Saturday, May 2, 2026

ਮੇਅਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਡਿਊਟੀ ਤਨਦੇਹੀ ਨਾਲ ਨਿਭਾਉਣ ਦੀਆਂ ਹਦਾਇਤਾਂ

PPN0607201804ਅੰਮ੍ਰਿਤਸਰ, 6 ਜੂਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) –  ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਕਮਿਸ਼ਨਰ ਸ੍ਰ਼ੀਮਤੀ ਦੀਪਤੀ ਉਪਲ ਆਈ.ਏ.ਐਸ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਸੰਯੁਕਤ ਕਮਿਸ਼ਨਰ ਸੋਰਭ ਅਰੋੜਾ ਪੀ.ਸੀ.ਐਸ ਦੇ ਨਾਲ ਨਗਰ ਨਿਗਮ ਦੇ ਸਿਹਤ ਵਿਭਾਗ ਸਮੂਹ ਚੀਫ਼ ਸੈਨੇਟਰੀ ਇੰਸਪੈਕਟਰਾਂ, ਸੈਨੇਟਰੀ ਇੰਸਪੈਕਟਰਾਂ ਦੀ ਇਕ ਮੀਟਿੰਗ ਬੁਲਾਈ ਗਈ ਜਿਸ ਵਿਚ ਮੇਅਰ ਰਿੰਟੂ ਨੇ ਸਖਤ ਹਦਾਇਤਾਂ ਕੀਤੀਆਂ ਕਿ ਅਧਿਕਾਰੀਆਂ ਨੂੰ ਜੋ ਡਿਊਟੀਆਂ ਸੌਂਪੀਆਂ ਗਈਆਂ ਹਨ, ਉਹ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ ਅਤੇ ਇਹ ਵੀ ਚੇਤਾਵਨੀ ਦਿੱਤੀ ਕਿ ਡਿਊਟੀ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਕੌਂਸਲਰ ਚੁਣੇ ਹੋਏ ਪ੍ਰਤੀਨਿੱਧੀ ਹਨ।ਨਿਗਮ ਅਧਿਕਾਰੀਆਂ ਦੀ ਇਹ ਡਿਊਟੀ ਬਣਦੀ ਹੈ ਕਿ ਉਹ ਹਰੇਕ ਵਾਰਡ ਦੇ ਕੌਂਸਲਰ ਦੀ ਜਾਣਕਾਰੀ ਹੇਠ ਸਾਰੇ ਕੰਮਾਂ ਨੂੰ ਨੇਪੜੇ ਚਾੜਣ ਤਾਂ ਜੋ ਉਹਨਾਂ ਨੁੂੰ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਕੰਮਾਂ ਨਾਲ ਸੰਤੁਸ਼ਟੀ ਹੋ ਸਕੇ।ਮੇਅਰ ਕਰਮਜੀਤ ਸਿੰਘ ਨੇ ਇਹ ਵੀ ਕਿਹਾ ਕਿ ਸਾਨੂੰ ਸਾਰਿਆਂ ਨੁੂੰ ਅੰਮ੍ਰਿਤਸਰ ਦੀ ਇਸ ਪਵਿੱਤਰ ਨਗਰੀ ਦੀ ਸੇਵਾ ਕਰਨ ਦਾ ਸੁਨਹਿਰੀ ਮੌਕਾ ਮਿਲਿਆ ਹੈ।ਇਸ ਲਈ ਇਹ ਸਾਡੇ ਸਾਰਿਆਂ ਦਾ ਫਰਜ਼ ਹੈ ਕਿ ਇਹ ਸੇਵਾ ਦਾ ਧਰਮ ਤਨਦੇਹੀ ਅਤੇ ਇਮਾਰਨਦਾਰੀ ਨਾਲ ਨਿਭਾਈਏ ਕਿਉਂਕਿ ਰੋਜਾਨਾਂ ਲੱਖਾਂ ਦੀ ਤਾਦਾਦ ਵਿਚ ਸ਼ਰਧਾਲੂ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਆਉਂਦੇ ਹਨ ਅਤੇ ਜੇਕਰ ਸਫਾਈ ਦਾ ਪ੍ਰਬੰਧ ਸਹੀ ਕੀਤਾ ਜਾਵੇ ਤਾਂ ਸ਼ਹਿਰ ਨੂੰ ਸਹੀ ਢੰਗ ਨਾਲ ਸਮਾਰਟ ਸਿਟੀ ਬਣਾਇਆ ਜਾ ਸਕਦਾ ਹੈ।

 

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply