Tuesday, March 3, 2026

ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ `ਚ ਮੁਫਤ ਇਲਾਜ ਦਾ ਐਲਾਨ

ਨਸ਼ਾ ਵੇਚਣ ਵਾਲਿਆਂ ’ਤੇ ਦਰਜ ਹੋਣਗੇ ਕਤਲ ਦੇ ਪਰਚੇ – ਜਿਲ੍ਹਾ ਪੁਲਿਸ ਮੁਖੀ

PPN0607201821 ਜੰਡਿਆਲਾ ਗੁਰੂ, 6 ਜੁਲਾਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਅੰਮ੍ਰਿਤਸਰ ਜਿਲ੍ਹੇ ਨੂੰ ਨਸ਼ੇ ਤੋਂ ਮੁਕਤ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਸਾਰੇ ਲੋਕਾਂ ਨੂੰ ਨਾਲ ਲੈ ਕੇ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਤਹਿਤ ਅੱਜ ਇਕ ਵਿਸ਼ੇਸ਼ ਪ੍ਰੋਗਰਾਮ ਜੰਡਿਆਲਾ ਗੁਰੂ ਵਿਚ ਕਰਵਾਇਆ ਗਿਆ, ਜਿਸ ਵਿਚ ਸੱਤਾਧਾਰੀ ਧਿਰ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਆਪ ਦੇ ਹਮਾਇਤੀ ਵੀ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਇਸ ਕਲੰਕ ਨੂੰ ਗਲੋਂ ਲਾਹੁਣ ਲਈ ਸ਼ਾਮਿਲ ਹੋਏ।ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਆ ਨੇ ਦੱਸਿਆ ਕਿ ਨਸ਼ਾ ਛੁਡਾਊ ਕੇਂਦਰਾਂ ਵਿਚ ਵਿਅਕਤੀ ਦੇ ਦਾਖਲ ਹੋਣ ’ਤੇ ਜੋ 2500 ਰੁਪਏ ਫੀਸ ਲਈ ਜਾਂਦੀ ਸੀ, ਉਹ ਪੰਜਾਬ ਸਰਕਾਰ ਵਲੋਂ ਮੁਆਫ ਕਰ ਦਿੱਤੀ ਗਈ ਹੈ ਅਤੇ ਹੁਣ ਨਸ਼ਾ ਛੱਡਣ ਵਾਲੇ ਵਿਅਕਤੀ ਕੋਲੋਂ ਕੋਈ ਵੀ ਪੈਸਾ ਵਸੂਲ ਨਹੀਂ ਕੀਤਾ ਜਾਵੇਗਾ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜੋ ਡੈਪੋ ਮੁਹਿੰਮ ਸ਼ੁੁਰੂ ਕੀਤੀ ਗਈ ਸੀ, ਉਸ ਦੇ ਸਿੱਟੇ ਸਾਹਮਣੇ ਆਉਣ ਲੱਗੇ ਹਨ ਅਤੇ ਆਸ ਹੈ ਕਿ ਲੋਕ ਜਿਸ ਤਰਾਂ ਨਸ਼ੇ ਪ੍ਰਤੀ ਜਾਗਰੂਕ ਹੋਏ ਹਨ, ਛੇਤੀ ਹੀ ਸਾਡਾ ਜਿਲ੍ਹਾ ਨਸ਼ੇ ਤੋਂ ਮੁੱਕਤ ਹੋ ਜਾਵੇਗਾ। PPN0607201822
          ਇਸ ਮੌਕੇ ਸੰਬੋਧਨ ਕਰਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਜਿਸ ਤਰਾਂ ਪੰਜਾਬ ਨੂੰ ਅੱਤਵਾਦ ਤੋਂ ਮੁੱਕਤ ਕਰਵਾਇਆ ਸੀ, ਉਸੇ ਤਰਾਂ ਹੁਣ ਨਸ਼ੇ ਤੋਂ ਮੁੱਕਤੀ ਦਿਵਾਏਗੀ, ਪਰ ਇਸ ਲਈ ਲੋਕਾਂ ਦਾ ਸਾਥ ਦੇਣਾ ਬੇਹੱਦ ਜ਼ਰੂਰੀ ਹੈ।ਉਨਾਂ ਪੁਲਿਸ ਨੂੰ ਭਰੋਸਾ ਦਿਵਾਇਆ ਕਿ ਉਹ ਜਾਂ ਉਨਾਂ ਦੀ ਪਾਰਟੀ ਦਾ ਕੋਈ ਵਿਅਕਤੀ ਨਸ਼ੇ ਵੇਚਣ ਵਾਲੇ ਵਿਅਕਤੀ ਦੀ ਕਦੇ ਹਮਾਇਤ ਨਹੀਂ ਕਰਨਗੇ, ਤੁਸੀਂ ਉਨਾਂ ਖਿਲਾਫ ਸਖਤ ਕਾਰਵਾਈ ਕਰੋ।
       ਜਿਲ੍ਹਾ ਪੁਲਿਸ ਮੁੱਖੀ ਸ੍ਰੀ ਪਰਮਪਾਲ ਸਿੰਘ ਨੇ ਇਸ ਮੌਕੇ ਕਿਹਾ ਕਿ ਹੁਣ ਜਿਸ ਵੀ ਵਿਅਕਤੀ ਕੋਲੋਂ ਖਰੀਦੇ ਨਸ਼ੇ ਕਾਰਨ ਕਿਸੇ ਵਿਅਕਤੀ ਦੀ ਮੌਤ ਹੋਈ ਤਾਂ ਉਸ ਨਸ਼ੇ ਦੇ ਸੌਦਾਗਰ ਵਿਰੁੱਧ ਕਤਲ ਕੇਸ ਦਰਜ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਜਿਲ੍ਹੇ ਵਿਚ 4 ਅਜਿਹੇ ਕੇਸ ਦਰਜ ਕੀਤੇ ਜਾ ਚੁੱਕੇ ਹਨ ਅਤੇ ਅੱਗੇ ਤੋਂ ਵੀ ਅਜਿਹੇ ਕੇਸਾਂ ਵਿਚ ਕਤਲ ਦਾ ਦੋਸ਼ ਮੜਿਆ ਜਾਵੇਗਾ।ਉਨਾਂ ਦਵਾਈ ਵਿਕਰੇਤਾ ਨੂੰ ਵੀ ਤਾੜਨਾ ਕਰਦੇ ਕਿਹਾ ਕਿ ਤੁਹਾਡੇ ਵੱਲੋਂ ਕੀਤੇ ਜਾਂਦੇ ਧੰਦੇ ਦੀ ਸਾਨੂੰ ਪੂਰੀ ਖਬਰ ਹੈ ਤੇ ਤੁਸੀਂ ਅੱਜ ਤੋਂ ਨਸ਼ੇ ਵੇਚਣੇ ਬੰਦ ਕਰ ਦਿਉ, ਨਹੀਂ ਤਾਂ ਪੁਲਿਸ ਦੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹੋ। ਉਨਾਂ ਪੁਲਿਸ ਅਧਿਕਾਰੀਆਂ ਨੂੰ ਵੀ ਕਿਹਾ ਕਿ ਜਿਸ ਵੀ ਪੁਲਿਸ ਅਧਿਕਾਰੀ ਦੇ ਇਲਾਕੇ ਵਿਚ ਨਸ਼ਾ ਵਿਕਣ ਦੀ ਖ਼ਬਰ ਮਿਲੀ, ਉਸ ਅਧਿਕਾਰੀ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਉਨਾਂ੍ਹ ਕਿਹਾ ਕਿ ਦਿਹਾਤੀ ਪੁਲਿਸ ਵਲੋ ਦੋ ਹੈਲਪਲਾਈਨ ਨੰ: 98882-00062 ਅਤੇ 0183-2704705 ਜਾਰੀ ਕੀਤੇ ਗਏ ਹਨ।ਉਨਾਂ੍ਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੰਨਾਂ੍ਹ ਨੰਬਰਾਂ ਤੇ ਨਸ਼ਾ ਵੇਚਣ ਵਾਲਿਆਂ ਬਾਰੇ ਦੱਸ ਸਕਦੇ ਹਨ ਅਤੇ ਦੱਸਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

 

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply