ਬਠਿੰਡਾ, 1 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਾਂਝੇ ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਇਕਾਈ ਬਠਿੰਡਾ ਦੀ ਮੀਟਿੰਗ ਟੀਚਰਜ਼ ਹੋਮ ਬਠਿੰਡਾ ਵਿਖੇ
ਹਰਮੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸੂਬਾ ਕਮੇਟੀ ਵਲੋਂ 6 ਜੁਲਾਈ ਦੇ ਜ਼ਿਲ੍ਹਾ ਪੱਧਰੀ ਰੋਸ ਮਾਰਚ ਕਰਨ ਦੇ ਦਿੱਤੇ ਗਏ ਫ਼ੈਸਲੇ `ਤੇ ਵਿਚਾਰ ਵਟਾਂਦਰਾ ਕਰਕੇ ਫ਼ੈਸਲਾ ਲਿਆ ਗਿਆ ਕਿ 6 ਜੁਲਾਈ ਨੂੰ ਟੀਚਰਜ਼ ਹੋਮ ਬਠਿੰਡਾ ਵਿਖੇ 2.30 ਵਜੇ ਅਧਿਆਪਕਾਂ ਦਾ ਇਕੱਠ ਕਰਨ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਪੰਜਾਬ ਸਰਕਾਰ ਨੂੰ ਅਧਿਆਪਕਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਜਾਵੇਗਾ।ਇਹ ਵੀ ਫੈਸਲਾ ਕੀਤਾ ਗਿਆ ਕਿ ਤਿੰਨ ਅਤੇ ਚਾਰ ਜੁਲਾਈ ਨੂੰ ਬਲਾਕਾਂ ਦੀਆਂ ਮੀਟਿੰਗਾਂ ਕਰਕੇ ਜ਼ਿਲ੍ਹਾ ਪੱਧਰ ਦੇ 6 ਜੁਲਾਈ ਦੇ ਪ੍ਰੋਗਰਾਮ ਲਈ ਵੱਡੇ ਪੱਧਰ `ਤੇ ਤਿਆਰੀਆਂ ਕਰਨਗੀਆਂ।ਜ਼ਿਲ੍ਹੇ ਦੀ ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਜਿਨਾਂ ਸਕੂਲਾਂ ਵਿੱਚੋਂ ਅਜੇ ਫੰਡ ਇਕੱਤਰ ਨਹੀਂ ਕੀਤਾ ਗਿਆ।ਉਨ੍ਹਾਂ ਸਕੂਲਾਂ ਵਿਚੋਂ ਫੰਡ ਇਕੱਠਾ ਕੀਤਾ ਜਾਵੇਗਾ। ਮੀਟਿੰਗ ਵਿੱਚ ਆਗੂਆਂ ਨੇ 6 ਜੁਲਾਈ ਅਤੇ ਸੂਬੇ ਵਲੋਂ ਅਗਲੇ ਦਿੱਤੇ ਪ੍ਰੋਗਰਾਮ ਨੂੰ ਉਸਾਰੂ ਢੰਗ ਨਾਲ ਲਾਗੂ ਕਰਨ ਲਈ ਇੱਕ ਲੀਫਲੈਟ ਕੱਢਣ ਦਾ ਫ਼ੈਸਲਾ ਵੀ ਲਿਆ ਗਿਆ।
ਸਾਂਝੇ ਮੋਰਚੇ ਨੂੰ ਜ਼ਿਲ੍ਹੇ ਦੇ ਅਧਿਆਪਕਾਂਂ ਨੇ ਹੁਣ ਤੱਕ 324310 ਫੰਡ ਦਿੱਤਾ ਹੈ। ਜਿਸ ਵਿੱਚ 14 ਮਾਰਚ ਅਤੇ ਲੁਧਿਆਣਾ, ਪਟਿਆਲਾ ਪਟਿਆਲਾ ਦੀਆਂ ਮਹਾਂ ਰੈਲੀਆਂ ਜਲੰਧਰ ਦੀ ਦੀ ਕਨਵੈਨਸ਼ਨ ਅਤੇ ਫੁੱਟਕਲ ਕੁੱਲ ਖਰਚ 248445 ਰੁਪਏ ਖਰਚ ਹੋਏ ਹਨ।ਜ਼ਿਲ੍ਹੇ ਦੇ ਮੋਰਚੇ ਕੋਲ ਹੁਣ ਕੁੱਲ ਬਾਕੀ ਫੰਡ 75865 ਰੁਪਏ ਬਾਕੀ ਬਚਿਆ ਹੈ। 14 ਜੁਲਾਈ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਲਗਭਗ ਇੱਕ ਲੱਖ ਰੁਪਏ ਤੋਂ ਉਪਰ ਖ਼ਰਚ ਆਉਣ ਦੀ ਸੰਭਾਵਨਾ ਹੈ।6 ਅਗਸਤ ਤੋਂ ਪਟਿਆਲਾ ਵਿਖੇ ਪੱਕਾ ਮੋਰਚਾ ਵੀ ਲਗਾਇਆ ਜਾਣਾ ਹੈ, ਜਿਸ ਉਪਰ ਵੀ ਬਹੁਤ ਵੱਡੇ ਖਰਚ ਆਉਣਗੇ।ਸਾਂਝੇ ਅਧਿਆਪਕ ਮੋਰਚੇ ਦੀ ਜ਼ਿਲ੍ਹਾ ਕਮੇਟੀ ਨੇ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਦੇ ਨਾਂ ਅਪੀਲ ਕਰਕੇ ਬੇਨਤੀ ਕੀਤੀ ਹੈ ਕਿ ਮੋਰਚੇ ਨੂੰ ਵੱਧ ਤੋਂ ਵੱਧ ਹੋਰ ਫੰਡ ਲਈ ਸਹਿਯੋਗ ਕੀਤਾ ਜਾਵੇ।ਸਾਂਝੇ ਮੋਰਚੇ ਦੀ ਅੱਜ ਦੀ ਮੀਟਿੰਗ ਵਿੱਚ ਡੀ.ਟੀ.ਐਫ ਤੋਂ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਜ਼ਿਲ੍ਹਾ ਸਕੱਤਰ ਬਲਜਿੰਦਰ ਸਿੰਘ ਗੌਰਮਿੰਟ ਟੀਚਰ ਯੂਨੀਅਨ ਤੋਂ ਹਰਮੀਤ ਸਿੰਘ ਬਰਾੜ ਐਸ.ਐਸ.ਏ ਰਮਸਾ ਅਧਿਆਪਕ ਜਥੇਬੰਦੀ ਤੋਂ ਹਰਜੀਤ ਜੀਦਾ ਅਤੇ ਮਨਜੀਤ ਸਿੰਘ ਬਾਜਕ ਮਾਸਟਰ ਕਾਡਰ ਦੇ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਸਿੱਧੂ ਕੰਪਿਊਟਰ ਅਧਿਆਪਕ ਯੂਨੀਅਨ ਤੋਂ ਬਿਕਰਮਜੀਤ ਸਿੰਘ 5178 ਅਧਿਆਪਕ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਸ਼ਾਮਿਲ ਹੋਏ।ਫੋਨ ਰਾਹੀਂ ਇਨ੍ਹਾਂ ਫੈਸਲਿਆਂ ਤੇ ਗੌਰਮਿੰਟ ਸਕੂਲ ਟੀਚਰ ਯੂਨੀਅਨ ਦੇ ਪ੍ਰਧਾਨ ਲਛਮਣ ਸਿੰਘ ਮਲੂਕਾ ਅਧਿਆਪਕ ਦਲ ਦੇ ਜਗਤਾਰ ਸਿੰਘ ਬਾਠ ਈ.ਟੀ.ਟੀ ਅਧਿਆਪਕ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਸੀਰ ਸਿੰਘ ਸਹੋਤਾ ਸ਼ਹੀਦ ਕਿਰਨਜੀਤ ਕੌਰ ਐਕਸ਼ਨ ਕਮੇਟੀ ਦੇ ਵੀਰਪਾਲ ਕੌਰ ਸਿਧਾਣਾ ਬੀ ਐਡ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਜਲਾਲ ਨੇ ਅੱਜ ਦੇ ਫ਼ੈਸਲੇ ਨੂੰ ਫੋਨ ਉਪਰ ਸਹਿਮਤੀ ਦੇ ਕੇ ਆਪੋ ਆਪਣੀਆਂ ਜਥੇਬੰਦੀਆਂ ਵਲੋਂ ਲਾਗੂ ਕਰਨ ਦਾ ਵਿਸ਼ਵਾਸ ਦਿਵਾਇਆ।ਸੋ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਸਾਂਝੇ ਮੋਰਚੇ ਦੀ ਜ਼ਿਲ੍ਹਾ ਇਕਾਈ ਬਠਿੰਡਾ ਵਲੋਂ ਬੇਨਤੀ ਹੈ ਕਿ 6 ਜੁਲਾਈ ਨੂੰ ਸਕੂਲਾਂ ਤੋਂ ਸਿੱਧੇ ਟੀਚਰ ਹੋਮ ਬਠਿੰਡਾ ਵਿਖੇ ਸਾਰੇ ਸਟਾਫ਼ ਸਮੇਤ ਵਹੀਰਾਂ ਘੱਤ ਕੇ ਸਰਕਾਰ ਦੇ ਨੱਕ ਵਿਚ ਦਮ ਕਰਨ ਵਿੱਚ ਆਪਣਾ ਯੋਗਦਾਨ ਪਾਉਣ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media