ਅੰਮਿ੍ਤਸਰ, 3 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵੱਲੋਂ 4 ਹਫਤੇ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 16
ਜੁਲਾਈ ਤੋਂ 14 ਅਗਸਤ 2018 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮ੍ਰਿਤਸਰ (ਵੇਰਕਾ) ਵਿਖੇ ਸ਼ੁਰੂ ਹੋ ਰਿਹਾ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜੋਗਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀਂ ਪਾਸ ਹੋਣ, ਉਮਰ 18 ਤੋ 45 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾ ਘੱਟੋ-ਘੱਟ 5 ਪਸ਼ੂ ਰੱਖੇ ਹੋਣ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।ਉਨ੍ਹਾਂ ਕਿਹਾ ਕਿ ਡੇਅਰੀ ਫਾਰਮਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਮਾਹਿਰਾਂ ਵੱਲੋ ਪਸ਼ੂਆਂ ਦੀ ਸਾਂਭ ਸੰਭਾਲ,ਵੱਖ-ਵੱਖ ਬੀਮਾਰੀਆਂ, ਮਨਸੂਹੀ ਗਰਭਦਾਨ, ਦੁੱਧ ਤੋ ਦੁੱਧ ਪ੍ਰਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ।ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈਡਾਂ ਦੀ ਉਸਾਰੀ, ਦੁੱੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨਰੀ ਕਰਨ ਲਈ ਲੋੜੀਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਕੌਂਸਲਿੰਗ 9 ਜੁਲਾਈ ਨੂੰ ਸਵੇਰੇ 10-00 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਨੇੜੇ ਮਿਲਕ ਪਲਾਂਟ ਵੇਰਕਾ ਅੰਮ੍ਰਿਤਸਰ ਹੋਵੇਗੀ।ਉਨ੍ਹਾਂ ਕਿਹਾ ਕਿ ਉਮੀਦਵਾਰ ਕਿਸੇ ਵੀ ਕੰਮ ਵਾਲੇ ਦਿਨ ਦਫਤਰ ਆ ਕੇ ਪ੍ਰਾਸਪੈਕਟ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 5000-/ ਅਤੇ ਅਨਸੂਚਿਤ ਜਾਤੀ ਲਈ 4000/- ਫੀਸ ਹੋਵੇਗੀ।ਉਨ੍ਹਾਂ ਦੱਸਿਆ ਕਿ ਉਮੀਦਵਾਰ ਵਧੇਰੇ ਜਾਣਕਾਰੀ ਲਈ ਦਫਤਰ ਦਾ ਫੋਨ ਨੰ: 0183 2263083 `ਤੇ ਸਪੰਰਕ ਕਰ ਸਕਦੇ ਹਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media