ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏੇ ਨਵੇਂ ਅਧਿਆਪਨ ਢੰਗਾਂ
(ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ।ਇਸੇ ਲੜੀ ਤਹਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਬੀ.ਏ. (ਤੀਜਾ ਸਮੈਸਟਰ) ਦੇ ਨਤੀਜਿਆਂ ਵਿੱਚ ਵੀ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ 90% ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ।ਐਮ.ਬੀ.ਏ (ਤੀਜਾ ਸਮੈਸਟਰ) ਦੇ ਨਤੀਜਿਆਂ ਵਿੱਚ ਕੇਸ਼ਵ ਬਾਂਸਲ ਨੇ 91.3 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਅਤੇ ਗੁਰਪ੍ਰੀਤ ਸਿੰਘ ਜੌੜਾ 88.7 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ ਜਦੋਂ ਕਿ ਪ੍ਰਿਆ ਗਰਗ ਨੇ 88% ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਇਹਨਾਂ ਤੋਂ ਇਲਾਵਾ ਮਨਪ੍ਰੀਤ ਕੌਰ ਅਤੇ ਰਿਧੀਮਾ ਨਾਰੰਗ ਨੇ 87.3 ਪ੍ਰਤੀਸ਼ਤ ਅੰਕਾਂ ਨਾਲ ਅਤੇ ਅਤੁਲ ਗੋਇਲ ਅਤੇ ਮਨੀਸ਼ਾ ਚੌਧਰੀ ਨੇ 86.7 ਪ੍ਰਤੀਸ਼ਤ ਅੰਕਾਂ ਨਾਲ ਕਾਲਜ ਵਿਚੋਂ ਕ੍ਰਮਵਾਰ ਚੌਥਾ ਅਤੇ ਪੰਜਵਾਂ ਸਥਾਨ ਹਾਸਲ ਕੀਤਾ ਹੈ ਜਦੋ ਕਿ ਖੁਸ਼ਪ੍ਰੀਤ ਸਿੰਘ ਨੇ 86 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਛੇਵਾਂ ਸਥਾਨ ਅਤੇ ਨਤਾਸ਼ਾ ਠਾਕੁਰ ਅਤੇ ਪਿੰਕੀ ਨੇ 85.3 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਸੱਤਵਾਂ ਸਥਾਨ ਹਾਸਲ ਕੀਤਾ ਹੈ। ਇਸ ਨਤੀਜੇ ਅਨੁਸਾਰ 1 ਵਿਦਿਆਰਥੀ ਨੇ 90% ਤੋਂ ਵਧੇਰੇ ਅੰਕ, 10 ਵਿਦਿਆਰਥੀਆਂ ਨੇ 85 ਫੀਸਦੀ ਤੋਂ ਵਧੇਰੇ ਅੰਕ, 33 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵਧੇਰੇ ਅੰਕ, 57 ਵਿਦਿਆਰਥੀਆਂ ਨੇ 75 ਫੀਸਦੀ ਤੋਂ ਵਧੇਰੇ ਅੰਕ ਹਾਸਲ ਅਤੇ 77 ਵਿਦਿਆਰਥੀਆ ਨੇ 70 ਫੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ।
ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਮਿਹਨਤੀ ਅਤੇ ਯੋਗ ਸਟਾਫ਼ ਸਿਰ ਬੰਨਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
Check Also
DAV Public School Observes Bal Gangadhar Tilak Martyrdom Day
Amritsar, August 2 (Punjab Post Bureau) – DAV Public School Lawrence Road Amritsar solemnly observed …
Punjab Post Daily Online Newspaper & Print Media