Friday, March 27, 2026

ਭਖਦੀਆਂ ਮੰਗਾਂ ਸਬੰਧੀ ਐਸ.ਡੀ.ਐਮ ਸਮਰਾਲਾ ਨੂੰ ਟੀ.ਐਸ.ਯੂ ਨੇ ਦਿੱਤਾ ਮੰਗ ਪੱਤਰ

ਡਿਸਮਿਸ ਕੀਤੇ ਮੁਲਾਜਮ ਆਗੂ ਬਹਾਲ ਕਰਾਉਣ ਲਈ ਮਿਲਿਆ ਵਫਦ
ਸਮਰਾਲਾ, 2 ਜੁਲਾਈ (ਪੰਜਾਬ ਪੋਸਟ- ਕੰਗ) – ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ: 49) ਦਾ ਵਫਦ ਸਥਾਨਕ ਐਸ.ਡੀ.ਐਮ ਸਮਰਾਲਾ ਨੂੰ ਸੂਬਾ ਪ੍ਰਧਾਨ PPN0207201814ਭਰਪੂਰ ਸਿੰਘ ਅਤੇ ਸੰਗਤ ਸਿੰਘ ਸੇਖੋਂ ਦੀ ਅਗਵਾਈ ਹੇਠ ਮਿਲਿਆ।ਜਿਸ ਵਿੱਚ ਵਫਦ ਨੇ ਐਸ.ਡੀ.ਐਮ ਨੂੰ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਇੱਕ ਮੈਮੋਰੰਡਮ ਦਿੱਤਾ।ਉਕਤ ਆਗੂਆਂ ਨੇ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਵੱਲੋਂ ਲਗਾਤਾਰ ਉਨਾਂ ਦੀ ਜਥੇਬੰਦੀ ਨਾਲ ਧੱਕੇਸ਼ਾਹੀ ਅਤੇ ਵਿਤਕਰੇਬਾਜੀ ਕੀਤੀ ਜਾ ਰਹੀ ਹੈ।ਜਿਸ ਸਬੰਧ ਵਿੱਚ 14-11-2017 ਨੂੰ ਪਾਵਰਕਾਮ ਮੈਨੇਜਮੈਂਟ ਦਾ ਸਾਡੀ ਜਥੇਬੰਦੀ ਨਾਲ ਸਮਝੌਤਾ ਹੋਇਆ ਸੀ ਕਿ ਆਉਣ ਵਾਲੀ ਬੀ.ੳ.ਡੀ ਦੀ ਮੀਟਿੰਗ ਵਿੱਚ ਐਜੰਡਾ ਲਗਾ ਕੇ ਸਾਲ 2014 ਤੋਂ  ਸਾਰੇ ਡਿਸਮਿਸ ਕੀਤੇ ਮੁਲਾਜਮ ਆਗੂਆਂ ਨੂੰ ਬਹਾਲ ਕਰ ਦਿੱਤਾ ਜਾਵੇਗਾ। ਮਿਤੀ 11-10-2013 ਨੂੰ ਪਾਵਰਕਾਮ ਮੈਨੇਜਮੈਂਟ ਨਾਲ ਹੋਏ ਸਮਝੌਤੇ ਅਨੁਸਾਰ ਸਾਰੀਆਂ ਵਿਕਟੇਮਾਈਜੇਸ਼ਨਾਂ ਹੱਲ ਕਰ ਦਿੱਤੀਆਂ ਜਾਣਗੀਆਂ।ਜਥੇਬੰਦੀ ਨਾਲ ਮੰਗ ਪੱਤਰ ਉਪਰ ਗੱਲਬਾਤ ਕਰਕੇ ਬਿਜਲੀ ਮੁਲਾਜਮਾਂ ਦੀਆਂ ਭਖਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਅੱਜ ਤੱਕ ਨਾ ਹੀ ਡਿਸਮਿਸ ਆਗੂਆਂ ਨੂੰ ਬਹਾਲ ਕੀਤਾ ਗਿਆ ਹੈ ਨਾ ਹੀ ਮੰਗ ਪੱਤਰ ਉਪਰ ਜਥੇਬੰਦੀ ਨਾਲ ਗੱਲਬਾਤ ਕਰਕੇ ਬਿਜਲੀ ਮੁਲਾਜਮਾਂ ਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਗਿਆ ਹੈ। ਪਾਵਰਕਾਮ ਮੈਨੇਜਮੈਂਟ ਦੀ ਇਸ ਵਾਅਦਾ ਖਿਲਾਫੀ ਅਤੇ ਧੱਕੜ ਵਤੀਰੇ ਵਿਰੁੱਧ ਬਿਜਲੀ ਮੁਲਾਜਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਸਾਰੀ ਜਥੇਬੰਦੀ ਡਿਸਮਿਸ ਆਗੂ ਨੂੰ ਬਹਾਲ ਕਰਾਉਣ ਅਤੇ ਮੁਲਾਜਮ ਮੰਗਾਂ ਹੱਲ ਕਰਾਉਣ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ, ਪਰ ਪਾਵਰਕਾਮ ਮੈਨੇਜਮੈਂਟ ਜਾਣ ਬੁੱਝ ਕੇ ਸਾਡੇ ਸੰਘਰਸ਼ਾਂ ਨੂੰ ਅਣਗੌਲਿਆ ਕਰ ਰਹੀ ਹੈ ਅਤੇ ਮੁਲਾਜਮ ਮੰਗਾਂ ਪ੍ਰਤੀ ਟਾਲ-ਮਟੋਲ ਵਾਲਾ ਰਵੱਈਆ ਅਖਤਿਆਰ ਕੀਤਾ ਹੋਇਆ ਹੈ।ਇਸ ਲਈ ਜਥੇਬੰਦੀ ਮਜ਼ਬੂਰ ਹੋ ਕੇ ਪੰਜਾਬ ਸਰਕਾਰ ਨੂੰ ਮੈਮੋਰੰਡਮ ਭੇਜਦੇ ਹੋਏ ਮੰਗ ਕਰਦੀ ਹੈ ਕਿ ਹੋਏ ਸਮਝੌਤੇ ਅਨੁਸਾਰ ਡਿਸਮਿਸ ਆਗੂਆਂ ਨੂੰ ਬਹਾਲ ਕੀਤਾ ਜਾਵੇ। ਹੋਰ ਵਿਕਟੇਮਾਈਜੇਸ਼ਨਾਂ ਹੱਲ ਕੀਤੀਆਂ ਜਾਣ।
 ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਜੀਤ ਕੁਮਾਰ, ਕੁਲਵਿੰਦਰ ਸਿੰਘ, ਹਰਪਾਲ ਸਿੰਘ, ਭੁਪਿੰਦਰ ਸਿੰਘ, ਅਜੈਬ ਸਿੰਘ, ਦਰਸ਼ਨ ਸਿੰਘ, ਜਸਵੰਤ ਸਿੰਘ, ਸਿਕੰਦਰ ਸਿੰਘ, ਭਰਪੂਰ ਸਿੰਘ, ਸੰਗਤ ਸਿੰਘ ਸੇਖੋਂ ਅਤੇ ਜੀਵਨ ਨਾਥ ਹਾਜਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply