ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – 21 ਸਬ ਏਰੀਆ ਦੇ ਸਥਾਪਨਾ ਦਿਵਸ `ਤੇ ਲੈਫਟੀਨੇਟ ਜਨਰਲ ਬਾਈ ਵੀ.ਕੇ ਮੋਹਣ, ਜਨਰਲ ਆਫਿਸਰ ਕਮਾਂਡਿੰਗ ਰਾਈਜਿੰਗ ਸਟਾਰ ਕੋਰ ਨੇ ਪਠਾਨਕੋਟ ਵਿੱਚ ਸਾਬਕਾ ਸੈਨਿਕਾਂ ਦੀ ਸਹਾਇਤਾ ਦੇ ਲਈ ਸੈਨਿਕ ਸਹਾਇਤਾ ਕੇਂਦਰ ਦਾ ਉਦਘਾਟਨ ਕੀਤਾ।ਇਸ ਸੈਂਟਰ ਵਿੱਚ ਸਾਬਕਾ ਸੈਨਿਕਾਂ ਦੀਆਂ ਪੈਨਸ਼ਨਾਂ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।ਇਸ ਤੋਂ ਇਲਾਵਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਯੋਜਨਾਵਾਂ ਤੋਂ ਲਾਭ ਪ੍ਰਾਪਤ ਕਰਨ ਅਤੇ ਉਨ੍ਹਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਇਸ ਮੋਕੇ ਤੇ ਸਾਬਕਾ ਸੈਨਿਕਾਂ ਅਤੇ ਅਧਿਕਾਰੀਆਂ ਨੂੰ ਸੰਬੋਧਤ ਕਰਦਿਆਂ ਲੈਫਟੀਨੇਟ ਜਨਰਲ ਬਾਈ ਵੀ.ਕੇ ਮੋਹਣ ਜਨਰਲ ਆਫਿਸਰ ਕਮਾਂਡਿੰਗ ਨੇ ਸਾਬਕਾ ਸੈਨਿਕਾਂ ਵੱਲੋਂ ਦੇਸ ਹਿੱਤ ਲਈ ਦਿੱਤੀਆਂ ਸੇਵਾਵਾਂ ਦੇ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀਆਂ ਹਰ ਪ੍ਰਕਾਰ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਲਈ ਉਹ ਵਚਨਬੱਧ ਹਨ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਕੇਂਦਰ ਸਥਾਪਿਤ ਕਰਨ ਦਾ ਇਕ ਹੀ ਉਦੇਸ਼ ਹੈ ਕਿ ਸਾਬਕਾ ਸੈਨਿਕਾਂ ਨੂੰ ਸਾਰੀਆਂ ਸਮੱਸਿਆਵਾਂ ਦਾ ਹੱਲ ਇਕ ਹੀ ਖਿੜਕੀ `ਤੇ ਉਚਿੱਤ ਸਮੇਂ ਵਿੱਚ ਮਿਲ ਜਾਵੇ।
Punjab Post Daily Online Newspaper & Print Media