ਬਠਿੰਡਾ, 7 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬੰਿਠੰਡਾ ਡਾ: ਹਰੀ ਨਰਾਇਣ ਸਿੰਘ ਦੀ ਦੇਖਰੇਖ ਹੇਠ ਜ਼ਿਲ੍ਹਾ
ਮਲੇਰੀਆਂ ਅਫਸਰ ਡਾ: ਰਾਜਪਾਲ ਸਿੰਘ, ਡਾ: ਰਵਿੰਦਰ ਸਿੰਘ, ਇਨਸੈਕਟ ਕੁਲੈਕਟਰ ਜਤਿੰਦਰ ਸਿੰਘ ਅਤੇ ਨਗਰ ਨਿਗਮ ਬਠਿੰਡਾ ਦੇ ਅਧਿਕਾਰੀਆਂ, ਸੈਨਟਰੀ ਇੰਸਪੈਕਟਰ ਵਿਨੋਦ ਕੁਮਾਰ ਅਤੇ ਕਰਨ ਕੁਮਾਰ ਵੱਲੋਂ ਸਾਂਝੇ ਰੂਪ ਵਿੱਚ ਮਾਡਲ ਟਾਊਨ ਫੇਸ-1 ਦੇ ਘਰਾਂ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਇੱਕ ਘਰ ਦੇ ਕੂਲਰ ਅਤੇ ਪਸ਼ੂਆਂ ਲਈ ਬਣਾਈ ਘਰ ਦੇ ਬਾਹਰ ਪੀਣ ਦੇ ਪਾਣੀ ਦੀ ਹੋਦੀ ਵਿਚੋਂਂ ਡੇਂਗੂ ਦਾ ਲਾਰਵਾ ਮਿਲਿਆ, ਜਿਸ ਨੂੰ ਮੌਕੇ `ਤੇ ਨਸ਼ਟ ਕਰਵਾਇਆ ਗਿਆ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਘਰ ਦੇ ਮਾਲਕ ਦਾ ਚਲਾਨ ਕੱਟਿਆ ਗਿਆ।ਇਸ ਮੌਕੇ ਡਾ: ਰਾਜਪਾਲ ਸਿੰਘ ਨੇ ਘਰ ਦੇ ਮਾਲਕ ਨੂੰ ਹਦਾਇਤ ਕੀਤੀ ਕਿ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਕਿ ਮੱਛਰ ਪੈਦਾ ਹੀ ਨਾ ਹੋ ਸਕੇ ।ਉਨਾਂ ਕਿਹਾ ਕਿ ਹਰ ਹਫਤੇ ਡਰਾਈ-ਡੇਅ ਮਨਾਇਆ ਜਾਵੇ ਤਾਂ ਜੋ ਡੇਂਗੂ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ।ਇਸ ਮੌਕੇ ਐਸ.ਆਈ ਕੇਵਲ ਕ੍ਰਿਸਨ ਅਤੇ ਬੀ.ਈ.ਈ ਹਰਵਿੰਦਰ ਸਿੰਘ ਵੀ ਹਾਜ਼ਰ ਸਨ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media