤ ਕੈਂਪ ਦਾ ਅੱਜ ਸਮਾਪਨ ਸਮਾਰੋਹ ਕੀਤਾ ਗਿਆ ।  ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ 3 ਜੂਨ ਤੋਂ ਆਰੰਭ ਹੋਏ ਇਸ ਸਮਰ ਕੈਂਪ ਵਿੱਚ ਵੱਖ-ਵੱਖ ਖੇਡਾਂ ਜਿਹਨਾਂ ਵਿੱਚ ਬੈਡਮਿੰਟਨ, ਵਾਲੀਬਾਲ, ਫੈਨਸਿੰਗ, ਤਾਈਕਵਾਂਡੋ, ਟੇਬਲ ਟੈਨਿਸ ਅਤੇ ਗਤਕਾ ਸ਼ਾਮਲ ਹਨ, ਵਿੱਚ ਵਿਦਿਆਰਥੀ ਮਾਹਿਰ ਕੋਚਾਂ ਕੋਲੋਂ ਇਹਨਾਂ ਖੇਡਾਂ ਦੀ ਸਿਖਲਾਈ ਪ੍ਰਾਪਤ ਕਰ ਰਹੇ ਹਨ ਤਾਂ ਜੋ ਅੱਗੇ ਚੱਲ ਕੇ ਉਹ ਵੱਖ-ਵੱਖ ਜ਼ਿਲ੍ਹਾ, ਰਾਜ ਅਤੇ ਉਚ ਪੱਧਰੀ ਮੁਕਾਬਲਿਆਂ ਵਿੱਚ ਸ਼ਮੂਲੀਅਤ ਕਰ ਸਕਣ।ਕੈਂਪ ਵਿੱਚ ਬੱਚਿਆਂ ਦੀ ਸਰੀਰਕ ਫਿਟਨੈਸ ਵੱਲ ਉਚੇਚਾ ਧਿਆਨ ਦਿੱਤਾ ਗਿਆ।ਡਾ: ਧਰਮਵੀਰ ਸਿੰਘ ਨੇ ਸਪੋਰਟਸ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਦੇ ਯਤਨਾਂ ਸਦਕਾ ਸ਼ੁਰੂ ਕੀਤੇ ਗਏ ਇਸ ਸਮਰ ਕੈਂਪ ਦੀ ਭਰਪੂਰ ਸ਼ਲਾਘਾ ਕੀਤੀ।ਮੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਸਕੂਲ ਦੇ ਵਧੀਆ ਸੰਚਾਲਨ, ਬਚਿਆ ਦੀ ਕਾਰਗੁਜ਼ਾਰੀ ਅਤੇ ਕੋਚਾਂ ਵੱਲੋਂ ਕੀਤੀ ਜਾ ਰਹੀ ਮਿਹਨਤ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿੱਚ ਖੇਡਾਂ ਬੱਚਿਆਂ ਨੂੰ ਦਿਨ ਭਰ ਤਰੋ-ਤਾਜ਼ਾ ਰੱਖਣ ਦੇ ਨਾਲ-ਨਾਲ ਉਨ੍ਹਾਂ ਦੇ ਦਿਮਾਗੀ ਅਤੇ ਸਰੀਰਕ ਵਿਕਾਸ ਵਿੱਚ ਮਦਦ ਕਰਦੀਆਂ ਹਨ।ਹਰ ਵਿਦਿਆਰਥੀ ਨੂੰ ਵਿਦਿਆ ਦੇ ਨਾਲ-ਨਾਲ ਖੇਡਾਂ ਵਿੱਚ ਵੀ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਉਸ ਦਾ ਸਰਵਪੱਖੀ ਵਿਕਾਸ ਹੋ ਸਕੇ।ਪ੍ਰੋਗਰਾਮ ਵਿੱਚ ਮਿਸ ਅਰੁਣਾ, ਮਿਸ ਜੋਤੀ, ਭੁਪਿੰਦਰ ਸਿੰਘ, ਅਮਰਜੀਤ ਸਿੰਘ ਤੋਂ ਇਲਾਵਾ ਕੋਚ ਸ਼ਰਦ ਕੁਮਾਰ, ਚਰਨਜੀਤ ਸਿੰਘ, ਅਸ਼ੋਕ ਕੁਮਾਰ,  ਸੰਜੀਵ ਵਰਮਾ, ਜਗਦੀਸ਼ ਸਿੰਘ, ਸੰਦੀਪ ਸਿੰਘ, ਯਸ਼ਪਾਲ ਅਤੇ ਹਰਜੀਤ ਕੌਰ ਨੇ ਸ਼ਿਰਕਤ ਕੀਤੀ ।

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …

Leave a Reply