ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਚੇਅਰਮੈਨ ਕਾਹਨ ਸਿੰਘ ਪਨੂੰ ਦੇ ਦਿਸ਼ਾ ਨਿਰਦੇਸ਼ਾਂ ਅਤੇ ਤੰਦਰੁਸਤ
ਪੰਜਾਬ ਮਿਸ਼ਨ ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ ਵਿਨੋਦ ਕੁਮਾਰ ਨੇ ਸ਼ੋਰ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਵਾਹਨਾਂ ਦੀ ਚੈਕਿੰਗ ਕੀਤੀ ਗਈ।ਉਨ੍ਹਾਂ ਨੇ ਪ੍ਰੈਸ਼ਰ ਹਾਰਨ ਵਰਤਣ ਵਾਲੇ 40 ਟਰੱਕਾਂ/ ਬੱਸਾਂ ਅਤੇ ਮੋਟਰ ਸਾਈਕਲਾਂ ਦੇ ਸਾਇਲੈਂਸਰਾਂ ਨੂੰ ਚੈਕ ਕੀਤਾ ਗਿਆ।ਵਿਨੋਦ ਨੇ 9 ਟਰੱਕਾਂ/ ਬੱਸਾਂ ਦੇ ਪ੍ਰੈਸ਼ਰ ਹਾਰਨ ਉਤਾਰਨ ਦੇ ਨਾਲ ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਅਤੇ ਮੋਟਰ ਸਾਈਕਲਾਂ ਦੇ ਟੈ੍ਰਫਿਕ ਪੁਲਿਸ ਵੱਲੋਂ ਮੌਕੇ ਤੇ ਚਲਾਨ ਕੱਟੇ ਗਏ ਅਤੇ ਅੱਗੇ ਤੋਂ ਨਿਯਮਾਂ ਦੀ ਨਾ ਉਲੰਘਣਾ ਕਰਨ ਦੀ ਹਦਾਇਤ ਕੀਤੀ ਗਈ ।
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ ਨੇ ਦੱਸਿਆ ਕਿ ਲਗਾਤਾਰ ਵੱਧ ਰਹੇ ਸ਼ੋਰ ਪ੍ਰਦੂਸ਼ਣ ਕਾਰਨ ਕਈ ਘਾਤਕ ਬਿਮਾਰੀਆਂ ਦਾ ਜਨਮ ਹੁੰਦਾ ਹੈ ਅਤੇ ਕਈ ਵਾਰ ਸ਼ੋਰ ਪ੍ਰਦੂਸ਼ਣ ਕਾਰਨ ਹੀ ਐਕਸੀਡੈਂਟ ਵਧੇਰੇ ਹੁੰਦੇ ਹਨ।ਉਨ੍ਹਾਂ ਕਿਹਾ ਕਿ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਟੈ੍ਰਫਿਕ ਪੁਲਿਸ ਦੇ ਸਹਿਯੋਗ ਨਾਲ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media