Tuesday, March 17, 2026

ਨਸ਼ਾ ਪੀੜਤ ਖੁਦ ਨਸ਼ਾ ਛੱਡਣ ਲਈ ਕਰ ਰਹੇ ਨੇ ਪਹੁੰਚਚ – ਐਸ.ਡੀ.ਐਮ ਸਿੰਗਲਾ

ਐਸ.ਡੀ.ਐਮ ਵਲੋਂ ਮੁੜ ਵਸੇਬਾ ਕੇਂਦਰ ਦਾ ਦੌਰਾ
ਅੰਮਿ੍ਤਸਰ, 3 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਐਸ.ਡੀ.ਐਮ ਅੰਮ੍ਰਿਤਸਰ-2 ਨਿਤਿਸ਼ ਸਿੰਗਲਾ ਵੱਲੋਂ ਅੱਜ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਉ ਕੇਂਦਰ ਦਾ ਦੌPPN0307201819ਰਾ ਕੀਤਾ ਗਿਆ।ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਨਸ਼ਾ ਛੁਡਾਉ ਕੇਂਦਰ ਵਿੱਚ ਭਰਤੀ ਨਸ਼ਾ ਪੀੜਤਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਜਾਣਿਆ।
     ਸਿੰਗਲਾ ਨੇ ਦੱਸਿਆ ਕਿ ਉਹ ਇਥੇ ਵੇਖਣ ਆਏ ਹਨ ਕਿ ਨਸ਼ਾ ਪੀੜਤਾਂ ਨੂੰ ਸਮੇਂ ਸਿਰ ਦਵਾਈ ਮਿਲ ਰਹੀ ਹੈ ਜਾਂ ਨਹੀਂ।ਉਨ੍ਹਾਂ ਨੇ ਨਸ਼ਾ ਪੀੜਤਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ।ਸਿੰਗਲਾ ਨੇ ਦੱਸਿਆ ਕਿ ਇਸ ਨਸ਼ਾ ਛੁਡਾਉ ਕੇਂਦਰ ਵਿੱਚ ਲੱਗਭੱਗ 150 ਦੇ ਕਰੀਬ ਨਸ਼ਾ ਪੀੜਤ ਦਵਾਈ ਲੈਣ ਆ ਰਹੇ ਹਨ।ਉਨ੍ਹਾਂ ਦੱਸਿਆ ਕਿ ਕਿਸੇ ਵੀ ਨਸ਼ਾ ਪੀੜਤ ਨੂੰ ਇਥੇ ਦਾਖਲ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤ ਨੂੰ ਡਾਕਟਰ ਦੀ ਦੇਖਰੇਖ ਹੇਠ ਦਵਾਈ ਦਿੱਤੀ ਜਾਂਦੀ ਹੈ।ਸਿੰਗਲਾ ਨੇ ਦੱਸਿਆ ਕਿ ਪਹਿਲਾਂ ਇਸ ਸੈਂਟਰ ਵਿੱਚ ਰੋਜਾਨਾਂ 5 ਤੋਂ 6 ਨਸ਼ਾ ਪੀੜਤ ਆਉਂਦੇ ਸਨ, ਪ੍ਰੰਤੂ ਪਿਛਲੇ ਕੁੱਝ ਦਿਨਾਂ ਤੋਂ ਇਨ੍ਹਾਂ ਦੀ ਗਿਣਤੀ ਵੱਧ ਕੇ 15 ਤੋਂ ਜਿਆਦਾ ਹੋ ਗਈ ਹੈ। ਜਿਸ ਤੋਂ ਸਾਬਤ ਹੁੰਦਾ ਹੈ ਕਿ ਨਸ਼ਾ ਪੀੜਤ ਨਸ਼ਾ ਛੱਡਣਾ ਚਾਹੁੰਦੇ ਹਨ।
     ਸਿੰਗਲਾ ਨੇ ਦੱਸਿਆ ਕਿ ਜਿਹੜੇ ਨਸ਼ਾ ਪੀੜਤ ਦੂਰ ਦੁਰਾਡੇ ਇਲਾਕਿਆਂ ਵਿੱਚੋਂ ਆਉਦੇ ਹਨ, ਉਨ੍ਹਾਂ ਦੀ ਰਜਿਸਟਰੇਸ਼ਨ ਕਰਕੇ ਆਪਣੇ ਨਜ਼ਦੀਕ ਦੇ ਓਟ ਸੈਂਟਰ ਤੋਂ ਦਵਾਈ ਲੈਣ ਲਈ ਕਿਹਾ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਜਿਆਦਾ ਦੂਰ ਨਾ ਆਉਣਾ ਪਵੇ।ਸਿੰਗਲਾ ਨੇ ਦੱਸਿਆ ਕਿ ਇਹ ਸੈਂਟਰ ਪੂਰਾ ਹਫਤਾ ਸਵੇਰੇ 9,00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਖੁੱਲੇ ਰਹਿੰਦੇ ਹਨ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਦੇ ਨਸ਼ਾ ਪੀੜਤਾਂ ਨੂੰ ਇਨ੍ਹਾਂ ਸੈਂਟਰਾਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਨਸ਼ੇ ਦੀ ਗ੍ਰਿਫਤ ਵਿੱਚੋਂ ਬਾਹਰ ਕੱਢਿਆ ਜਾ ਸਕੇ।ਸਿੰਗਲਾ ਨੇ ਨਸ਼ਾ ਪੀੜਤਾਂ ਨਾਲ ਗੱਲਬਾਤ ਕਰਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ ਕਿ ਇਹ ਨਸ਼ਾ ਪੀੜਤ ਖੁਦ ਨਸ਼ਾ ਛੱਡਣ ਲਈ ਅੱਗੇ ਆਏ ਹਨ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ।ਇਸ ਮੌਕੇ ਉਨ੍ਹਾਂ ਦੇ ਨਾਲ ਡਾ. ਪੀ.ਡੀ ਗਰਗ ਵੀ ਹਾਜ਼ਰ ਸਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply