ਅੰਮ੍ਰਿਤਸਰ, 15 ਅਗਸਤ (ਜਗਦੀਪ ਸਿੰਘ ਸੱਗੂ) – ਸੇਵਾ ਅਤੇ ਸਿੱਖਿਆ ਵਿਚ ਹਮੇਸ਼ਾ ਹੀ ਅੱਗੇ ਰਹਿਣ ਵਾਲੀ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅੰਮ੍ਰਿਤਸਰ ਦੇ ਸਮੂਹ ਅਦਾਰਿਆਂ ਵਲੋਂ ਸੀ੍ਰ ਗੁਰੁ ਹਰਿਕ੍ਰਿਸ਼ਨ ਸੀ. ਸੈ. ਸਕੂਲ, ਜੀ. ਟੀ. ਰੋਡ ਵਿਖੇ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਸਮਾਰੋਹ ਵਿਚ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਮੁੱਖ ਮਹਿਮਾਨ ਵਜੋਂ ਪਹੁੰਚੇ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ । ਪ੍ਰਧਾਨ ਸ੍ਰ. ਚਰਨਜੀਤ ਸਿੰਘ ਚੱਢਾ ਨੇ ਚੀਫ ਖਾਲਸਾ ਦੀਵਾਨ ਦੀਆਂ ਹੋਰ ਉੱਘੀਆਂ ਸਖਸ਼ੀਅਤਾਂ ਦੀ ਹਾਜਰੀ ਵਿਚ ਰਾਸ਼ਟਰੀ ਧੁੰਨ ਤੇ’ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਵਲੋਂ ਤਿੰਨ ਰੰਗੇ ਗੁਬਾਰੇ ਨੀਲੇ ਆਸਮਾਨ ਵਿਚ ਉਡਾ ਕੇ ਅਜਾਦੀ ਦੇ ਅਹਿਸਾਸ ਨੂੰ ਮਾਣਿਆ ਗਿਆ । ਸਕੂਲ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਮਾਰਚ ਪਾਸਟ ਕੀਤੀ । ਸ੍ਰ. ਚਰਨਜੀਤ ਸਿੰਘ ਚੱਢਾ ਨੇ ਇਸ ਮੌਕੇ ਅਜਾਦੀ ਦੀ ਮਹੱਤਤਾ ਦੱਸਦਿਆਂ ਦੇਸ਼ ਭਗਤਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਅਤੇ ਅਜ਼ਾਦੀ ਲਈ ਪੰਜਾਬੀਆਂ ਦੀਆਂ ਦਿੱਤੀਆਂ ਸ਼ਹਾਦਤਾਂ ਬਾਰੇ ਦੱਸਿਆ।ਉਨਾਂ ਕਿਹਾ ਕਿ ਸਾਨੂੰ ਦੇਸ਼ ਪ੍ਰਤੀ ਇਕ ਚੰਗੇ ਨਾਗਰਿਕ ਦੇ ਹਰ ਕਰਤੱਵ ਨੂੰ ਇਮਾਨਦਾਰੀ ਨਾਲ ਨਿਭਾ ਕੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਾਰੇ ਹਾਜ਼ਰ ਪ੍ਰਿੰਸੀਪਲ ਸਾਹਿਬਾਨ ਨੂੰ ਸਕੂਲਾਂ ਵਿੱਚ ਵੱਧ ਤੋਂ ਵੱਧ ਹਰਿਆਵਲ ਲਗਾਉਣ ਲਈ ਪ੍ਰੇਰਿਤ ਕੀਤਾ । ਰਾਸ਼ਟਰੀ ਗਾਨ ਅਤੇ ਸਕੂਲ ਸ਼ਬਦ ਉਪਰੰਤ ਸਕੂਲ ਦੇ ਬੱਚਿਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿਚ ਦੇਸ਼ ਤੇ’ ਮਰ ਮਿਟਣ ਵਾਲੇ ਅਤੇ ਅਨੇਕਤਾ ਵਿਚ ਏਕਤਾ ਦਾ ਸੁਨੇਹਾ ਦੇਣ ਵਾਲੇ ਗੀਤਾਂ ਅਤੇ ਨਾਚ ਨੇ ਦੇਖਣ ਵਾਲੇ ਨੂੰ ਦੇਸ਼ਭਗਤੀ ਦੀ ਭਾਵਨਾ ਨਾਲ ਭਰ ਦਿੱਤਾ।ਅੱਜ ਦੇ ਸਮਾਰੋਹ ਵਿੱਚ ਸ੍ਰ. ਸਰਬਜੀਤ ਸਿੰਘ, ਸ੍ਰ. ਸਵਿੰਦਰ ਸਿੰਘ ਕੱਥੁਨੰਗਲ, ਸ੍ਰ. ਪ੍ਰਿਤਪਾਲ ਸਿੰਘ ਸੇਠੀ, ਇੰਜੀ ਜਸਪਾਲ ਸਿੰਘ, ਸ੍ਰ. ਮਨਮੋਹਨ ਸਿੰਘ ਸਹਿੰਸਰਾ, ਸ੍ਰ. ਸੁਰਿੰਦਰਪਾਲ ਸਿੰਘ ਵਾਲੀਆ, ਸ੍ਰ. ਮਨਜੀਤ ਸਿੰਘ ਮੰੰਜਲ, ਸ੍ਰ. ਰਣਬੀਰ ਸਿੰਘ ਚੋਪੜਾ, ਸ੍ਰ. ਮਨਮੋਹਨ ਸਿੰਘ ਸੇਠੀ, ਡਾ: ਐਚ.ਐਸ. ਸੰਧੂ, ਡਿਪਟੀ ਡਾਇਰੈਕਟਰ (ਸਪੋਰਟਸ) ਸ੍ਰ. ਲਖਬੀਰ ਸਿੰਘ ਖਿਆਲਾ ਸ਼ਾਮਲ ਹੋਏ । ਪ੍ਰੋਗਰਾਮ ਦੇ ਅੰਤ ਵਿੱਚ ਸ੍ਰ. ਹਰਮਿੰਦਰ ਸਿੰਘ ਮੈਂਬਰ ਇੰਚਾਰਜ ਨੇ ਦੇਸ਼ ਲਈ ਕੁਰਬਾਨੀ ਦੇਣ ਵਾਲੇ ਵੀਰਾਂ ਦੇ ਜੀਵਨ ਤੇ ਰੌਸ਼ਨੀ ਪਾਉਂਦਿਆਂ ਉਨ੍ਹਾਂ ਪ੍ਰਤੀ ਸ਼ਰਧਾ ਅਤੇ ਸਨਮਾਨ ਦੀ ਭਾਵਨਾ ਪ੍ਰਗਟ ਕੀਤੀ ਅਤੇ ਆਏ ਹੋਏ ਮਹਿਮਾਨਾ ਦਾ ਧੰਨਵਾਦ ਕੀਤਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …