Friday, August 21, 2026

`ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਮਾਰਕੀਟ ਕਮੇਟੀਆਂ `ਚ ਲਗਾਏ ਪੌਦੇ

PPN0607201807ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ `ਮਿਸ਼ਨ ਤੰਦਰੁਸਤ ਪੰਜਾਬ` ਅਧੀਨ ਅੱਜ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ ਅਤੇ ਮਾਰਕੀਟ ਕਮੇਟੀ ਪਠਾਨਕੋਟ ਵਿਖੇ ਪੋਦੇ ਲਗਾਏ ਗਏ ਅਤੇ ਲੋਕਾਂ ਨੂੰ ਵਾਤਾਵਰਣ ਸੁੱਧ ਰੱਖਣ ਦੇ ਲਈ ਜਾਗਰੁਕ ਕੀਤਾ ਗਿਆ।ਬਲਬੀਰ ਸਿੰਘ ਬਾਜਵਾ ਸਕੱਤਰ ਮਾਰਕੀਟ ਕਮੇਟੀ ਪਠਾਨਕੋਟ ਅਤੇ ਵਿਨੇ ਚੋਧਰੀ ਸਕੱਤਰ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ ਨੇ ਸਾਝੇ ਤੌਰ ਤੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ।ਇਸ ਮੋਕੇ ਤੇ ਨਿਰਮਲ ਸਿੰਘ ਪੋਹਾਲ ਡੀ.ਐਮ.ਓ ਵੀ ਹਾਜ਼ਰ ਰਹੇ।
    ਉਨ੍ਹਾਂ ਦੱਸਿਆ ਕਿ ਅੱਜ ਪਿੰਡ ਛਿਹੋੜਾ ਕਲ੍ਹਾ, ਫਰਵਾਲ ਅਤੇ ਮਾਰਕੀਟ ਕਮੇਟੀ ਪਠਾਨਕੋਟ ਵਿਖੇ ਵੱਖ-ਵੱਖ ਸਥਾਨਾਂ `ਤੇ ਪੋਦੇ ਲਗਾਏ ਗਏ ਹਨ।ਇਸ ਮੋਕੇ ਤੇ ਉਨ੍ਹਾਂ ਆੜਤੀਆਂ ਅਤੇ ਕਿਸਾਨਾਂ ਨੂੰ ਵਾਤਾਵਰਣ ਪ੍ਰਤੀ ਜਾਗਰੁਕ ਕਰਦਿਆਂ ਕਿਹਾ ਕਿ ਸਾਨੂੰ ਵਾਤਾਵਰਣ ਦੀ ਸੰਭਾਲ ਕਰਨੀ ਚਾਹੀਦੀ ਹੈ ਅਤੇ ਜਿਆਦਾ ਤੋਂ ਜਿਆਦਾ ਪੋਦੇ ਲਗਾਉਂਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਕੁਦਰਤ ਸਾਨੂੰ ਬਹੁਤ ਸਾਰੇ ਤੋਹਫੇ ਦਿੰਦੀ ਹੈ ਅਤੇ ਸਾਡੀ ਵੀ ਜਿਮ੍ਹਦਾਰੀ ਬਣਦੀ ਹੈ ਕਿ ਅਸੀਂ ਬਦਲੇ ਵਿੱਚ ਕੁਦਰਤ ਨੂੰ ਕੁੱਝ ਨਾ ਕੂਝ ਜਰੂਰ ਦੇਈਏ।ਉਨ੍ਹਾਂ ਕਿਹਾ ਕਿ ਧਰਤੀ ਤੇ ਜਿਆਦਾ ਤੋਂ ਜਿਆਦਾ ਪੋਦੇ ਲਗਾਉਣਾ ਕੁਦਰਤ ਦੇ ਲਈ ਬਹੁਤ ਵੱਡਾ ਤੋਹਫਾ ਹੈ।ਉਨ੍ਹਾਂ ਕਿਹਾ ਕਿ ਅੱਜ ਅਸੀਂ ਤੱਦ ਹੀ ਤੰਦਰੁਸਤ ਰਹਿ ਸਕਦੇ ਹਾਂ ਜੇਕਰ ਅਸੀਂ ਜਿਆਦਾ ਤੋਂ ਜਿਆਦਾ ਪੋਦੇ ਲਗਾਵਾਂਗੇ।

 

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply