Wednesday, October 7, 2026

ਨਸ਼ਿਆਂ ਦੇ ਖਿਲਾਫ਼ ਕਾਲੇ ਹਫ਼ਤੇ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 1 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ 1 ਤੋਂ 7 ਜੁਲਾਈ PPN0107201803ਤੱਕ ਮਾਰੂ ਨਸ਼ਿਆਂ ਦੇ ਖਿਲਾਫ਼ ਸਮਰਪਿਤ ਪਹਿਲਾ ਧਾਰਮਿਕ ਸਮਾਗਮ ਨਾਨਕ ਨਾਮ ਲੇਵਾ ਵਿਕਾਸ ਸੇਤੀਆ ਦੇ ਗ੍ਰਹਿ ਵਿਖੇ ਕਰਵਾਇਆ ਗਿਆ।ਵਾਹਿਗੁਰੂ ਦੀਆਂ ਦਿੱਤੀਆਂ ਦਾਤਾਂ ਦੇ ਸ਼ੁਕਰਾਨੇ ਵੱਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਵਾਉਣ ਉਪਰੰਤ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਇਸ ਮੌਕੇ ਅਮਰਜੀਤ ਸਿੰਘ, ਅਵਤਾਰ ਸਿੰਘ, ਚਰਨਜੀਤ ਸਿੰਘ, ਗੁਰਦਰਸ਼ਨ ਸਿੰਘ,ਰਾਕੇਸ਼ ਸਿੰਘ, ਗੁਰਿੰਦਰ ਸਿੰਘ ਸਾਹਨੀ, ਗੁਰਿੰਦਰ ਸਿੰਘ, ਜੋਗਿੰਦਰ ਸਿੰਘ, ਭੋਲਾ, ਹਰਜਿੰਦਰ ਸਿੰਘ ਰਾਣਾ, ਕੇਵਲ ਸਿੰਘ ਅਤੇ ਦਿਲਜੀਤ ਸਿੰਘ ਆਦਿ ਮੈਂਬਰਾਂ ਸ਼ਾਮਲ ਹੋਏ।ਇਸ ਉਪਰੰਤ ਸੁਸਾਇਟੀ ਮੈਂਬਰਾਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ।ਸੁਸਾਇਟੀ ਦੀ ਰੀਤ ਮੁਤਾਬਕ ਸੁਸਾਇਟੀ ਮੈਂਬਰਾਂ ਵੱਲੋਂ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply