Friday, November 22, 2024

ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਲਈ ਸਿਵਲ ਤੇ ਪੁਲਿਸ ਪ੍ਰਸਾਸ਼ਨ ਨੇ ਫੜੀ ਤੇਜ਼ੀ

ਆਮ ਲੋਕ ਤੇ ਗੈਰ ਸਰਕਾਰੀ ਜਥੇਬੰਦੀਆਂ ਵੀ ਮਦਦ ਲਈ ਉਤਰੀਆਂ
PPN0507201808ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਨਸ਼ਿਆਂ ਖਿਲਾਫ ਜ਼ਿਲ੍ਹਾ ਅੰਮ੍ਰਿਤਸਰ ਵਿਚ ਫੈਸਲਾਕੁੰਨ ਜੰਗ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਾਲ ਲੈ ਕੇ ਇਸ ਸਮਾਜਿਕ ਬੁਰਾਈ ਦੇ ਮੁਕੰਮਲ ਖਾਤਮੇ ਲਈ ਯੋਜਨਾਬੰਦੀ ਉਲੀਕੀ ਜਾ ਚੁੱਕੀ ਹੈ ਅਤੇ ਇਸ ’ਤੇ ਤੇਜ਼ੀ ਨਾਲ ਅਮਲ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਐਸ ਸ੍ਰੀਵਾਸਤਵਾ ਅਤੇ ਐਸ.ਐਸ.ਪੀ ਪਰਮਪਾਲ ਸਿੰਘ ਜਿਲ੍ਹਾ ਪ੍ਰਸ਼ਾਸਨ, ਪੁਲਿਸ, ਗੈਰ ਸਰਕਾਰੀ ਸੰਗਠਨਾਂ ਅਤੇ ਐਨ.ਜੀ.ਓ ਅਤੇ ਆਮ ਲੋਕਾਂ ਦੀ ਮਦਦ ਲੈ ਰਹੇ ਹਨ।ਇਸ ਤੋਂ ਇਲਾਵਾ ਨੌਜਵਾਨ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਲਗਾਤਾਰ ਇਸ ਮੁਹਿੰਮ ਵਿਚ ਲੱਗੇ ਹੋਏ ਹਨ ਅਤੇ ਨਸ਼ਿਆਂ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿਚ ਪਹੁੰਚ ਕਰਕੇ ਨੌਜਵਾਨਾਂ ਨੂੰ ਇਲਾਜ ਲਈ ਪ੍ਰੇਰ ਰਹੇ ਹਨ।
ਸਹਾਇਕ ਕਮਿਸ਼ਨਰ ਕੁਲਦੀਪ ਬਾਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਇਹ ਗੱਲ ਮੰਨਦੀ ਹੈ ਕਿ ਨਸ਼ਿਆਂ ਦੀ ਬੁਰਾਈ ਦਾ ਸਫਾਇਆ ਸਮਾਜਿਕ ਭਾਗੀਦਾਰੀ ਤੋਂ ਬਿਨ੍ਹਾਂ ਸੰਭਵ ਨਹੀਂ ਹੈ ਅਤੇ ਇਸ ਦੇ ਖਾਤਮੇ ਨੂੰ ਇਕ ਚੁਣੌਤੀ ਵਜੋਂ ਲਿਆ ਜਾਣਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਇਸ ਮੁਹਿੰਮ ਦੇ ਅਧਾਰ ਤੱਤ ਜਾਗਰੂੁਕਤਾ, ਸੂਚਨਾ, ਕਾਰਵਾਈ, ਇਲਾਜ ਅਤੇ ਪੁਨਰਵਾਸ ਹੋਣਗੇ।ਉਨ੍ਹਾਂ ਨੇ ਕਿਹਾ ਕਿ ਸਮਾਜ ਵਿਚ ਨਸ਼ਿਆਂ ਖਿਲਾਫ ਜਾਗਰੁਕਤਾ ਪੈਦਾ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਪੁਲਿਸ ਦੇ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਮਨੋਵਿਗਿਆਨ ਦੇ ਮਾਹਿਰ ਡਾਕਟਰਾਂ ਵੱਲੋਂ ਟਰੇਨਿੰਗ ਵੀ ਦਵਾਈ ਗਈ ਹੈ।ਇਸ ਤੋਂ ਇਲਾਵਾ ਲੋਕਾਂ ਨੂੰ ਨਸ਼ੇੜੀ ਲੋਕਾਂ ਦੇ ਇਲਾਜ, ਨਸ਼ਿਆਂ ਦੀ ਤਸਕਰੀ ਅਤੇ ਇਸ ਧੰਦੇ ਵਿਚ ਲੱਗੇ ਮਾੜੇ ਅਨਸਰਾਂ ਸਬੰਧੀ ਪੁਲਿਸ ਨੂੰ ਬੇਝਿਜਕ ਹੋਕੇ ਸੂਚਨਾ ਦੇਣ ਲਈ ਪ੍ਰੇਰਿਆ ਜਾ ਰਿਹਾ ਹੈ।ਉਨਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ਅਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਹੋਵੇਗੀ।ਉਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਦੇ ਸਾਰੇ ਸੀਨੀਅਰ ਅਧਿਕਾਰੀ ਆਪਣੇ-ਆਪਣੇ ਖੇਤਰ ਵਿਚ ਇਸ ਪ੍ਰਤੀ ਮੁਹਿੰਮ ਚਲਾ ਰਹੇ ਹਨ।    ਜੋ ਲੋਕ ਨਸ਼ੇ ਤੋਂ ਪੀੜਤ ਹਨ ਉਨ੍ਹਾਂ ਦੇ ਇਲਾਜ ਲਈ ਜ਼ਿਲ੍ਹੇ ਵਿਚ 10 ਓਟ ਕੇਂਦਰ ਚਲਾਏ ਜਾ ਰਹੇ ਹਨ, ਉਥੇ ਨਸ਼ਾ ਮੁਕਤੀ ਲਈ ਮੁਫਤ ਦਵਾਈ ਮਾਹਿਰ ਡਾਕਟਰਾਂ ਵੱਲੋਂ ਆਪਣੀ ਨਿਗਰਾਨੀ ਹੇਠ ਦਿੱਤੀ ਜਾਂਦੀ ਹੈ।ਉਨਾਂ ਦੱਸਿਆ ਕਿ ਪਿੱਛਲੇ ਦਿਨਾਂ ਵਿਚ ਜ਼ਿਲ੍ਹਾ ਪੁਲਿਸ ਨੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਵੀ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਲੋਕਾਂ ਤੋਂ ਮਿਲਣ ਵਾਲੀ ਹਰ ਸੂਚਨਾ ਤੇ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply