ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਫ਼ਗਾਨਿਸਤਾਨ ਦੇ ਸ਼ਹਿਰ ਜਲਾਲਾਬਾਦ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਲਈ ਜਾ ਰਹੇ
ਕਾਫ਼ਲੇ ’ਤੇ ਅੱਤਵਾਦੀਆਂ ਵੱਲੋਂ ਕੀਤੇ ਗਏ ਆਤਮਘਾਤੀ ਹਮਲੇ ਦੌਰਾਨ 20 ਵਿਅਕਤੀਆਂ ਨੂੰ ਜਾਨੋ ਮਾਰ ਦੇਣ ਜਿਨ੍ਹਾਂ ਵਿੱਚੋਂ ਬਹੁਤੇ ਸਿੱਖ ਸਨ ਅਤੇ ਕਈਆਂ ਨੂੰ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਇਸ ਹਮਲੇ ਨੂੰ ਅਫਗਾਨਿਸਤਾਨ ਸਰਕਾਰ ਦੀ ਨਾਕਾਮੀ ਕਰਾਰ ਦਿੰਦਿਆਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਉਥੇ ਸਿੱਖਾਂ ਦੀ ਸੁਰੱਖਿਆ ਨਹੀਂ ਕੀਤੀ ਜਾ ਰਹੀ।ਲੌਂਗੋਵਾਲ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਸਿੱਖ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਵੱਸਦੇ ਆ ਰਹੇ ਹਨ ਅਤੇ ਉਥੋਂ ਦੀ ਤਰੱਕੀ ਤੇ ਖ਼ੁਸ਼ਹਾਲੀ ਵਿਚ ਸਿੱਖਾਂ ਦਾ ਵੱਡਾ ਯੋਗਦਾਨ ਰਿਹਾ ਹੈ। ਪਰੰਤੂ ਲੰਮੇ ਸਮੇਂ ਤੋਂ ਅਫ਼ਗਾਨਿਸਤਾਨ ਅੰਦਰ ਸਿੱਖਾਂ ਵਿਚ ਅਸੁਰੱਖਿਆ ਦੀ ਭਾਵਨਾ ਬਣੀ ਰਹੀ ਹੈ ਅਤੇ ਇਸੇ ਕਰਕੇ ਹੀ ਅੱਜ ਉਥੇ ਬਹੁਤ ਘੱਟ ਗਿਣਤੀ ਵਿਚ ਸਿੱਖ ਵੱਸੋਂ ਰਹਿ ਗਈ ਹੈ।ਅਫਗਾਨਿਸਤਾਨ ਦੀ ਘਟਨਾ ਨੂੰ ਮਨੁੱਖਤਾ ਤੋਂ ਗਿਰੀ ਹੋਈ ਹਰਕਤ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਹਮਲੇ ਦੌਰਾਨ ਸਿੱਖ ਆਗੂ ਅਵਤਾਰ ਸਿੰਘ ਖ਼ਾਲਸਾ ਨੂੰ ਮਾਰ ਦੇਣ ਤੋਂ ਸਪੱਸ਼ਟ ਹੈ ਕਿ ਇਹ ਹਮਲਾ ਜਾਣਬੁਝ ਕੇ ਗਿਣੀ-ਮਿਥੀ ਸਾਜ਼ਿਸ਼ ਤਹਿਤ ਕੀਤਾ ਗਿਆ ਹੈ ਕਿਉਂਕਿ ਅਵਤਾਰ ਸਿੰਘ ਖ਼ਾਲਸਾ ਅਕਤੂਬਰ ਵਿਚ ਹੋਣ ਵਾਲੀਆਂ ਸੰਸਦੀ ਚੋਣਾਂ ਲੜਨ ਜਾ ਰਹੇ ਸਨ।ਉਨ੍ਹਾਂ ਇਸ ਹਮਲੇ ਦੌਰਾਨ ਚਲਾਣਾ ਕਰ ਗਏ ਸਿੱਖਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਔਖੀ ਘੜ੍ਹੀ ਵਿਚ ਉਨ੍ਹਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਉਹ ਅੱਜ ਹੀ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਮਿਲਣਗੇ ਅਤੇ ਅਫ਼ਗਾਨਿਸਤਾਨ ’ਚ ਵੱਸਦੇ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਕਹਿਣਗੇ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media