ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਨਸ਼ੇ ਦੀ ਗ੍ਰਿਫਤ ਵਿੱਚ ਫਸ ਚੁੱਕੇ ਲੋਕਾਂ ਨੂੰ ਕੱਢਣ ਲਈ ਮਕਬੂਲਪੁਰਾ ਖੇਤਰ ਦਾ ਦੌਰਾ ਕੀਤਾ ਗਿਆ ਅਤੇ 18 ਨਸ਼ੇੜੀਆਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਰਜਾਮੰਦੀ ਨਾਲ ਫੜ ਕੇ ਨਸ਼ਾ ਛੁਡਾਉ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ।
ਔਜਲਾ ਨੇ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਮਕਸਦ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖਸਿਆਂ ਨਹੀਂ ਜਾਵੇਗਾ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਲੋਕ ਨਸ਼ਾ ਕਰਦੇ ਹਨ ਉਹ ਇਸ ਦੀ ਸੂਚਨਾ ਸਾਨੂੰ ਦੇਣ ਤਾਂ ਜੋ ਅਸੀਂ ਉਨ੍ਹਾਂ ਨੂੰ ਨਸ਼ਾ ਛੁਡਾਉ ਕੇਂਦਰਾਂ ਵਿੱਚ ਭਰਤੀ ਕਰਵਾਇਆ ਜਾ ਸਕੇ।ਔਜਲਾ ਨੇ ਦੱਸਿਆ ਕ ਉਨ੍ਹਾਂ ਨੇ ਬੀਤੇ ਕੱਲ ਵੀ ਗੁੰਮਟਾਲਾ ਖੇਤਰ ਵਿੱਚ ਦੌਰਾ ਕੀਤਾ ਗਿਆ ਸੀ ਅਤੇ 6 ਨਸ਼ੇੜੀਆਂ ਨੂੰ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਉ ਕੇਂਦਰ ਵਿੱਚ ਭਰਤੀ ਕਰਵਾਇਆ ਗਿਆ ਸੀ। ਔਜਲਾ ਨੇ ਕਿਹਾ ਕਿ ਨਸ਼ਾ ਛੁਡਾਉ ਕੇਂਦਰਾਂ ਵਿੱਚ ਨਸ਼ੇੜੀਆਂ ਦਾ ਮੁਫਤ ਇਲਾਜ ਕੀਤਾ ਜਾਵੇਗਾ ਅਤੇ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਉਨ੍ਹਾਂ ਨਾਲ ਸੰਪਰਕ ਕਰਨ।ਉਨ੍ਹਾਂ ਕਿਹਾ ਕਿ ਆਪਣੇ ਨਿੱਜੀ ਬੱਚਤ ਵਿੱਚੋਂ ਖਰਚਾ ਕਰਕੇ ਉਨ੍ਹਾਂ ਦੇ ਇਲਾਜ ਵੀ ਕਰਵਾਉਣਗੇ। 
ਲੋਕ ਸਭਾ ਮੈਂਬਰ ਔਜਲਾ ਨੇ ਦੱਸਿਆ ਕਿ ਇਹ ਮੁਹਿੰਮ ਹੁਣ ਲਗਾਤਾਰ ਜਾਰੀ ਰਹੇਗੀ ਅਤੇ ਉਹ ਖੁਦ ਹਰ ਇਲਾਕੇ ਦਾ ਦੌਰਾ ਕਰਨਗੇ ਅਤੇ ਜਿਥੇ ਵੀ ਕੋਈ ਨਸ਼ੇੜੀ ਹੋਇਆ ਉਸ ਨੂੰ ਨਸ਼ਾ ਛੁਡਾਉ ਕੇਂਦਰ ਵਿੱਚ ਦਾਖਲ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਲਗਾਤਰ ਪਿੰਡਾਂ-ਸ਼ਹਿਰਾਂ ਵਿੱਚੋਂ ਟੈਲੀਫੋਨ ਆ ਰਹੇ ਹਨ ਕਿ ਉਹ ਉਨ੍ਹਾਂ ਦੇ ਇਲਾਕੇ ਦਾ ਦੌਰਾ ਕਰਨ।ਔਜਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਿਥੇ ਵੀ ਨਸ਼ਾ ਵਿਕ ਰਿਹਾ ਹੈ ਉਸ ਦੀ ਖ਼ਬਰ ਦੇਣ।ਉਨ੍ਹਾਂ ਕਿਹਾ ਕਿ ਖ਼ਬਰ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।ਔਜਲਾ ਵੱਲੋਂ ਦੇਰ ਸ਼ਾਮ ਗਵਾਲਮੰਡੀ ਇਲਾਕੇ ਦਾ ਦੌਰਾ ਵੀ ਕੀਤਾ ਗਿਆ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media