Wednesday, November 11, 2026

ਪੰਜਾਬ ਵਿੱਚ 2020 ਤੱਕ ਮਲੇਰੀਆ ਦਾ ਖਤਮ ਕਰਨ ਦਾ ਮਿਥਿਆ ਟੀਚਾ – ਮਦਨ ਲਾਲ

PPN0607201819ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਤੇ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪੋ੍ਰਗਰਾਮ ਅਧੀਨ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਨਗਰ ਨਿਗਮ ਅਤੇ ਸਿਹਤ ਵਿਭਾਗ ਦੀ ਟਰੇਨਿੰਗ-ਕਮ-ਵਰਕਸ਼ਾਪ ਦਾ ਆਯੋਜਨ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਨਗਰ ਨਿਗਮ ਦੇ ਕਾਨਫਰੰਸ ਹਾਲ ਵਿੱਚ ਕੀਤਾ ਗਿਆ।  ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਡਾ: ਮਦਨ ਮੋਹਨ ਜਿਲ੍ਹਾ ਅੇਪੀਡਿਮੋਲੋਜਿਸਟ ਨੇ ਦੱਸਿਆ ਕਿ  ਬਦਲਦੇ ਮੌਸਮ ਵਿੱਚ ਮੱਛਰ ਦੀ ਪੈਦਾਵਾਰ ਰੌਕਣ ਅਤੇ ਆਮ ਜਨਤਾ ਨੂੰ ਇਸ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਹਿੱਤ  ਟਰੇਨਿੰਗ-ਕਮ-ਵਰਕਸ਼ਾਪ ਦਾ ਆਯੌਜਨ ਕੀਤਾ ਗਿਆ।ਉਨ੍ਹਾਂ ਕਿਹਾ ਕਿ ਡੇਗੂ/ ਮਲੇਰੀਆਂ ਤੋ ਬੱਚਣ ਲਈ ਸਭ ਤੋ ਜਿਆਦਾ ਜਰੂ੍ਰਰੀ ਹੈ ਕੀ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ ਕਿਉਕਿ ਇਲਾਜ ਨਾਲੋ ਪਰਹੇਜ ਜਿਆਦਾ ਜਰੂਰੀ ਹੈ।ਉਨਾਂ ਨੇ ਡੇਗੂ/ ਮਲੇਰੀਆਂ ਅਤੇ ਚਿਕਨਗੁਨੀਆਂ ਦੀ ਬੀਮਾਰੀਆਂ ਬਾਰੇ ਬਹੁਤ  ਵਿਸਥਾਰ ਢੰਗ ਨਾਲ ਪੇਸ਼ਕਾਰੀ ਰਾਹੀਂ ਜਾਣੂੰ ਕਰਵਾਇਆ ਗਿਆ।  ਡਾ: ਮਦਨ ਮੋਹਨ ਨੇ ਦੱਸਿਆ  ਕਿ ਸਾਨੂੰ ਨਕਾਰਾ ਸਮਾਨ ਛੱਤ `ਤੇ ਸੁਟਣ ਦੀ ਬਜਾਏ ਨਸ਼ਟ ਕਰਨਾ ਜਾਂ  ਕਬਾੜੀਏ ਨੁੰ ਦੇਣ ਦੀ ਪਹਿਲ ਕਰਨੀ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ  ਦਿਨ ਵੇਲੇ ਪੂਰੀਆਂ ਬਾਹਾਂ ਦੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਇਸ ਤੋਂ ਬਚਣ ਲਈ ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦਾ ਇਸਤੇਮਾਲ ਕਰਕੇ ਡੇਂਗੂ ਤੋਂ ਬਚਿਆ ਜਾ ਸਕਦਾ ਹੈ।ਡਾ: ਮਦਨ ਮੋਹਨ ਨੇ ਕਿਹਾ ਕਿ ਡੈਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ।ਜਿਸ ਦੇ ਲੱਛਣ ਤੇਜ ਸਿਰਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ,ਅੱਖਾ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆ ਵਿੱਚੋ ਖੁਨ ਵਗਣਾ ਆਦਿ  ਹੈ।ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਹੀ ਫ੍ਰੀ ਚੈਕਅੱਪ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ।  ਇਸ ਵਰਕਸ਼ਾਪ ਮੌਕੇ  ਅਮਰਦੀਪ ਸਿੰਘ, ਗੁਰਦੇਵ ਸਿੰਘ ਅਤੇ ਜਗਤਾਰ ਸਿੰਘ, ਰਮੇਸ਼ ਪਾਲ, ਰਾਮ ਮਹਿਤਾ, ਗੁਰਬਾਗ ਵੀ ਮੋਜੂਦ ਸਨ।

Check Also

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …

Leave a Reply