ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਖੇਡ ਵਿਭਾਗ ਪੰਜਾਬ ਪਠਾਨਕੋਟ
ਵੱਲੋਂ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦੇ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।ਬੱਚਿਆਂ ਦੇ ਮਾਪਿਆਂ ਨੂੰ ਵੀ ਖੇਡਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਬੱਚਿਆਂ ਨੂੰ ਨਰੋਈ ਸਿਹਤ ਦਿੱਤੀ ਜਾ ਸਕੇ।ਇਹ ਪ੍ਰਗਟਾਵਾ ਕਰਦਿਆਂ ਸ੍ਰੀਮਤੀ ਜਸਮੀਤ ਕੌਰ ਜਿਲ੍ਹਾ ਖੇਡ ਅਫਸ਼ਰ ਪਠਾਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਵਿੱਚ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਵਿਭਾਗ ਵੱਲੋਂ ਖੇਡਾਂ ਦੇ ਫਾਇਦੇ ਲਿਖੇ ਪਰਚੇ ਵੀ ਵੰਡੇ ਗਏ ਹਨ।ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਹਿੱਸਾ ਲੈਣ ਨਾਲ ਬੱਚੇ ਨਸ਼ੇ ਜਿਹੀ ਬੁਰਾਈ ਤੋਂ ਵੀ ਦੂਰ ਰਹਿੰਦੇ ਹਨ ਅਤੇ ਉਹ ਸਰੀਰਿਕ ਅਤੇ ਮਾਨਸਿਕ ਦੋਨੋਂ ਤਰ੍ਹਾਂ ਨਾਲ ਤੰਦਰੁਸਤ ਰਹਿੰਦੇ ਹਨ।
ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਵੱਲੋਂ ਪਿਛਲੇ ਦਿਨਾਂ ਦੋਰਾਨ ਬੱਚਿਆਂ ਦੇ ਲਈ ਸਵੀਮਿੰਗ ਅਤੇ ਰੈਸਲਿੰਗ ਦਾ ਵਿਸ਼ੇਸ 15 ਦਿਨ੍ਹਾਂ ਦਾ ਕੈਂਪ ਸਵੀਮਿੰਗ ਪੁਲ ਵਿਖੇ ਲਗਾਇਆ ਗਿਆ।ਜਿੱਥੇ ਬੱਚਿਆਂ ਨੂੰ ਸਵੀਮਿੰਗ, ਰੈਸਲਿੰਗ ਆਦਿ ਦੇ ਨਾਲ ਨਾਲ ਯੋਗਾ ਦੀ ਵੀ ਟ੍ਰੇਨਿੰਗ ਦਿੱਤੀ ਗਈ ਅਤੇ ਬੱਚਿਆਂ ਨੂੰ ਕਸਰਤ ਨਾਲ ਵੀ ਜੋੜਿਆ ਗਿਆ।
ਜ਼ਿਲ੍ਹਾ ਖੇਡ ਅਫਸਰ ਨੇ ਅੱਗੇ ਜਣਕਾਰੀ ਦਿੰਦਿਆ ਦੱਸਿਆ ਕਿ ਖੇਡਾਂ ਦੀ ਸਿਖਲਾਈ ਦੇ ਨਾਲ-ਨਾਲ ਹੀ ਬੱਚਿਆਂ ਨੂੰ ਪੋਸ਼ਟਿਕ ਖੁਰਾਕ ਵੀ ਦਿੱਤੀ ਜਾਣੀ ਚਾਹੀਦੀ ਹੈ, ਜਿਸ ਵਿੱਚ ਅੰਡੇ, ਦੁੱਧ, ਮੌਸਮੀ ਫਲ ਆਦਿ ਸ਼ਾਮਲ ਹੋਣੇ ਚਾਹੀਦੇ ਹਨ।ਉਨਾਂ ਬੱਚਿਆਂ ਨੂੰ ਫਾਸਟ ਫੂਡ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਆਪਣੇ ਬੱਚਿਆਂ ਨੂੰ ਟੈਲੀਵਿਜਨ ਅਤੇ ਮੋਬਾਇਲ ਗੇਮਜ਼ ਤੋਂ ਦੂਰ ਰੱਖ ਕੇ ਉਨਾਂ ਨੂੰ ਖੇਡਾਂ ਨਾਲ ਜੋੜਣ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media