ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਖੇਤੀਬਾੜੀ ਵਿਭਾਗ ਪੰਜਾਬ ਵਲੋਂ ਕਿਸਾਨਾਂ ਨੂੰ ਝੋਨੇ `ਤੇ ਡੀ.ਏ.ਪੀ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕਰਨ ਲਈ ਇਸ਼ਤਿਹਾਰ ਅਖਬਾਰਾਂ ਰਾਹੀਂ ਪ੍ਰਕਾਸ਼ਤ ਕਰਵਾਏ ਜਾ ਰਹੇ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ ਜਿੰਨਾਂ ਕਿਸਾਨਾਂ ਨੇ ਕਣਕ ਵਿੱਚ ਡੀ.ਏ.ਪੀ ਪਾਈ ਸੀ ਉਹਨਾਂ ਕਿਸਾਨਾਂ ਨੂੰ ਖੇਤਾਂ ਵਿੱਚ ਝੋਨੇ `ਤੇ ਡੀ.ਏ.ਪੀ ਖਾਦ ਦੀ ਵਰਤੋਂ ਕਰਨ ਦੀ ਜਰਰੂਤ ਨਹੀਂ ਹੋਵੇਗੀ।
ਇਹ ਜਾਣਕਾਰੀ ਦਿੰਦਿਆਂ ਦਲਬੀਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਸ ਇਸ਼ਤਿਹਾਰ ਵਿੱਚੇ ਲੰਬੇ ਸਮੇਂ ਤੋਂ ਝੋਨੇਂ ਤੇ ਡੀ.ਏ.ਪੀ ਖਾਦ ਦੀ ਵਰਤੋਂ ਨਾ ਕਰਨ ਵਾਲੇ ਕਿਸਾਨਾਂ ਦੀਆ ਫੋਟੋਆਂ ਅਤੇ ਸੰਪਰਕ ਨੰਬਰ ਵੀ ਦਿਤੇ ਹਨ ਤਾਂ ਜੋ ਕਿਸਾਨ ਸਿੱਧੀ ਗੱਲਬਾਤ ਕਰਕੇ ਵਿਸਥਾਰਤ ਜਾਣਕਾਰੀ ਲੈ ਸਕਣ।ਉਨ੍ਹਾਂ ਕਿਹਾ ਕਿ ਇਸ ਇਸ਼ਤਿਹਾਰ ਵਿੱਚ ਵੱਖ ਜਿਲਿਆਂ ਦੇ ਮੁੱਖ ਖੇਤੀਬਾੜੀ ਅਫਸਰਾਂ ਦੇ ਵੀ ਸੰਪਰਕ ਨੰਬਰ ਦਿੱਤੇ ਗਏ ਹਨ।ਖੇਤੀਬਾੜੀ ਵਿਭਾਗ ਸਾਰੇ ਅਧਿਕਾਰੀਆ ਅਤੇ ਕਰਮਚਾਰੀਆਂ ਵੱਲੋਂ ਵੀ ਇਹ ਸੁਨੇਹਾ ਘਰ ਘਰ ਪੁਹੰਚਾਇਆ ਜਾ ਰਿਹਾ ਹੈ। ਅਖਬਾਰਾਂ ਵਟਸ ਐਪ ਗਰੁੱਪਾਂ ਰਾਹੀਂ ਵੀ ਇਸ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ।
ਇਸ ਇਸ਼ਤਿਹਾਰ ਵਿੱਚ ਜਿਲਾ ਅੰਮ੍ਰਿਤਸਰ ਦੇ ਪਿੰਡ ਜਹਾਂਗੀਰ ਦੇ ਕਿਸਾਨ ਲਖਵਿੰਦਰ ਸਿੰਘ ਦਾ ਨਾਮ ਵੀ ਸ਼ਾਮਲ ਹੈ।ਸੰਪਰਕ ਕਰਨ ਤੇ ਉਹਨਾਂ ਦੱਸਿਆ ਕਿ ਵੱਖ ਵੱਖ ਜਿਲਿਆਂ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਫਤਿਹਗੜ ਸਾਹਿਬ ਆਦਿ ਤੋਂ 500 ਤੋਂ ਉਪਰ ਫੋਨ ਆ ਚੁੱਕੇ ਹਨ।ਕਿਸਾਨਾਂ ਵੱਲੋਂ ਡੀ.ਏ.ਪੀ ਖਾਦ ਦੀ ਵਰਤੋਂ ਨਾ ਕਰਨ ਬਾਰੇ ਕਾਫੀ ਸਵਾਲ ਕੀਤੇ ਜਾ ਰਹੇ ਹਨ।
ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਫੋਨ ਦੀ ਤਕਨਾਲੋਜੀ ਬਹੁਤ ਵਧੀਆ ਸਾਬਿਤ ਹੋ ਰਹੀ ਹੈ ਕਿਸਾਨ ਵੱਖ ਵੱਖ ਤਰੀਕਿਆਂ ਨਾਲ ਜਾਣਕਾਰੀ ਲੈ ਰਹੇ ਹਨ।ਖੇਤੀਬਾੜੀ ਵਿਭਾਗ ਵੱਲੋਂ ਸਮੂਹ ਸਟਾਫ ਨੂੰ ਤੰਦਰੁਸਤ ਮਿਸ਼ਨ ਅਧੀਨ ਖਾਦਾਂ ਦੀ ਸੰਤੁਲਤ ਵਰਤੋਂ ਕਰਨ ਤੇ ਜੋਰ ਦਿੱਤਾ ਜਾ ਰਿਹਾ ਹੈ ਡੀ.ਏ.ਪੀ ਖਾਦ ਦੀ ਵਰਤੋਂ ਝੋਨੇਂ ਤੇ ਨਾ ਕਰਨ ਬਾਰੇ ਉਹਨਾਂ ਨੂੰ ਵੀ ਬਹੁਤ ਸਾਰੇ ਕਿਸਾਨਾਂ ਦੇ ਫੋਨ ਆ ਰਹੇ ਹਨ ਅਤੇ ਕਿਸਾਨਾਂ ਵੱਲੋਂ ਜਾਣਕਾਰੀ ਲਈ ਜਾ ਰਹੀ ਹੈ।
Check Also
ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …
Punjab Post Daily Online Newspaper & Print Media