Thursday, March 26, 2026

ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸ਼ੁਕਰਾਨੇ ਵਜੋਂ ਨਾਮਦੇਵ ਦਰਬਾਰ ਮੱਥਾ ਟੇਕਿਆ

ਘੁਮਾਣ ਦੇ ਵਿਕਾਸ ਲਈ 11 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ

PPN16081404

ਘੁਮਾਣ/ਬਟਾਲਾ, 16 ਅਗਸਤ ਨਰਿੰਦਰ ਬਰਨਾਲ) – ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾਂ ਨੇ ਭਗਤ ਨਾਮਦੇਵ ਨਗਰ ਘੁਮਾਣ ਦੇ ਵਿਕਾਸ ਲਈ ਆਪਣੇ ਅਖਤਿਆਰੀ ਫੰਡ ‘ਚੋਂ 11 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਡਾ. ਦਲਜੀਤ ਸਿੰਘ ਚੀਮਾਂ ਸਿੱਖਿਆ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸ਼ੁਕਰਾਨੇ ਵਜੋਂ ਬਾਬਾ ਨਾਮਦੇਵ ਦਰਬਾਰ ਘੁਮਾਣ ਵਿਖੇ ਮੱਥਾ ਟੇਕਣ ਆਏ ਸਨ। ਭਗਤ ਸ੍ਰੀ ਨਾਮਦੇਵ ਜੀ ਦੀ ਅੰਤਿਮ ਸਮਾਧ ਵਿਖੇ ਮੱਥਾ ਟੇਕਣ ਉਪਰੰਤ ਸੰਗਤਾਂ ਨਾਲ ਗੱਲਬਾਤ ਕਰਦਿਆਂ ਡਾ. ਚੀਮਾਂ ਨੇ ਕਿਹਾ ਕਿ ਭਗਤ ਜੀ ਦੀ ਬਦੌਲਤ ਘੁਮਾਣ ਨਗਰ ਪੂਰੇ ਦੇਸ਼ ਵਿੱਚ ਅਹਿਮ ਸਥਾਨ ਰੱਖਦਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਸ ਇਤਿਹਾਸਕ ਨਗਰ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਘੁਮਾਣ ਨਗਰ ਲਈ 11 ਲੱਖ ਰੁਪਏ ਗ੍ਰਾਂਟ ਦੀ ਇਹ ਪਹਿਲੀ ਕਿਸ਼ਤ ਹੈ ਅਤੇ ਨਗਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾਂ ਨੇ ਇਹ ਵੀ ਐਲਾਨ ਕੀਤਾ ਕਿ ਘੁਮਾਣ ਦੇ ਸਰਕਾਰੀ ਹਾਈ ਸਕੂਲ (ਲੜਕੇ) ਨੂੰ ਛੇਤੀ ਹੀ ਅੱਪ-ਗਰੇਡ ਕਰਕੇ 12ਵੀਂ ਜਮਾਤ ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਘੁਮਾਣ ਵਿਖੇ ਲੜਕੀਆਂ ਦੇ ਸਕੂਲ ਦੀ ਇਮਾਰਤ ਦਾ ਕੰਮ ਵੀ ਚੱਲ ਰਿਹਾ ਹੈ ਅਤੇ ਛੇਤੀ ਹੀ ਇਹ ਇਮਾਰਤ ਬਣ ਕੇ ਤਿਆਰ ਹੋ ਜਾਵੇਗੀ। ਇਸੇ ਦੌਰਾਨ ਡਾ. ਚੀਮਾਂ ਨੇ ਵਾਹਿਗੁਰੂ ਦਾ ਸ਼ੁਕਰਾਨਾਂ ਕੀਤਾ ਅਤੇ ਹਲਕੇ ਦੇ ਲੋਕਾਂ ਦਾ ਸ਼ੁਭ-ਇਛਾਵਾਂ ਲਈ ਧੰਨਵਾਦ ਕੀਤਾ।
ਇਸ ਤੋਂ ਪਹਿਲਾਂ ਡਾ. ਦਲਜੀਤ ਸਿੰਘ ਚੀਮਾਂ ਨੇ ਸ੍ਰੀ ਹਰਗੋਬਿੰਦਪੁਰ ਵਿਖੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਮੱਥਾ ਟੇਕਿਆ। ਇਸੇ ਦੌਰਾਨ ਘੁਮਾਣ ਵਿਖੇ ਨਾਮਦੇਵ ਦਰਬਾਰ ਕਮੇਟੀ ਅਤੇ ਦਮਦਮਾ ਸਾਹਿਬ ਵਿਖੇ ਗੁਰਦੁਆਰਾ ਕਮੇਟੀ ਵੱਲੋਂ ਡਾ. ਚੀਮਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਸ. ਦੇਸ਼ਰਾਜ ਸਿੰਘ ਧੁੱਗਾ, ਸ. ਕੁਲਵੰਤ ਸਿੰਘ ਚੀਮਾਂ, ਸ. ਪ੍ਰਸ਼ੋਤਮ ਸਿੰਘ ਚੀਮਾਂ, ਸ. ਹਰਬੰਸ਼ ਸਿੰਘ ਘੁਮਾਣ, ਜਥੇਦਾਰ ਬਰਿਆਰ ਤੋਂ ਇਲਾਵਾ ਵੱਡੀ ਗਿਣਤੀ ‘ਚ ਹਲਕੇ ਦੇ ਲੋਕ ਅਤੇ ਵਰਕਰ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply