ਬਠਿੰਡਾ, 3 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਵੱਲੋਂ ਜਿਲ੍ਹਾ ਪ੍ਰਧਾਨ ਸੰਦੀਪ ਖਾਂ ਬਾਲਿਆਂਵਾਲੀ ਦੀ ਪ੍ਰਧਾਨਗੀ ‘ਚ ਸਥਾਨਕ ਚਿਲਡਰਨ ਪਾਰਕ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਅਤੇ ਮੈਨੇਜ਼ਮੈਂਟ ਵੱਲੋਂ ਜਲ ਸਪਲਾਈ ਸਕੀਮਾਂ ਦੇ ਕੀਤੇ ਜਾ ਰਹੇ ਪੰਚਾਇਤੀਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਜਿਲ੍ਹਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਵਲੋਂ ਜਲ ਸਪਲਾਈ ਸਕੀਮਾਂ ਦੇ ਕੀਤੇ ਜਾ ਰਹੇ ਪੰਚਾਇਤੀਕਰਨ ਦੇ ਵਿਰੋਧ ‘ਚ ਵਰਕਰਜ਼ ਪਿੰਡ ਪਿੰਡ ਜਾ ਕੇ ਪਰਚੇ ਵੰਡਣਗੇ ਅਤੇ ਪਿੰਡਾਂ ਦੇ ਲੋਕਾਂ ਨੂੰ ਪੰਚਾਇਤੀਕਰਨ ਦੇ ਨੁਕਸਾਨਾਂ ਅਤੇ ਆਉਣ ਵਾਲੇ ਸਮੇਂ ਦੀਆਂ ਪ੍ਰੇਸ਼ਾਨੀਆਂ ਬਾਰੇ ਜਾਗਰੂਕ ਕਰਨਗੇ।ਉਨ੍ਹਾਂ ਇਸ ਮੌਕੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ. 2-3 ਵੱਲੋਂ ਉਚ ਅਧਿਕਾਰੀਆਂ ਵੱਲੋਂ ਵਾਰਵ ਵਾਰ ਜਾਰੀ ਕੀਤੇ ਪੱਤਰ ਅਤੇ ਜਬਾਨੀ ਕਿਹਣ ਦੇ ਬਾਵਜੂਦ ਵੀ ਤਨਖਾਹ ਨਾ ਦੇਣ ਦੇ ਸਬੰਧ ‘ਚ ਵੀ ਵਿਚਾਰ ਵਟਾਂਦਰਾ ਕੀਤਾ, ਜਿਸ ਦੇ ਵਿਰੋਧ ‘ਚ ਉਨ੍ਹਾਂ ਪਰਿਵਾਰਾਂ ਸਮੇਤ ਤਿੱਖਾ ਸੰਘਰਸ਼ ਵਿੱਢਣ ਦਾ ਐਲਾਨ ਵੀ ਕੀਤਾ।ਇਸ ਮੀਟਿੰਗ ‘ਚ ਅਵਤਾਰ ਸਿੰਘ, ਸਮਰਪਾਲ ਸਿੰਘ, ਅਮਿਤ ਬਾਂਸਲ, ਗਗਨਦੀਪ ਸਿੰਘ, ਅਨੁਰਾਗ ਬਾਦਲ, ਸੰਦੀਪ ਸਿੰਘ ਆਦਿ ਮੌਜ਼ੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media