Monday, September 14, 2026

ਖੇਤ ਵਿੱਚ ਪਾਣੀ ਲਾਉਣ ਨੂੰ ਲੈ ਕੇ ਹੋਈ ਲੜਾਈ ਵਿੱਚ ਇੱਕ ਦੀ ਮੌਤ

ਭੀਖੀ, 6 ਜੁਲਾਈ (ਪੰਜਾਬ ਪੋਸਟ – ਕਮਲ ਜਿੰਦਲ) – ਨੇੜਲੇ ਪਿੰਡ ਖੀਵਾ ਕਲਾਂ ਵਿਖੇ ਇੱਕ ਵਿਅਕਤੀ ਦੀ ਰੰਜਿਸ਼ ਦੇ ਚੱਲਦਿਆਂ ਹੋਈ ਲੜਾਈ ਵਿੱਚ ਮੌਤ ਹੋਣ ਦਾ ਸਮਾਚਾਰ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਖੀਵਾ ਕਲਾਂ ਦੇ ਸੁਖਚੈਨ ਸਿੰਘ ਪੁੱਤਰ ਜੀਤ ਸਿੰਘ ਦਾ ਖੇਤ ਵਿੱਚ ਟੁੱਟੇ ਪਾਣੀ ਨੂੰ ਲੈ ਕੇ ਆਪਣੇ ਚਚੇਰੇ ਭਰਾਵਾਂ ਨਾਲ ਝਗੜਾ ਹੋ ਗਿਆ ਸੀ, ਜਿਸ ਕਾਰਨ ਮੌਕੇ ਤੇ ਹੋਈ ਲੜਾਈ ਵਿੱਚ ਉਸ ਦੀ ਮੌਤ ਹੋ ਗਈ।ਜਿਸ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਮਾਨਸਾ ਲਿਜਾਇਆ ਗਿਆ।ਥਾਣਾ ਮੁੱਖੀ ਅੰਗਰੇਜ ਸਿੰਘ ਹੁੰਦਲ ਨੇ ਦੱਸਿਆ ਭੀਖੀ ਪੁਲਿਸ ਨੇ ਸੁਖਚੈਨ ਸਿੰਘ ਦੇ ਬਿਆਨਾਂ ਤੇ ਰਣਜੀਤ ਕੌਰ ਪਤਨੀ ਕਰਨੈਲ ਸਿੰਘ, ਦਲਜੀਤ ਕੌਰ ਪਤਨੀ ਜਰਨੈਲ ਸਿੰਘ, ਜਰਨੈਲ ਸਿੰਘ ਪੁੱਤਰ ਦਲੀਪ ਸਿੰਘ ਅਤੇ ਜਗਤਾਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਖੀਵਾ ਕਲਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply