ਨਸ਼ਾ ਛੱਡਣ ਵਾਲੇ ਨੌਜਵਾਨਾਂ ਦੀ ਹਰ ਤਰਾਂ ਮਦਦ ਕਰੇਗਾ ਜਿਲ੍ਹਾ ਪ੍ਰਸ਼ਾਸਨ – ਸੰਘਾ
ਅੰਮਿ੍ਤਸਰ, 3 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਲਈ ਸ਼ੁਰੂ ਕੀਤੀ
ਗਈ ਮੁਹਿੰਮ ਦਾ ਅਸਰ ਹੁਣ ਆਮ ਲੋਕਾਂ ’ਤੇ ਸਪੱਸ਼ਟ ਵਿਖਾਈ ਦੇਣ ਲੱਗਾ ਹੈ ਅਤੇ ਹਰ ਆਦਮੀ ਜਿੱਥੇ ਨਸ਼ੇ ਨੂੰ ਲੈ ਕੇ ਚਿੰਤਤ ਹੈ, ਉਥੇ ਇਸ ਵਿਰੁੱਧ ਅਵਾਜ਼ ਵੀ ਉਠਾ ਰਿਹਾ ਹੈ, ਸੋ ਲੋੜ ਹੈ ਕਿ ਇਸ ਮੌਕੇ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਨਸ਼ਾ ਛੱਡਣ ਵਾਲੇ ਪਾਸੇ ਲਿਆਂਦਾ ਜਾਵੇ।
ਉਕਤ ਸਬਦਾਂ ਦਾ ਪ੍ਰਗਟਾਵਾ ਜਿਲ੍ਹ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਾਰੇ ਐਸ.ਡੀ.ਐਮ ਨਾਲ ਮੀਟਿੰਗ ਕਰਦੇ ਕੀਤਾ।ਸੰਘਾ ਨੇ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਲਈ ਮਿਹਨਤ ਕਰਨੀ ਸਾਡਾ ਸਾਰਿਆਂ ਦਾ ਫਰਜ਼ ਹੈ, ਕਿਉਂਕਿ ਇਹ ਪੰਜਾਬ ਦੇ ਭਵਿੱਖ ਨਾਲ ਜੁੜਿਆ ਹੋਇਆ ਮੁੱਦਾ ਹੈ।ਉਨਾਂ ਕਿਹਾ ਕਿ ਸਰਕਾਰ ਨਸ਼ੇ ਦੇ ਖਾਤਮੇ ਲਈ ਦ੍ਰਿੜ ਹੈ ਅਤੇ ਇਸ ਨੂੰ ਅਮਲੀ ਰੂਪ ਵਿਚ ਲਾਗੂ ਕਰਨ ਲਈ ਜ਼ਰੂਰੀ ਹੈ ਕਿ ਇਸ ਦੀ ਮੰਗ ਰੋਕਣ ਲਈ ਨਸ਼ਾ ਕਰਨ ਵਾਲੇ ਨੌਜਵਾਨਾਂ ਦਾ ਸਰਕਾਰੀ ਹਸਪਤਪਾਲਾਂ, ਨਸ਼ਾ ਛੁਡਾਉ ਕੇਂਦਰਾਂ, ਓਟ ਕੇਂਦਰਾਂ ਤੇ ਮੁੜ ਵਸੇਬਾ ਕੇਂਦਰ ਤੋਂ ਇਲਾਜ ਕਰਵਾਇਆ ਜਾਵੇ।
ਸੰਘਾ ਨੇ ਸਾਰੇ ਐਸ.ਡੀ.ਐਮ ਪੱਧਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਇਲਾਕੇ ਵਿਚ ਸੀਨੀਅਰ ਅਧਿਕਾਰੀਆਂ ਦੀਆਂ ਕਮੇਟੀਆਂ ਬਨਾਉਣ, ਜੋ ਕਿ ਰੋਜ਼ਾਨਾ 2 ਪਿੰਡਾਂ ਵਿਚ ਜਾ ਕੇ ਨਸ਼ੇ ਵਿਰੁੱਧ ਲਾਮਬੰਦੀ ਕਰਨ ਦੇ ਨਾਲ-ਨਾਲ ਉਥੋਂ ਦੇ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਤੱਕ ਲੈ ਕੇ ਜਾਣ। ਉਨਾਂ ਕਿਹਾ ਕਿ ਇਸ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹਰ ਤਰਾਂ ਦੀ ਦਵਾਈ ਨਸ਼ਾ ਮੁੱਕਤੀ ਕੇਂਦਰਾਂ ਵਿਚ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਡੀ.ਸੀ.ਪੀ ਅਮਰੀਕ ਸਿੰਘ ਪੁਆਰ, ਜਿਲ੍ਹਾ ਪੁਲਿਸ ਮੁਖੀ ਦਿਹਾਤੀ ਪਰਮਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਕੁਮਾਰ, ਐਸ.ਡੀ.ਐਮ ਰਜਤ ਉਬਰਾਏ, ਐਸ.ਡੀ.ਐਮ ਨਿਤੀਸ਼ ਸਿੰਗਲਾ, ਐਸ.ਡੀ.ਐਮ ਰਵਿੰਦਰ ਸਿੰਘ, ਐਸ.ਡੀ.ਐਮ ਵਿਕਾਸ ਹੀਰਾ, ਸਹਾਇਕ ਕਮਿਸ਼ਨਰ ਸ੍ਰੀਮਤੀ ਅਲਕਾ ਕਾਲੀਆ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media