Saturday, August 22, 2026

ਖੇਤੀ ਸਮੱਗਰੀ ਵਿਕੇ੍ਰਤਾ ਬਿਨਾਂ ਬਿੱਲ ਦਿੱਤੇ ਖਾਦਾਂ, ਬੀਜਾਂ ਤੇ ਕੀਟਨਾਸ਼ਕਾਂ ਦੀ ਨਹੀਂ ਕਰ ਸਕਣਗੇ ਵਿਕਰੀ – ਡਾ. ਅਮਰੀਕ ਸਿੰਘ

ਪਠਾਨਕੋਟ, 30  ਜੂਨ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਲਾਕ ਪਠਾਨਕੋਟ ਵਿੱਚ ਨਕਲੀ ਜਾਂ ਸਬਮਿਆਰੀ ਖੇਤੀ ਸਮੱਗਰੀ ਦੀ PPN3006201806ਵਿਕਰੀ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ,ਜਿਸ ਤਹਿਤ ਖੇਤੀ ਸਮੱਗਰੀ ਵਿਕ੍ਰੇਤਾਵਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ ਕਿ ਉਹ ਕਿਸਾਨਾਂ ਨੂੰ ਕਿਸੇ ਕਿਸਮ ਦੀ ਖੇਤੀ ਸਮੱਗਰੀ ਦੀ ਵਿਕਰੀ ਉਪਰੰਤ ਬਿੱਲ ਦੇਣ।ਇਸ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਸਰਨਾ ਅਤੇ ਪਰਮਾਨੰਦ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੇ ਦਸਤਾਵੇਜਾਂ ਦੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਵੱਲੋਂ ਅਚਨਚੇਤ ਨਿਰੀਖਣ ਕੀਤਾ ਗਿਆ।ਉਨਾਂ ਦੇ ਨਾਲ ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ ਹਾਜ਼ਰ ਸਨ।
          ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਤਹਿਤ ਕਿਸਾਨਾਂ ਨੂੰ ਮਿਆਰੀ ਅਤੇ ਸਹੀ ਮਿਕਦਾਰ ਵਿੱਚ ਖਾਦਾਂ, ਕੀਟਨਾਸ਼ਕ, ਨਦੀਨਨਾਸ਼ਕ ਅਤੇ ਬੀਜ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਕੋਈ ਵੀ ਖੇਤੀ ਸਮੱਗਰੀ ਵਿਕੇ੍ਰਤਾ ਕਿਸਾਨਾਂ ਨੂੰ ਬਿਨਾਂ ਬਿੱਲ ਦਿੱਤੇ ਖਾਦਾਂ,ਬੀਜਾਂ ਅਤੇ ਕੀਟਨਾਸ਼ਕਾਂ ਦੀ ਵਿਕਰੀ ਨਹੀਂ ਕਰ ਸਕਣਗੇ। ਉਨਾ ਕਿਹਾ ਕਿ ਜੇਕਰ ਕੋਈ ਵੀ ਵਿਕੈਤਾ ਬਿਨਾਂ ਬਿੱਲ ਖੇਤੀ ਸਮੱਗਰੀ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਤੋਂ ਇਲਾਵਾ ਲਾਇਸੰਸ ਵੀ ਰੱਦ ਕੀਤਾ ਜਾ ਸਕਦਾ ਹੈ।ਉਨਾਂ ਦੱਸਿਆ ਕਿ ਬਲਾਕ ਪਠਾਨਕੋਟ ਦੇ ਪਿੰਡਾਂ ਵਿੱਚ ਮਹਿਕਮੇ ਵੱਲੋਂ ਜਾਗਰੁਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਵੀ ਜਾਗਰੁਕ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਬਰਸਾਤ ਪੈਣ ਨਾਲ ਮੱਕੀ ਦੀ ਬਿਜਾਈ ਦੇ ਕੰਮ ਵਿੱਚ ਤੇਜ਼ੀ ਆ ਜਾਵੇਗੀ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੱਕੀ ਦਾ ਬੀਜ ਖ੍ਰੀਦਣ ਸਮੇਂ ਬੀਜ ਦਾ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਲਿਖਤੀ ਤੌਰ ਤੇ ਸ਼ਿਕਾਇਤ ਕਰਨ ਤਾਂ ਜੋ ਬਿੱਲ ਨਾਂ ਦੇਣ ਵਾਲੇ ਬੀਜ ਵਿਕ੍ਰੇਤਾ ਖਿਲਾਫ ਸੀਡ ਐਕਟ 1966 ਅਤੇ ਸੀਡ ਕੰਟਰੋਲ ਆਰਡਰ 1985 ਤਹਿਤ ਕਾਰਵਾਈ ਕੀਤੀ ਜਾ ਸਕੇ।
ਡਾ. ਅਮਰੀਕ ਸਿੰਘ ਨੇ ਕਿਹਾ ਕਿ ਫਸਲਾਂ ਉਪਰ ਹਮੇਸ਼ਾਂ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਸਹੀ ਮਿਕਦਾਰ ਹੀ ਵਰਤਣੀ ਚਾਹੀਦੀ ਹੈ।ਉਨਾਂ ਕਿਹਾ ਕਿ ਸਿਫਾਰਸ਼ ਨਾਲੋਂ ਵਧੇਰੇ ਕੀਟਨਾਸ਼ਕ ਜਾਂ ਰਸਾਇਣਕ ਖਾਦਾਂ ਵਰਤਣ ਨਾਲ ਜਿਥੇ ਕੀੜਿਆਂ ਵਿੱਚ ਪ੍ਰਤੀਰੋਧਕ ਸ਼ਕਤੀ ਦਾ ਵਾਧਾ ਹੁੰਦਾ ਹੈ, ਉਥੇ ਭੋਜਨ ਵੀ ਪ੍ਰਦੂਸ਼ਿਤ ਹੁੰਦਾ ਹੈ ਜਿਸ ਨਾਲ ਕਈ ਤਰਾਂ ਦੀਆਂ ਮਨੁੱਖੀ ਅਲਾਮਤਾਂ ਵਧਦੀਆਂ ਹਨ।ਉਨਾਂ ਖਾਦ,ਬੀਜ ਅਤੇ ਕੀਟਨਾਸ਼ਕ ਰਸਾਇਣਾਂ ਦੀ ਵਿਕਰੀ ਨਾਲ ਸੰਬੰਧਤ ਦਸਤਾਵੇਜਾਂ ਦੀ ਚੈਕਿੰਗ ਕੀਤੀ ਅਤੇ ਜਿੰਨਾਂ ਡੀਲਰਾਂ ਦੀਆਂ ਊਣਤਾਈਆਂ ਪਾਈਆਂ ਗਈਆਂ, ਉਨਾਂ ਨੂੰ ਤਾੜਨਾ ਕਰਦਿਆਂ ਭਵਿੱਖ ਵਿੱਚ ਦਸਤਾਵੇਜ ਦਰੁਸਤ ਕਰਨ ਲਈ ਕਿਹਾ ਗਿਆ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply