ਅੰਮ੍ਰਿਤਸਰ, 6 ਜੂਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ਼ਹਿਰੀਆਂ ਨੂੰ ਸੁਚਾਰੂ ਢੰਗ ਨਾਲ ਸੇਵਾਵਾਂ ਉਪਲੱਬਧ ਕਰਵਾਉਣ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕਮਿਸ਼ਨਰ ਸ੍ਰ਼ੀਮਤੀ ਦਿੱਪਤੀ ਉੱਪਲ ਆਈ.ਏ.ਐਸ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਸੰਯੂਕਤ ਕਮਿਸ਼ਨਰ ਸੋਰਭ ਅਰੋੜਾ ਪੀ.ਸੀ.ਐਸ ਅਤੇ ਹੋਰ ਅਫਸਰਾਂ ਨਾਲ ਨਗਰ ਨਿਗਮ ਦੇ ਦਫ਼ਤਰ ਰਣਜੀਤ ਐਵਨਿਊ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀ ਹਾਜ਼ਰੀ ਚੈਕ ਕਰਨ ਲਈ ਅਚਨਚੇਤ ਨਰੀਖਣ ਕੀਤਾ ਗਿਆ।ਮੇਅਰ ਅਤੇ ਹੋਰ ਅਧਿਕਾਰੀਆਂ ਵੱਲੋਂ ਇੱਕਲੇ-ਇੱਕਲੇ ਵਿਭਾਗਾਂ ਵਿੱਚ ਜਾ ਕੇ ਮੁਲਾਜ਼ਮਾਂ ਦੀ ਹਾਜ਼ਰੀ ਚੈਕ ਕੀਤੀ ਗਈ।ਇਸ ਦੇ ਨਾਲ ਹੀ ਦਫ਼ਤਰਾਂ ਦੀ ਸਫਾਈ ਅਤੇ ਰਿਕਾਰਡ ਦੇ ਰੱਖ-ਰਖਾਅ ਦਾ ਵੀ ਨਰੀਖਣ ਕੀਤਾ।ਉਨਾਂ ਨੇ ਮੌਕੇ `ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਹਰ ਇਕ ਵਿਭਾਗ ਵਿੱਚ ਮੁਲਾਜਮਾਂ ਦਾ ਇਕ ਮੂਵਮੈਂਟ ਰਜਿਸਟਰ ਤਿਆਰ ਕੀਤਾ ਜਾਵੇ, ਜਿਸ ਤੋਂ ਪਤਾ ਲਗ ਸਕੇ ਕਿ ਕਿਹੜਾ ਅਧਿਕਾਰੀ/ ਕਰਮਚਾਰੀ ਮੌਜੂਦ ਹੈ ਅਤੇ ਕਿਹੜਾ ਫੀਲਡ ਵਿਚ ਗਿਆ ਹੈ, ਕਿਉਂਕਿ ਆਮ ਤੌਰ `ਤੇ ਅਧਿਕਾਰੀਆਂ ਵੱਲੋਂ ਇਹੀ ਕਿਹਾ ਜਾਂਦਾ ਹੈ ਕਿ ਸਟਾਫ ਫੀਲਡ ਵਿਚ ਗਿਆ ਹੈ।ਮੇਅਰ ਰਿੰਟੂ ਨੇ ਦੱਸਿਆ ਕਿ ਸਾਨੂੰ ਲੋਕਾਂ ਨੇ ਸ਼ਹਿਰ ਦੀ ਸੇਵਾ ਕਰਨ ਲਈ ਚੁਣਿਆ ਹੈ।ਇਸ ਲਈ ਲੋਕਾਂ ਦੇ ਪ੍ਰਤੀ ਡਿਊਟੀ ਹੈ ਕਿ ਅਸੀਂ ਉਹਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ `ਤੇ ਕਰਨਾ ਯਕੀਨੀ ਬਣਾਈਏ ਅਤੇ ਸ਼ਹਿਰ ਵਾਸੀਆਂ ਨੂੰ ਮੁਢਲੀਆਂ ਸਹੂਲਤਾਂ ਸੁਚੱਜੇ ਢੰਗ ਨਾਲ ਮੁਹੱਈਆਂ ਕਰਵਾ ਸਕੀਏ, ਇਹ ਤਾਂ ਹੀ ਸੰਭਵ ਹੈ ਜੇਕਰ ਮੁਲਾਜ਼ਮ ਆਪਣੀ ਡਿਊਟੀ ਸਮੇਂ ਸਿਰ ਤਨਦੇਹੀ ਨਾਲ ਨਿਭਾਉਣ।ਮੇਅਰ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਕੀਤੀਆਂ ਕਿ ਦਫਤਰ ਦੀ ਸਫਾਈ ਅਤੇ ਰਿਕਾਰਡ ਦੀ ਸਾਂਭ-ਸੰਭਾਲ ਸਹੀ ਤਰੀਕੇ ਨਾਲ ਕੀਤੀ ਜਾਵੇ ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media